Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ  Chapter5
 
1 ਕਿਸੇ ਬਜ਼ੁਰਗ ਨਾਲ ਗੁੱਸੇ ਨਾਲ ਨਾ ਬੋਲੋ ਸਗੋਂ ਉਸ ਨਾਲ ਇੰਝ ਗੱਲ ਕਰੋ ਜਿਵੇਂ ਉਹ ਤੁਹਾਡਾ ਪਿਤਾ ਹੋਵੇ। ਛੋਟਿਆਂ ਨਾਲ ਭਰਾਵਾਂ ਦੀ ਤਰ੍ਹਾਂ ਵਰਤਾਉ ਕਰੋ।
 
2 ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁਧਤਾ ਨਾਲ ਵਿਹਾਰ ਕਰੋ।
 
3 ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇਕੱਲੀਆਂ ਹਨ।
 
4 ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹੜੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰੱਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।
 
5 ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇਕੱਲੀ ਹੈ, ਤਾਂ ਉਹ ਆਸ ਰੱਖਦੀ ਹੈ ਕਿ ਪਰਮੇਸ਼ੁਰ ਇਕੱਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰੱਖਦੀ ਹੈ।
 
6 ਪਰ ਜਿਹੜੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ।
 
7 ਉੱਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸਕੇ ਕਿ ਉਹ ਗਲਤ ਕੰਮ ਕਰ ਰਹੇ ਹਨ।
 
8 ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸਕਰ, ਉਸਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।
 
9 ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁੜਨ ਲਈ ਉਹ ਸੱਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਚਾਹੀਦੀ ਹੈ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ।
 
10 ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।
 
11 ਪਰ ਉਸ ਪੱਤ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿੱਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕੜੀਆਂ ਸ਼ਰੀਰਕ ਲੋੜਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।
 
12 ਇਸ ਵਾਸਤੇ ਉਨ੍ਹਾਂ ਦਾ ਨਿਰਨਾ ਹੋਵੇਗਾ। ਕਿਉਂ ਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਇਦਾ ਨਹੀਂ ਨਿਭਾਇਆ।
 
13 ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ।
 
14 ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।
 
15 ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁੜ ਚੁੱਕੀਆਂ ਹਨ।
 
16 ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ।*** ਤਾਂ ਜੋ ਕਲੀਸਿਯਾ ਦੇ ਉਪਰ ਬੋਝ ਨਾ ਹੋਵੇ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰੱਖ ਸਕੇਗੀ ਜਿਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀ ਹੈ।
 
17 ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ।
 
18 ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹੜਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ”* ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ਹੈ ।”*
 
19 ਉਸ ਬੰਦੇ ਦੀ ਨਾ ਸੁਣੋ ਜਿਹੜਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਾਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ।
 
20 ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਮ੍ਹਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ।
 
21 ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।
 
22 ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।
 
23 ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ।
 
24 ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਆਂ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ।
 
25 ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸਕਦੀਆਂ।
 
 

  [ Prev ] 1 | 2 | 3 | 4 | | 6 | [ Next ]