Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ  Chapter4
 
1 ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।
 
2 ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ।
 
3 ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਧੰਨਵਾਦ ਕਰਕੇ ਖਾ ਸਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ।
 
4 ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸਨੂੰ ਪਰਮੇਸ਼ੁਰ ਦੇ ਸ਼ੁਕਰਾਨੇ ਨਾਲ ਲਿਆ ਜਾਵੇ।
 
5 ਪਰਮੇਸ਼ੁਰ ਦੁਆਰਾ ਸਾਜਿਆ ਹੋਇਆ ਸਭ ਕੁਝ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਬਣ ਜਾਂਦਾ ਹੈ।
 
6 ਇਹ ਗੱਲਾਂ ਓਥੋਂ ਦੇ ਭਰਾਵਾਂ ਅਤੇ ਭੈਣਾਂ ਨੂੰ ਦੱਸੋ। ਇਹ ਸਾਬਤ ਕਰ ਦੇਵੇਗਾ ਕਿ ਤੁਸੀਂ ਮਸੀਹ ਯਿਸੂ ਦੇ ਸੱਚੇ ਸੇਵਕ ਹੋ। ਤੁਸੀਂ ਸਾਬਤ ਕਰ ਦੇਵੋਂਗੇ ਕਿ ਤੁਸੀਂ ਵਿਸ਼ਵਾਸ ਦੇ ਬਚਨਾਂ ਦੁਆਰਾ ਅਤੇ ਉਨ੍ਹਾਂ ਸੱਚੇ ਉਪਦੇਸ਼ਾਂ ਦੁਆਰਾ, ਜਿਨ੍ਹਾਂ ਦਾ ਤੁਸੀਂ ਅਨੁਸਰਣ ਕੀਤਾ ਹੈ ਤਕੜੇ ਬਣ ਗਏ ਹੋ।
 
7 ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ।
 
8 ਤੁਹਾਡੀ ਸ਼ਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।
 
9 ਜੋ ਮੈਂ ਆਖ ਰਿਹਾਂ ਉਹ ਸੱਚ ਹੈ ਅਤੇ ਤੁਹਾਨੂੰ ਇਸਨੂੰ ਪੂਰੀ ਤਰ੍ਹਾਂ ਪ੍ਰਵਾਨ ਕਰ ਲੈਣਾ ਚਾਹੀਦਾ ਹੈ।
 
10 ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰੱਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹੜੇ ਲੋਕ ਉਸ ਵਿੱਚ ਨਿਹਚਾ ਰੱਖਦੇ ਹਨ।
 
11 ਹੁਕਮ ਦਿਉ ਅਤੇ ਇਨ੍ਹਾਂ ਗੱਲਾਂ ਦੇ ਉਪਦੇਸ਼ ਦਿਉ।
 
12 ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।
 
13 ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ।
 
14 ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।
 
15 ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ।
 
16 ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ।
 
 

  [ Prev ] 1 | 2 | 3 | | 5 | 6 | [ Next ]