|
AND
find keywords in
Home Page
ਮੱਤੀ ਦੀ ਇੰਜੀਲ ਮਰਕੁਸ ਦੀ ਇੰਜੀਲ ਲੂਕਾ ਦੀ ਇੰਜੀਲ ਯੂਹੰਨਾ ਦੀ ਇੰਜੀਲ ਰਸੂਲਾਂ ਦੇ ਕਰਤੱਬ ਰੋਮੀਆਂ ਨੂੰ ਪੱਤ੍ਰੀ ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ ਕੁਰਿੰਥੀਆਂ ਨੂੰ ਦੂਜੀ ਪੱਤ੍ਰੀ ਗਲਾਤੀਆਂ ਨੂੰ ਪੱਤ੍ਰੀ ਅਫ਼ਸੀਆਂ ਨੂੰ ਪੱਤ੍ਰੀ ਫ਼ਿਲਿੱਪੀਆਂ ਨੂੰ ਪੱਤ੍ਰੀ ਕੁਲੁੱਸੀਆਂ ਨੂੰ ਪੱਤ੍ਰੀ ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ ਤਿਮੋਥਿਉਸ ਨੂੰ ਪਹਿਲੀ ਪੱਤ੍ਰੀ ਤਿਮੋਥਿਉਸ ਨੂੰ ਦੂਜੀ ਪੱਤ੍ਰੀ ਤੀਤੁਸ ਨੂੰ ਪੱਤ੍ਰੀ ਫ਼ਿਲੇਮੋਨ ਨੂੰ ਪੱਤ੍ਰੀ ਇਬਰਾਨੀਆਂ ਨੂੰ ਪੱਤ੍ਰੀ ਯਾਕੂਬ ਦੀ ਪੱਤ੍ਰੀ ਪਤਰਸ ਦੀ ਪਹਿਲੀ ਪੱਤ੍ਰੀ ਪਤਰਸ ਦੀ ਦੂਜੀ ਪੱਤ੍ਰੀ ਯੂਹੰਨਾ ਦੀ ਪਹਿਲੀ ਪੱਤ੍ਰੀ ਯੂਹੰਨਾ ਦੀ ਦੂਜੀ ਪੱਤ੍ਰੀ ਯੂਹੰਨਾ ਦੀ ਤੀਜੀ ਪੱਤ੍ਰੀ ਯਹੂਦਾਹ ਦੀ ਪੱਤ੍ਰੀ ਯੂਹੰਨਾ ਦੇ ਪਰਕਾਸ਼ ਦੀ ਪੋਥੀ
|
|
|
ਫ਼ਿਲੇਮੋਨ ਨੂੰ ਪੱਤ੍ਰੀ Chapter1 1 ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭ ਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ। 2 ਸਾਡੀ ਭੈਣ ਅਫ਼ੀਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁੜਨ ਵਾਲੀ ਕਲੀਸਿਯਾ ਨੂੰ ਵੀ। 3 ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਉੱਪਰ ਕਿਰਪਾ ਤੇ ਸ਼ਾਂਤੀ ਹੋਵੇ। 4 ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ। 5 ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। 6 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹੜਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰੱਖਦੇ ਹਾਂ। 7 ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬੜਾ ਆਨੰਦ ਅਤੇ ਦਿਲਾਸਾ ਦਿੱਤਾ ਹੈ। 8 ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ। 9 ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁੱਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ। 10 ਮੈਂ ਤੁਹਾਨੂੰ ਇਹ ਆਪਣੇ ਪੁੱਤਰ ਓਨੇਸਿਮੁਸ ਲਈ ਪੁੱਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ। 11 ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ। 12 ਮੈਂ ਉਸਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ। 13 ਮੈਂ ਉਸਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਦਾ ਜਿੰਨਾ ਚਿਰ ਤੱਕ ਮੈਂ ਖੁਸ਼ ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ। 14 ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ। 15 ਥੋੜੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵੱਖ ਹੋ ਗਿਆ ਸੀ। ਹੋ ਸਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸਕੇ, 16 ਅੱਗੇ ਤੋਂ ਇਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵੱਧ ਹੈ। ਮੈਂ ਉਸਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸਨੂੰ ਉਸਤੋਂ ਵੀ ਵਧੇਰੇ ਪਿਆਰ ਕਰੋਂਗੇ। ਤੁਸੀਂ ਉਸਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ। 17 ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ। 18 ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿੰਮੇਵਾਰ ਸਮਝੋ। 19 ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ। 20 ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ। 21 ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵੱਧ ਕਰੋਂਗੇ। 22 ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾਵਾਂ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸਕਾਂਗਾ। 23 ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ। 24 ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ। 25 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਅੰਗ ਸੰਗ ਹੋਵੇ।
|
|
|