Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ  Chapter3
 
1 ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ।
 
2 ਤੁਸੀਂ ਖੁਦ ਸਾਡੇ ਪੱਤਰ ਹੋ। ਇਹ ਪੱਤਰ ਸਾਡੇ ਦਿਲਾਂ ਉੱਤੇ ਲਿਖਿਆ ਹੋਇਆ ਹੈ। ਸਾਰੇ ਲੋਕੀਂ ਇਸ ਨੂੰ ਜਾਣਦੇ ਹਨ ਅਤੇ ਇਸ ਨੂੰ ਪੜ੍ਹ ਸਕਦੇ ਹਨ।
 
3 ਤੁਸੀਂ ਵਿਖਾਉ ਕਿ ਤੁਸੀਂ ਮਸੀਹ ਵੱਲੋਂ ਸਾਡੇ ਰਾਹੀਂ ਘੱਲਿਆ ਹੋਇਆ ਇੱਕ ਪੱਤਰ ਹੋ, ਇਹ ਪੱਤਰ ਸਿਆਹੀ ਨਾਲ ਨਹੀਂ ਲਿਖਿਆ ਹੋਇਆ ਪਰੰਤੂ ਜੀਵਿਤ ਪਰਮੇਸ਼ੁਰ ਦੇ ਆਤਮਾ ਨਾਲ ਲਿਖਿਆ ਹੋਇਆ ਹੈ। ਇਹ ਪੱਥਰੀ ਤਖਤੀ ਉੱਤੇ ਨਹੀਂ ਲਿਖਿਆ ਹੋਇਆ। ਇਹ ਮਨੁੱਖੀ ਹਿਰਦਿਆਂ ਉੱਤੇ ਲਿਖਿਆ ਹੋਇਆ ਹੈ।
 
4 ਅਸੀਂ ਇਹ ਗੱਲਾਂ ਇਸ ਲਈ ਆਖ ਸਕਦੇ ਹਾਂ ਕਿਉਂ ਜੁ ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਅੱਗੇ ਪੂਰਾ ਯਕੀਨ ਰੱਖਦੇ ਹਾਂ।
 
5 ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ।
 
6 ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ।
 
7 ਉਹ ਪੁਰਾਣਾ ਕਰਾਰ (ਸ਼ਰ੍ਹਾ) ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟੱਕ ਨਹੀਂ ਵੇਖ ਸਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ।
 
8 ਇਸ ਲਈ, ਉਹ ਕਰਾਰ ਜਿਹੜਾ ਆਤਮਾ ਲਿਆਇਆ ਸੱਚ ਮੁੱਚ ਹੀ ਮਹਾਨ ਮਹਿਮਾ ਰੱਖਦਾ ਹੈ।
 
9 ਭਾਵ ਇਹ ਹੈ; ਕਿ ਉਹ ਪੁਰਾਣਾ ਕਰਾਰ ਜੋ ਲੋਕਾਂ ਦੇ ਪਾਪਾਂ ਦੇ ਦੋਸ਼ੀ ਹੋਣ ਦਾ ਨਿਆਂ ਕਰਦਾ ਹੈ, ਹਾਲੇ ਵੀ ਉਸਦੀ ਮਹਿਮਾ ਸੀ। ਤਾਂ ਅਜਿਹਾ ਨਵਾਂ ਕਰਾਰ, ਜਿਹੜਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ, ਨਿਸ਼ਚਿਤ ਹੀ ਮਹਾਨ ਮਹਿਮਾ ਰੱਖਦਾ ਹੈ।
 
10 ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ।
 
11 ਜੇ ਉਹ ਨਵਾਂ ਕਰਾਰ ਜਿਹੜਾ ਮਹਿਮਾ ਨਾਲ ਆਇਆ, ਫ਼ਿੱਕਾ ਹੋ ਸਕਦਾ ਹੈ, ਤਾਂ ਨਵਾਂ ਕਰਾਰ, ਜਿਹੜਾ ਸਦੀਵੀ ਜਾਰੀ ਰਹੇਗਾ, ਮਹਾਨ ਮਹਿਮਾ ਰੱਖਦਾ ਹੈ।
 
12 ਸਾਨੂੰ ਇਸ ਗੱਲ ਦੀ ਉਮੀਦ ਹੈ, ਇਸ ਲਈ ਅਸੀਂ ਬਹੁਤ ਬਹਾਦੁਰ ਹਾਂ।
 
13 ਅਸੀਂ ਮੂਸਾ ਵਾਂਗ ਨਹੀਂ ਹਾਂ। ਮੂਸਾ ਨੇ ਆਪਣਾ ਚਿਹਰਾ ਢਕਣ ਲਈ ਇੱਕ ਪੱਲਾ ਪਾਇਆ ਹੋਇਆ ਸੀ, ਤਾਂ ਜੋ ਇਸਰਾਏਲ ਦੇ ਲੋਕ ਉਸ ਮਹਿਮਾ ਵੱਲ ਇੱਕ ਟੱਕ ਨਾ ਵੇਖਣ ਜੋ ਜਲਦੀ ਹੀ ਫ਼ਿੱਕੀ ਹੋ ਰਹੀ ਸੀ।
 
14 ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪੜ੍ਹਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰਥਾਂ ਨੂੰ ਢਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ।
 
15 ਹੁਣ ਵੀ, ਜਦੋਂ ਮੂਸਾ ਦਾ ਨੇਮ ਪੜ੍ਹਿਆ ਜਾਂਦਾ ਹੈ ਤਾਂ ਇੱਕ ਪਰਦਾ ਉਨ੍ਹਾਂ ਦੇ ਮਨਾਂ ਉੱਤੇ ਪਿਆ ਹੁੰਦਾ ਹੈ।
 
16 ਪਰ ਜਦੋਂ ਕੋਈ ਵਿਅਕਤੀ ਬਦਲਦਾ ਹੈ ਅਤੇ ਪ੍ਰਭੂ ਵੱਲ ਪਰਤਦਾ ਹੈ, ਤਾਂ ਪਰਦਾ ਹਟ ਜਾਂਦਾ ਹੈ।
 
17 ਇੱਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ।
 
18 ਅਤੇ ਸਾਡੇ ਚਿਹਰੇ ਢਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।
 
 

  [ Prev ] 1 | 2 | | 4 | 5 | 6 | 7 | 8 | 9 | 10 | 11 | 12 | 13 | [ Next ]