|
AND
find keywords in
Home Page
ਮੱਤੀ ਦੀ ਇੰਜੀਲ ਮਰਕੁਸ ਦੀ ਇੰਜੀਲ ਲੂਕਾ ਦੀ ਇੰਜੀਲ ਯੂਹੰਨਾ ਦੀ ਇੰਜੀਲ ਰਸੂਲਾਂ ਦੇ ਕਰਤੱਬ ਰੋਮੀਆਂ ਨੂੰ ਪੱਤ੍ਰੀ ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ ਕੁਰਿੰਥੀਆਂ ਨੂੰ ਦੂਜੀ ਪੱਤ੍ਰੀ ਗਲਾਤੀਆਂ ਨੂੰ ਪੱਤ੍ਰੀ ਅਫ਼ਸੀਆਂ ਨੂੰ ਪੱਤ੍ਰੀ ਫ਼ਿਲਿੱਪੀਆਂ ਨੂੰ ਪੱਤ੍ਰੀ ਕੁਲੁੱਸੀਆਂ ਨੂੰ ਪੱਤ੍ਰੀ ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ ਤਿਮੋਥਿਉਸ ਨੂੰ ਪਹਿਲੀ ਪੱਤ੍ਰੀ ਤਿਮੋਥਿਉਸ ਨੂੰ ਦੂਜੀ ਪੱਤ੍ਰੀ ਤੀਤੁਸ ਨੂੰ ਪੱਤ੍ਰੀ ਫ਼ਿਲੇਮੋਨ ਨੂੰ ਪੱਤ੍ਰੀ ਇਬਰਾਨੀਆਂ ਨੂੰ ਪੱਤ੍ਰੀ ਯਾਕੂਬ ਦੀ ਪੱਤ੍ਰੀ ਪਤਰਸ ਦੀ ਪਹਿਲੀ ਪੱਤ੍ਰੀ ਪਤਰਸ ਦੀ ਦੂਜੀ ਪੱਤ੍ਰੀ ਯੂਹੰਨਾ ਦੀ ਪਹਿਲੀ ਪੱਤ੍ਰੀ ਯੂਹੰਨਾ ਦੀ ਦੂਜੀ ਪੱਤ੍ਰੀ ਯੂਹੰਨਾ ਦੀ ਤੀਜੀ ਪੱਤ੍ਰੀ ਯਹੂਦਾਹ ਦੀ ਪੱਤ੍ਰੀ ਯੂਹੰਨਾ ਦੇ ਪਰਕਾਸ਼ ਦੀ ਪੋਥੀ
|
|
|
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ Chapter7 1 ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁੱਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸਰੀਰ ਜਾਂ ਆਤਮਾ ਨੂੰ ਅਸ਼ੁਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਦਾ ਆਦਰ ਕਰਦੇ ਹਾਂ। 2 ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ। 3 ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਣ ਦੇ ਇੱਛੁਕ ਹਾਂ ਅਤੇ ਇੱਥੋਂ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ। 4 ਮੈਨੂੰ ਤੁਹਾਡੇ ਉੱਪਰ ਪੂਰਾ ਭਰੋਸਾ ਹੈ। ਮੈਨੂੰ ਤੁਹਾਡੇ ਉੱਪਰ ਬਹੁਤ ਮਾਣ ਹੈ। ਮੈਂ ਤੁਹਾਡੇ ਕੋਲੋਂ ਬਹੁਤ ਹੌਂਸਲਾ ਪ੍ਰਾਪਤ ਕੀਤਾ ਹੈ। ਅਤੇ ਮੈਂ ਆਪਣੇ ਸਾਰੇ ਦੁੱਖਾਂ ਵਿੱਚ ਬਹੁਤ ਖੁਸ਼ ਹਾਂ। 5 ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕੜਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲੜਾਈਆਂ ਸਨ ਅਤੇ ਸਾਡੇ ਅੰਦਰ ਡਰ। 6 ਪਰ ਪਰਮੇਸ਼ੁਰ ਦੁਖੀਆਂ ਨੂੰ ਸੁਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ। 