Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ  Chapter6
 
1 ਉਹ ਜਿਹੜੇ ਗੁਲਾਮ ਹਨ ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ।
 
2 ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂ ਕਿ ਜਿਹੜੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ। ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ।
 
3 ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।
 
4 ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ।
 
5 ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲ ਬਾਜ਼ੀ ਵੀ ਸਾਮ੍ਹਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।
 
6 ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ।
 
7 ਜਦੋਂ ਅਸੀਂ ਇਸ ਦੁਨੀਆਂ ਵਿੱਚ ਆਏ, ਅਸੀਂ ਕੁਝ ਨਹੀਂ ਲਿਆਏ। ਜਦੋਂ ਅਸੀਂ ਮਰਾਂਗੇ, ਉਦੋਂ ਵੀ ਅਸੀਂ ਆਪਣੇ ਨਾਲ ਕੁਝ ਵੀ ਲੈਕੇ ਨਹੀਂ ਜਾਵਾਂਗੇ।
 
8 ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ।
 
9 ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।
 
10 ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।
 
11 ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰਖੋ।
 
12 ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।
 
13 ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਮ੍ਹਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ।
 
14 ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ।
 
15 ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ।
 
16 ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸਦੇ ਨੇੜੇ ਨਹੀਂ ਜਾ ਸਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।
 
17 ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।
 
18 ਅਮੀਰਾਂ ਨੂੰ ਚੰਗੇ ਕੰਮ ਕਰਨ ਲਈ ਆਖੋ। ਉਨ੍ਹਾਂ ਨੂੰ ਚੰਗੇ ਕੰਮਾਂ ਵਿੱਚ ਅਮੀਰ ਹੋਣ ਲਈ ਆਖੋ। ਅਤੇ ਉਨ੍ਹਾਂ ਨੂੰ ਖੁਸ਼ੀ ਨਾਲ ਦਾਨ ਕਰਨ ਅਤੇ ਦੌਲਤ ਸਾਂਝੀ ਕਰਨ ਲਈ ਆਖੋ।
 
19 ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋੜ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿੱਖਮਈ ਜੀਵਨ ਲਈ ਇੱਕ ਪੱਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹੜਾ ਸੱਚਾ ਹੈ।
 
20 ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰਖਮਈ ਗੱਲਾਂ ਆਖਦੇ ਹਨ, ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ।
 
21 ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
 
 

  [ Prev ] 1 | 2 | 3 | 4 | 5 | |