Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ  Chapter9
 
1 ਮੈਂ ਆਜ਼ਾਦ ਮਨੁੱਖ ਹਾਂ। ਮੈਂ ਇੱਕ ਰਸੂਲ ਹਾਂ। ਮੈਂ ਸਾਡੇ ਪ੍ਰਭੂ ਯਿਸੂ ਨੂੰ ਆਪਣੀਆਂ ਅੱਖਾਂ ਨਾਲ ਵੇਖਿਆ ਹੈ। ਤੁਸੀਂ ਲੋਕੀ ਪ੍ਰਭੂ ਵਿੱਚ ਮੇਰੇ ਕਾਰਜ ਦੀ ਮਿਸਾਲ ਹੋ।
 
2 ਹੋਰ ਲੋਕੀ ਭਾਵੇਂ ਮੈਨੂੰ ਰਸੂਲ ਨਾ ਮੰਨਣ। ਪਰ ਤੁਸੀਂ ਤਾਂ ਅਵਸ਼ ਹੀ ਮੈਨੂੰ ਰਸੂਲ ਮੰਨਦੇ ਹੋ। ਤੁਸੀਂ ਲੋਕ ਇੱਕ ਪ੍ਰਮਾਣ ਹੋ ਕਿ ਮੈਂ ਪ੍ਰਭੂ ਵਿੱਚ ਇੱਕ ਰਸੂਲ ਹਾਂ।
 
3 ਕੁਝ ਲੋਕ ਰਸੂਲ ਦੇ ਤੌਰ ਤੇ ਮੇਰੇ ਅਧਿਕਾਰ ਬਾਰੇ ਸਵਾਲ ਕਰਨਾ ਚਾਹੁੰਦੇ ਹਨ। ਤਾਂ ਮੈਂ ਉਨ੍ਹਾਂ ਨੂੰ ਇਹ ਉੱਤਰ ਦਿੰਦਾ ਹਾਂ।
 
4 ਕੀ ਸਾਨੂੰ ਖਾਣ ਅਤੇ ਪੀਣ ਦਾ ਇਖਤਿਆਰ ਨਹੀਂ ਹੈ?
 
5 ਕੀ ਸਾਨੂੰ ਆਪਣੇ ਨਾਲ ਆਪਣੀਆਂ ਵਿਸ਼ਵਾਸੀ ਪਤਨੀਆਂ ਨੂੰ ਲੈ ਜਾਣ ਦਾ ਹੱਕ ਹੈ, ਜਦੋਂ ਅਸੀਂ ਯਾਤਰਾ ਤੇ ਹੁੰਦੇ ਹਾਂ ਜਿਵੇਂ ਕਿ ਬਾਕੀ ਦੇ ਸਾਰੇ ਰਸੂਲ ਅਤੇ ਸਾਡੇ ਪ੍ਰਭੂ ਦੇ ਭਰਾ ਅਤੇ ਕੇਫ਼ਾਸ ਕਰਦੇ ਹਨ?
 
6 ਕੀ ਮੈਂ ਅਤੇ ਬਰਨਬਾਸ ਹੀ ਇਕੱਲੇ ਹਾਂ ਜਿਨ੍ਹਾਂ ਨੂੰ ਕੰਮ ਕਰਨਾ ਪੈਂਦਾ ਹੈ ਅਤੇ ਸਾਨੂੰ ਆਪਣੇ ਜਿਉਣ ਲਈ ਕਮਾਉਣਾ ਚਾਹੀਦਾ ਹੈ?
 
7 ਕੋਈ ਵੀ ਵਿਅਕਤੀ ਆਪਣੇ ਖਰਚੇ ਤੇ ਫ਼ੌਜ ਵਿੱਚ ਕੰਮ ਨਹੀਂ ਕਰਦਾ। ਅਜਿਹਾ ਕੋਈ ਵਿਅਕਤੀ ਨਹੀਂ ਜੋ ਉਸ ਵਿੱਚੋਂ ਅੰਗੂਰ ਨਾ ਖਾਵੇ ਜਿਹੜਾ ਅੰਗੂਰਾਂ ਦਾ ਬਾਗ ਖੁਦ ਬੀਜਦਾ ਹੈ। ਕੋਈ ਵੀ ਵਿਅਕਤੀ ਥੋੜਾ ਜਿੰਨਾ ਦੁੱਧ ਪੀਣ ਤੋਂ ਬਗੈਰ ਭੇਡਾਂ ਦੇ ਇੱਜੜ ਦੀ ਰਾਖੀ ਨਹੀਂ ਕਰਦਾ।
 
8 ਕੇਵਲ ਇਹੀ ਗੱਲਾਂ ਨਹੀਂ ਹਨ ਜਿਹੜੀਆਂ ਲੋਕੀ ਸੋਚਦੇ ਹਨ। ਪਰਮੇਸ਼ੁਰ ਦਾ ਨੇਮ ਇਨ੍ਹਾਂ ਬਾਰੇ ਇਹੋ ਗੱਲਾਂ ਦੱਸਦਾ ਹੈ।
 