7 ਉਸਦੀ ਆਮਦ ਨੇ ਸਾਨੂੰ ਦਿਲਾਸਾ ਦਿੱਤਾ ਅਤੇ ਨਾਲੇ ਜਿਹੜਾ ਦਿਲਾਸਾ ਤੁਸੀਂ ਉਸਨੂੰ ਦਿੱਤਾ, ਤੀਤੁਸ ਨੇ ਸਾਨੂੰ ਦੱਸਿਆ ਕਿ ਤੁਸੀਂ ਮੈਨੂੰ ਮਿਲਣਾ ਚਾਹੁੰਦੇ ਹੋ। ਉਸਨੇ ਦੱਸਿਆ ਕਿ ਤੁਸੀਂ ਆਪਣੇ ਗਲਤ ਕੀਤੇ ਲਈ ਮਾਫ਼ੀ ਚਾਹੁੰਦੇ ਸੀ। ਅਤੇ ਤੀਤੁਸ ਨੇ ਮੈਨੂੰ ਤੁਹਾਡੀ ਮੇਰੇ ਲਈ ਚਿੰਤਾ ਬਾਰੇ ਵੀ ਦੱਸਿਆ। ਇਹ ਸੁਣਕੇ ਮੈਨੂੰ ਬਹੁਤ ਖੁਸ਼ੀ ਹੋਈ। 8 ਹਾਲਾਂ ਕਿ ਮੈਂ ਤੁਹਾਨੂੰ ਆਪਣੀ ਚਿੱਠੀ ਰਾਹੀਂ ਉਦਾਸ ਕੀਤਾ ਹੈ, ਪਰ ਮੈਨੂੰ ਇਸ ਵਾਸਤੇ ਕੋਈ ਖੇਦ ਨਹੀਂ। ਮੈਨੂੰ ਪਤਾ ਹੈ ਕਿ ਤੁਸੀਂ ਮੇਰੀ ਚਿੱਠੀ ਰਾਹੀਂ ਉਦਾਸ ਹੋ ਗਏ ਅਤੇ ਇਸ ਲਈ ਦੁੱਖ ਮਹਿਸੂਸ ਕੀਤਾ। ਪਰ ਇਸ ਨੇ ਤੁਹਾਨੂੰ ਬਹੁਤ ਥੇੜੇ ਚਿਰ ਲਈ ਉਦਾਸ ਕੀਤਾ। 9 ਹੁਣ ਮੈਂ ਖੁਸ਼ ਹਾਂ। ਇਸ ਲਈ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੋ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁੱਖ ਨਹੀਂ ਪਹੁੰਚਾਇਆ। 10 ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁਖ ਨਹੀਂ ਹੋ ਸਕਦਾ। ਜਿਹੜੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ। 11 ਤੁਹਾਨੂੰ ਗਮ ਮਿਲਿਆ ਜਿਹੜਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮੱਸਿਆ ਬਾਰੇ ਕਿਸੇ ਵੀ ਪੱਖੋਂ ਪਾਪੀ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸਨੂੰ ਸਦਮਾ ਲੱਗਿਆ। 12 ਪਰ ਮੈਂ ਉਹ ਪੱਤਰ ਤੁਹਾਨੂੰ ਇਸ ਲਈ ਲਿਖਿਆ ਸੀ ਕਿ ਤੁਸੀਂ ਪਰਮੇਸ਼ੁਰ ਦੇ ਸਨਮੁੱਖ ਇਹ ਦੇਖ ਸਕੋਂ ਕਿ ਤੁਹਾਨੂੰ ਸਾਡੀ ਕਿੰਨੀ ਪਰਵਾਹ ਹੈ। 13 ਇਹੀ ਕਾਰਣ ਹੈ ਕਿ ਸਾਨੂੰ ਸੁਖ ਮਿਲਿਆ। ਸਾਨੂੰ ਇਹ ਗੱਲ ਦੀ ਹੋਰ ਵੀ ਖੁਸ਼ੀ ਹੋਈ ਕਿ ਤੀਤੁਸ ਇੰਨਾ ਖੁਸ਼ ਪਾਇਆ ਗਿਆ ਸੀ। ਤੁਸੀਂ ਸਾਰਿਆਂ ਨੇ ਉਸਨੂੰ ਬਹੁਤ ਸੁੱਖ ਦਿੱਤਾ। 14 ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਾਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ। 15 ਜਦੋਂ ਵੀ ਉਹ ਯਾਦ ਕਰਦਾ ਹੈ ਕਿ ਤੁਸੀਂ ਸਾਰੇ ਉਸਨੂੰ ਮੰਨਣ ਲਈ ਤਿਆਰ ਸੀ ਤੁਹਾਡੇ ਵੱਲ ਉਸਦਾ ਪਿਆਰ ਵੱਧ ਜਾਂਦਾ ਹੈ। ਤੁਸੀਂ ਉਸਨੂੰ ਆਦਰ ਅਤੇ ਭੈਅ ਨਾਲ ਜੀ ਆਇਆਂ ਆਖਿਆ ਸੀ 16 ਮੈਂ ਬਹੁਤ ਖੁਸ਼ ਹਾਂ ਕਿ ਮੈਂ ਤੁਹਾਡੇ ਤੇ ਪੂਰਾ ਭਰੋਸਾ ਕਰ ਸਕਦਾ ਹਾਂ।
|
|
|