Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੀ ਪਹਿਲੀ ਪੱਤ੍ਰੀ Chapter4
 
1 ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ।
 
2 ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਪਛਾਣ ਸਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹੜਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ।
 
3 ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਆ ਚੁੱਕਿਆ ਹੈ।
 
4 ਮੇਰੇ ਪਿਆਰੇ ਬੱਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂ? ਕਿਉਂਕਿ ਇੱਕ ਜਿਹੜਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ।
 
5 ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ।
 
6 ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹੜੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮਾ ਅਤੇ ਫ਼ਰੇਬੀ ਆਤਮਾ ਨੂੰ ਜਾਣਦੇ ਹਾਂ।
 
7 ਪਿਆਰੇ ਮਿੱਤਰੋ ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹੜਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ।
 
8 ਜਿਹੜਾ ਵਿਅਕਤੀ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂਕਿ ਪਰਮੇਸ਼ੁਰ ਪਿਆਰ ਹੈ।
 
9 ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸਕੇ।
 
10 ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ।
 
11 ਪਿਆਰੇ ਮਿੱਤਰੋ, ਦੇਖੋ ਪਰਮੇਸ਼ੁਰ ਨੇ ਸਾਨੂੰ ਕਿੰਨਾ ਪਿਆਰ ਕੀਤਾ। ਇਸ ਲਈ ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
 
12 ਕਿਸੇ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਦੇਖਿਆ। ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਅੰਦਰ ਵੱਸਦਾ ਕਰਦਾ ਹੈ। ਅਤੇ ਇੰਝ ਇਹ ਪਿਆਰ ਸਾਡੇ ਅੰਦਰ ਸੰਪੂਰਣ ਹੋ ਗਿਆ ਹੈ।
 
13 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਨਿਵਾਸ ਕਰਦੇ ਹਾਂ ਅਤੇ ਪਰਮੇਸ਼ੁਰ ਸਾਡੇ ਅੰਦਰ ਵੱਸਦਾ ਹੈ। ਅਜਿਹਾ ਅਸੀਂ ਇਸ ਲਈ ਜਾਣਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।
 
14 ਅਸੀਂ ਵੇਖਿਆ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀ ਦਾਤਾ ਹੋਣ ਲਈ ਭੇਜਿਆ ਹੈ। ਅਤੇ ਅਸੀਂ ਲੋਕਾਂ ਨੂੰ ਇਹੀ ਗੱਲ ਦੱਸ ਰਹੇ ਹਾਂ।
 
15 ਜੇ ਕੋਈ ਵਿਅਕਤੀ ਇਹ ਆਖਦਾ ਹੈ, “ਮੇਰਾ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,” ਤਾਂ ਪਰਮੇਸ਼ੁਰ ਉਸ ਵਿਅਕਤੀ ਅੰਦਰ ਵੱਸਦਾ ਹੈ। ਅਤੇ ਉਹ ਵਿਅਕਤੀ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ।
 
16 ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹੜਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰੱਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹੜਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵੱਸਦਾ ਹੈ।
 
17 ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਆਂ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ।
 
18 ਜਿੱਥੇ ਪਰਮੇਸ਼ੁਰ ਦਾ ਪਿਆਰ ਹੈ, ਉੱਥੇ ਕੋਈ ਭੈ ਨਹੀਂ। ਕਿਉਂ? ਕਿਉਂਕਿ ਪਰਮੇਸ਼ੁਰ ਦਾ ਸੰਪੂਰਣ ਪਿਆਰ ਭੈ ਨੂੰ ਦੂਰ ਕਰਦਾ ਹੈ। ਇਹ ਤਾਂ ਪਰਮੇਸ਼ੁਰ ਦੀ ਸਜ਼ਾ ਹੈ ਜਿਹੜੀ ਵਿਅਕਤੀ ਅੰਦਰ ਡਰ ਪੈਦਾ ਕਰਦੀ ਹੈ। ਇਸ ਲਈ ਉਸ ਵਿਅਕਤੀ ਵਿੱਚ ਪਰਮੇਸ਼ੁਰ ਦਾ ਪਿਆਰ ਸੰਪੂਰਣ ਨਹੀਂ ਹੈ।
 
19 ਅਸੀਂ ਪਿਆਰ ਕਰਦੇ ਹਾਂ ਕਿਉਂਕਿ ਪਹਿਲਾਂ ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ ਸੀ।
 
20 ਜੇ ਕੋਈ ਵਿਅਕਤੀ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ,” ਪਰ ਉਹ ਵਿਅਕਤੀ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ, ਤਾਂ ਉਹ ਵਿਅਕਤੀ ਝੂਠਾ ਹੈ। ਕਿਉਂਕਿ ਜੇਕਰ ਉਹ ਅਪਣੇ ਉਸ ਭਰਾ ਨੂੰ ਪਿਆਰ ਨਹੀਂ ਕਰਦਾ ਜਿਸਨੂੰ ਉਹ ਵੇਖ ਸਕਦਾ ਹੈ, ਤਾਂ ਫ਼ੇਰ ਉਸ ਲਈ ਪਰਮੇਸ਼ੁਰ ਨੂੰ ਪਿਆਰ ਕਰਨਾ ਵੀ ਸੰਭਵ ਨਹੀਂ ਜਿਸਨੂੰ ਉਹ ਨਹੀਂ ਵੇਖ ਸਕਦਾ।
 
21 ਪਰਮੇਸ਼ੁਰ ਨੇ ਸਾਨੂੰ ਇਹੀ ਹੁਕਮ ਦਿੱਤਾ ਹੈ; ਜਿਹੜਾ ਵਿਅਕਤੀ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਸਨੂੰ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
 
 

  [ Prev ] 1 | 2 | 3 | | 5 | [ Next ]