9 ਹਾਂ, ਇਹ ਮੂਸਾ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ: “ਜਦੋਂ ਕੋਈ ਡੰਗਰ ਦਾਣਿਆਂ ਦੀ ਗਹਾਈ ਕਰ ਰਿਹਾ ਹੁੰਦਾ ਹੈ, ਤਾਂ ਇਸਦਾ ਮੂੰਹ ਨਾ ਬੰਨ੍ਹੋ ਅਤੇ ਇਸਨੂੰ ਦਾਣੇ ਖਾਣ ਤੋਂ ਨਾ ਰੋਕੋ।”* ਜਦੋਂ ਪਰਮੇਸ਼ੁਰ ਨੇ ਇਹ ਆਖਿਆ ਸੀ ਤਾਂ ਕੀ ਉਹ ਕੇਵਲ ਕੰਮ ਕਰਨ ਵਾਲੇ ਜਾਨਵਰਾ ਬਾਰੇ ਹੀ ਸੋਚ ਰਿਹਾ ਸੀ? ਨਹੀਂ।
 
10 ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹੜਾ ਵਿਅਕਤੀ ਹਲ ਚਲਾਉਂਦਾ ਹੈ ਅਤੇ ਜਿਹੜਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ਼ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।
 
11 ਅਸੀਂ ਤੁਹਾਡੇ ਵਿੱਚ ਆਤਮਕ ਬੀਜ਼ ਬੀਜਿਆ ਹੈ। ਇਸ ਲਈ ਅਸੀਂ ਤੁਹਾਡੇ ਕੋਲੋਂ ਭੌਤਿਕ ਚੀਜ਼ਾਂ ਦੀ ਇੱਕ ਫ਼ਸਲ ਪ੍ਰਾਪਤ ਕਰ ਸਕਦੇ ਹਾਂ। ਅਵੱਸ਼ ਹੀ ਇਹ ਕੋਈ ਬਹੁਤੀ ਵੱਡੀ ਕੀਮਤ ਨਹੀਂ ਹੈ।
 
12 ਹੋਰਨਾਂ ਲੋਕਾਂ ਕੋਲ ਤੁਹਾਡੇ ਪਾਸੋਂ ਕੁਝ ਚੀਜ਼ਾਂ ਲੈਣ ਦਾ ਅਧਿਕਾਰ ਹੈ। ਸਾਡੇ ਕੋਲ ਕਰਨ ਦੇ ਹੋਰ ਵਧੇਰੇ ਇਖਤਿਆਰ ਹਨ। ਪਰ ਅਸੀਂ ਇਹ ਇਖਤਿਆਰ ਇਸਤੇਮਾਲ ਨਹੀਂ ਕਰਦੇ। ਅਸੀਂ ਖੁਦ ਹੀਸਾਰੀਆਂ ਪਰੇਸ਼ਾਨੀਆਂ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਕਿਸੇ ਨੂੰ ਵੀ ਮਸੀਹ ਦੀ ਖੁਸ਼ ਖਬਰੀ ਨੂੰ ਮੰਨਣ ਤੋਂ ਨਾ ਰੋਕੀਏ।
 
13 ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹੜੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹੜੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।
 
14 ਖੁਸ਼ ਖਬਰੀ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਬਾਰੇ ਵੀ ਇਵੇਂ ਹੀ ਹੈ। ਇਹ ਪਰਮੇਸ਼ੁਰ ਦਾ ਹੁਕਮ ਹੈ ਕਿ ਉਹ ਜਿਹੜੇ ਖੁਸ਼ ਖਬਰੀ ਦਾ ਪ੍ਰਚਾਰ ਕਰਦੇ ਹਨ ਉਨ੍ਹਾਂ ਨੂੰ ਆਪਣੀ ਰੋਜ਼ੀ ਇਸੇ ਕੰਮ ਤੋਂ ਬਨਾਉਣੀ ਚਾਹੀਦੀ ਹੈ।
 
15 ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕਿਸੇ ਦੀ ਵਰਤੋਂ ਨਹੀਂ ਕੀਤੀ। ਅਤੇ ਮੈਂ ਇਹ ਵਸਤਾਂ ਹਾਸਿਲ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰ ਰਿਹਾ। ਤੁਹਾਨੂੰ ਇਹ ਲਿਖਣ ਦਾ ਮੇਰਾ ਮਨੋਰਥ ਅਜਿਹਾ ਨਹੀਂ ਹੈ। ਸ਼ੇਖੀ ਮਾਰਨ ਦੇ ਕਾਰਣ ਨੂੰ ਗੁਵਾਉਣ ਨਾਲੋਂ ਮੈਂ ਮਰਨਾ ਪਸੰਦ ਕਰਾਂਗਾ।
 
