Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ  Chapter5
 
1 ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿਚਕਾਰ ਵੀ ਨਹੀਂ ਹੁੰਦਾ ਜੋ ਅਵਿਸ਼ਵਾਸੀ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ।
 
2 ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਾਨੂੰ ਉਦਾਸੀ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕੱਢ ਦੇਣਾ ਚਾਹੀਦਾ ਸੀ।
 
3 ਮੇਰਾ ਸਰੀਰ ਭਾਵੇਂ ਤੁਹਾਡੇ ਨਾਲ ਨਹੀਂ ਹੈ, ਪਰ ਮੇਰਾ ਆਤਮਾ ਤੁਹਾਡੇ ਨਾਲ ਹੈ। ਅਤੇ ਮੈਂ ਪਹਿਲਾਂ ਹੀ ਉਸ ਵਿਅਕਤੀ ਨੂੰ ਪਰਖ ਲਿਆ ਹੈ ਜਿਸਨੇ ਪਾਪ ਕੀਤਾ ਹੈ। ਮੈਂ ਉਸਦਾ ਨਿਰਨਾ ਬੁਲਕੁਲ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਮੈਂ ਸੱਚਮੁੱਚ ਉੱਥੇ ਹੀ ਸੀ।
 
4 ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕੱਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ।
 
5 ਤਾਂ ਇਸ ਵਿਅਕਤੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਉ ਤਾਂ ਜੋ ਇਸ ਦਾ ਪਾਪੀ ਆਪਾ ਨਸ਼ਟ ਕੀਤਾ ਜਾ ਸਕੇ। ਫ਼ੇਰ ਨਿਆਂ ਦੇ ਦਿਨ ਉਸ ਦਾ ਆਤਮਾ ਬਚਾਇਆ ਜਾਵੇਗਾ।
 
6 ਤੁਹਾਡੇ ਲਈ ਸ਼ੇਖੀ ਮਾਰਨੀ ਚੰਗੀ ਨਹੀਂ। ਤੁਸੀਂ ਇਹ ਅਖਾਣ ਸੁਣਿਆ ਹੈ, “ਚੁਟਕੀ ਭਰ ਖਮੀਰ ਨਾਲ ਤੌਣ ਉਫ਼ਣ ਆਉਂਦੀ ਹੈ।”
 
7 ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚੜ੍ਹ ਚੁੱਕਿਆ ਹੈ।
 
8 ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚੜ੍ਹਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀ ਹੈ।
 
9 ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹੜੇ ਜਿਨਸੀ ਪਾਪ ਕਰਦੇ ਹਨ।
 
10 ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ।
 
11 ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
 
12 ਉਨ੍ਹਾਂ ਲੋਕਾਂ ਦੀ ਪਰਖ ਕਰਨਾ ਮੇਰਾ ਕੰਮ ਨਹੀਂ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਪਰਮੇਸ਼ੁਰ ਉਨ੍ਹਾਂ ਦਾ ਨਿਆਂ ਕਰੇਗਾ। ਤੁਹਾਨੂੰ ਉਨ੍ਹਾਂ ਲੋਕਾਂ ਦੀ ਪਰਖ ਕਰਨੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਹਨ। ਪੋਥੀਆਂ ਆਖਦੀਆਂ ਹਨ, “ਦੁਸ਼ਟ ਬੰਦੇ ਨੂੰ ਆਪਣੇ ਭਾਈਚਾਰੇ ਵਿੱਚੋਂ ਕੱਢ ਦਿਉ।”*
 
13 (12)
 
 

  [ Prev ] 1 | 2 | 3 | 4 | | 6 | 7 | 8 | 9 | 10 | 11 | 12 | 13 | 14 | 15 | 16 | [ Next ]