Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਪਤਰਸ ਦੀ ਪਹਿਲੀ ਪੱਤ੍ਰੀ Chapter5
 
1 ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ।
 
2 ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
 
3 ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰੱਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜੜ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ।
 
4 ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।
 
5 ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।” ਕਹਾਉਂਤਾ 3:34
 
6 ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉਠਾਵੇਗਾ।
 
7 ਆਪਣੀਆਂ ਸਾਰੀਆਂ ਚਿੰਤਾਵਾਂ ਉਸ ਵੱਲ ਮੋੜ ਦਿਉ ਕਿਉਂਕਿ ਉਹ ਤੁਹਾਡਾ ਧਿਆਨ ਰੱਖਦਾ ਹੈ।
 
8 ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ।
 
9 ਨਿਹਚਾ ਵਿੱਚ ਦ੍ਰਿੜ ਰਹਿ ਕੇ, ਉਸਦਾ ਵਿਰੋਧ ਕਰੋ। ਯਾਦ ਰੱਖੋ ਕਿ ਸਾਰੀ ਦੁਨੀਆਂ ਵਿੱਚ, ਤੁਹਾਡੇ ਭਰਾ ਅਤੇ ਭੈਣਾਂ ਵੀ ਉਸੇ ਢੰਗ ਨਾਲ ਦੁੱਖ ਸਹਿ ਰਹੇ ਹਨ।
 
10 ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋੜੇ ਅਰਸੇ ਲਈ ਦੁੱਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿੜ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।
 
11 ਉਸਦੀ ਸ਼ਕਤੀ ਸਦਾ ਰਹਿੰਦੀ ਹੈ। ਆਮੀਨ।
 
12 ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿੜ ਰਹੋ।
 
13 ਬਾਬੁਲ ਦੀ ਕਲੀਸਿਯਾ ਜਿਹੜੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭ ਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ।
 
14 ਜਦੋਂ ਤੁਸੀਂ ਮਿਲੋਂ, ਇੱਕ ਦੂਸਰੇ ਨੂੰ ਪ੍ਰੇਮ ਦੀ ਚੁੰਮੀ ਨਾਲ ਸ਼ੁਭ ਕਾਮਨਾਵਾਂ ਦਿਉ। ਤੁਹਾਨੂੰ ਸਾਰਿਆਂ ਨੂੰ ਸ਼ਾਂਤੀ, ਜਿਹੜੇ ਮਸੀਹ ਵਿੱਚ ਹਨ।
 
 

  [ Prev ] 1 | 2 | 3 | 4 | |