16 ਹਾਲਾਂ ਕਿ ਮੈਂ ਖੁਸ਼ ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।
 
17 ਜੇ ਮੈਂ ਖੁਸ਼ ਖਬਰੀ ਦਾ ਪ੍ਰਚਾਰ ਆਪਣੀ ਪਸੰਦ ਤੇ ਕਰਦਾ ਹਾਂ ਤਾਂ ਮੈਂ ਇਨਾਮਾਂ ਦਾ ਹੱਕਦਾਰ ਹਾਂ। ਪਰ ਮੇਰੀ ਕੋਈ ਪਸੰਦ ਨਹੀਂ। ਮੈਨੂੰ ਤਾਂ ਅਵਸ਼ ਖੁਸ਼ ਖਬਰੀ ਦਾ ਪ੍ਰਚਾਰ ਕਰਨਾ ਪੈਂਦਾ ਹੈ। ਮੈਂ ਸਿਰਫ਼ ਦਿੱਤਾ ਹੋਇਆ ਫ਼ਰਜ਼ ਨਿਭਾ ਰਿਹਾ ਹਾਂ।
 
18 ਇਸ ਲਈ ਮੈਨੂੰ ਕੀ ਇਨਾਮ ਮਿਲਦਾ ਹੈ? ਮੇਰਾ ਇਨਾਮ ਇਹ ਹੈ: ਕਿ ਜਦੋਂ ਮੈਂ ਖੁਸ਼ ਖਬਰੀ ਦਾ ਪ੍ਰਚਾਰ ਕਰਦਾ ਹਾਂ ਤਾਂ ਮੈਂ ਇਸਨੂੰ ਮੁਫ਼ਤ ਭੇਟ ਕਰ ਸਕਦਾ ਹਾਂ। ਇਸ ਤਰ੍ਹਾਂ ਮੈਂ ਖੁਸ਼ ਖਬਰੀ ਦੇ ਪ੍ਰਚਾਰ ਬਦਲੇ ਮੁਲ ਪ੍ਰਾਪਤ ਕਰਨ ਦੇ ਅਧਿਕਾਰਾਂ ਦੀ ਵਰਤੋਂ ਨਹੀਂ ਕਰਦਾ।
 
19 ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਬਚਾ ਸਕਾਂ।
 
20 ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।
 
21 ਉਨ੍ਹਾਂ ਲਈ ਜਿਹੜੇ ਨੇਮ ਤੋਂ ਬਿਨਾ ਹਨ ਮੈਂ ਉਨ੍ਹਾਂ ਲਈ ਉਹੋ ਜਿਹਾ ਬਣ ਜਾਂਦਾ ਹਾਂ ਜੋ ਨੇਮ ਤੋਂ ਬਿਨਾ ਹੈ। ਮੈਂ ਇਹ ਉਨ੍ਹਾਂ ਲੋਕਾਂ ਦੀ ਮੁਕਤੀ ਵੱਲ ਅਗਵਾਈ ਕਰਨ ਲਈ ਕਰਦਾ ਹਾਂ ਜਿਨ੍ਹਾਂ ਕੋਲ ਨੇਮ ਨਹੀਂ ਹੈ। ਪਰ ਅਸਲ ਵਿੱਚ ਮੈਂ ਪਰਮੇਸ਼ੁਰ ਦੇ ਨੇਮ ਤੋਂ ਬਿਨਾ ਨਹੀਂ ਹਾਂ। ਮੈਂ ਮਸੀਹ ਦੇ ਨੇਮ ਦੇ ਅਧੀਨ ਹਾਂ।
 
22 ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸਕਾਂ ਜਿਹੜੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸਕਾਂ।
 
23 ਮੈਂ ਇਹ ਸਾਰੀਆਂ ਗੱਲਾਂ ਖੁਸ਼ ਖਬਰੀ ਦੇ ਕਾਰਣ ਕਰਦਾ ਹਾਂ। ਮੈਂ ਇਹ ਸਭ ਗੱਲਾਂ ਕਰਦਾ ਹਾਂ ਤਾਂ ਜੋ ਮੈਂ ਖੁਸ਼ ਖਬਰੀ ਦੀਆਂ ਸ਼ੁਭਕਾਮਨਾਵਾਂ ਵਿੱਚ ਭਾਈਵਾਲ ਹੋ ਸਕਾਂ।
 
24 ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ।
 
25 ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸਕਣ। ਇਹ ਤਾਜ ਸਿਰਫ਼ ਥੋੜੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦਾ ਲਈ ਹੋਵੇਗਾ।
 
26 ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌੜਦਾ ਹਾਂ। ਮੈਂ ਉਸ ਲੜਾਕੂ ਦੀ ਤਰ੍ਹਾਂ ਲੜਦਾ ਹਾਂ ਜਿਹੜਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ।
 
27 ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ।
 
 

  [ Prev ] 1 | 2 | 3 | 4 | 5 | 6 | 7 | 8 | | 10 | 11 | 12 | 13 | 14 | 15 | 16 | [ Next ]