Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਤਿਮੋਥਿਉਸ ਨੂੰ ਦੂਜੀ ਪੱਤ੍ਰੀ  Chapter4
 
1 ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹੜਾ ਉਨ੍ਹਾਂ ਸਾਰੇ ਲੋਕਾਂ ਦਾ ਨਿਆਂ ਕਰੇਗਾ ਜੋ ਜਿਉਂਦੇ ਹਨ ਅਤੇ ਜਿਹੜੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,
 
2 ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।
 
3 ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹੜੇ ਉਹੀ ਗੱਲਾਂ ਆਖਣਗੇ ਜਿਹੜੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ।
 
4 ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘੜਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ।
 
5 ਪਰ ਤੁਹਾਨੂੰ ਹਮੇਸ਼ਾ ਆਪਣੇ ਆਪ ਉੱਤੇ ਕਾਬੂ ਰੱਖਣਾ ਚਾਹੀਦਾ ਹੈ। ਜਦੋਂ ਔਕੜਾਂ ਆਉਣ ਤਾਂ ਉਨ੍ਹਾਂ ਔਕੜਾਂ ਦਾ ਸਾਮ੍ਹਣਾ ਕਰੋ। ਖੁਸ਼ਖਬਰੀ ਫ਼ੈਲਾਉਣ ਦਾ ਕਾਰਜ ਕਰੋ। ਪਰਮੇਸ਼ੁਰ ਦੇ ਸੇਵਕਾਂ ਵਾਲੇ ਸਾਰੇ ਫ਼ਰਜ਼ ਨਿਭਾਓ।
 
6 ਮੇਰਾ ਜੀਵਨ ਪਰਮੇਸ਼ੁਰ ਦੀ ਭੇਟਾ ਕੀਤਾ ਜਾ ਰਿਹਾ ਹੈ। ਇਸ ਜੀਵਨ ਨੂੰ ਛੱਡਣ ਦਾ ਸਮਾਂ ਆ ਚੁੱਕਿਆ ਹੈ।
 
7 ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ।
 
8 ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।
 
9 ਆਪਣੀ ਪੂਰੀ ਕੋਸ਼ਿਸ਼ ਕਰੋ ਅਤੇ ਜਲਦੀ ਤੋਂ ਜਲਦੀ ਮੇਰੇ ਕੋਲ ਆ ਜਾਓ।
 
10 ਦੇਮਾਸ ਨੇ ਮੈਨੂੰ ਇਸ ਲਈ ਛੱਡ ਦਿੱਤਾ ਕਿਉਂਕਿ ਉਸਨੇ ਇਸ ਦੁਨੀਆਂ ਨੂੰ ਬਹੁਤ ਪਿਆਰ ਕੀਤਾ। ਉਹ ਥੱਸਲੁਨੀਕਿਯਾ ਚਲਾ ਗਿਆ। ਕਰੇਸਕੇਸ ਗਲਾਤਿਯਾ ਅਤੇ ਤੀਤੁਸ ਦਲਮਾਤੀਯਾ ਚਲਾ ਗਿਆ।
 
11 ਲੂਕਾ ਹੀ ਹੈ ਜਿਹੜਾ ਹਾਲੇ ਤੱਕ ਮੇਰੇ ਨਾਲ ਹੈ। ਜਦੋਂ ਤੁਸੀਂ ਆਓ ਤਾਂ ਮਰਕੁਸ ਨੂੰ ਵੀ ਨਾਲ ਲੈਕੇ ਆਉਣਾ। ਉਹ ਇੱਥੇ ਮੇਰੇ ਕੰਮ ਵਿੱਚ ਸਹਾਇਤਾ ਕਰ ਸਕਦਾ ਹੈ।
 
12 ਮੈਂ ਤੁਖਿਕੁਸ ਨੂੰ ਅਫ਼ਸੁਸ ਭੇਜਿਆ ਹੈ।
 
13 ਜਦੋਂ ਮੈਂ ਤ੍ਰੋਆਸ ਵਿੱਚ ਸਾਂ ਤਾਂ ਮੈਂ ਉੱਥੇ ਆਪਣਾ ਕੋਟ ਕਾਰਪੁਸ ਕੋਲ ਛੱਡ ਆਇਆ। ਇਸ ਲਈ ਜਦੋਂ ਤੁਸੀਂ ਆਓ ਇਸਨੂੰ ਮੇਰੇ ਕੋਲ ਲਿਆਉਂਦੇ ਆਉਣਾ। ਨਾਲੇ ਮੇਰੀਆਂ ਕਿਤਾਬਾਂ ਵੀ ਲੈਂਦੇ ਆਉਣਾ। ਜਿਹੜੀਆਂ ਕਿਤਾਬਾਂ ਮੈਂ ਭੇਡ ਦੀ ਖੱਲ ਉੱਪਰ ਲਿਖੀਆਂ ਸਨ ਉਨ੍ਹਾਂ ਦੀ ਮੈਨੂੰ ਸਭ ਤੋਂ ਵੱਧ ਲੋੜ ਹੈ।
 
14 ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਸਾਰੀਆਂ ਹਾਨੀਆਂ ਪਹੁੰਚਾਹੀਆਂ। ਪ੍ਰਭੂ ਸਿਕੰਦਰ ਨੂੰ ਉਸਦੇ ਕੀਤੇ ਦੀ ਸਜ਼ਾ ਦੇਵੇਗਾ।
 
15 ਤੁਸੀਂ ਹੋਸ਼ਿਆਰ ਰਹਿਣਾ ਕਿਧਰੇ ਉਹ ਤੁਹਾਨੂੰ ਵੀ ਨੁਕਸਾਨ ਨਾ ਪਹੁੰਚਾਵੇ। ਉਹ ਸਾਡੇ ਉਪਦੇਸ਼ ਦੇ ਵਿਰੁੱਧ ਡਟਕੇ ਲੜਿਆ।
 
16 ਜਦੋਂ ਮੈਂ ਪਹਿਲੀ ਅਜ਼ਮਾਇਸ਼ ਵੇਲੇ ਆਪਣਾ ਬਚਾ ਕੀਤਾ, ਕਿਸੇ ਨੇ ਵੀ ਮੇਰੀ ਸਹਾਇਤਾ ਨਹੀਂ ਕੋਈ ਮੈਨੂੰ ਛੱਡ ਗਿਆ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਮਾਫ਼ ਕਰ ਦੇਵੇ।
 
17 ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
 
18 ਜਦੋਂ ਕੋਈ ਵਿਅਕਤੀ ਮੈਨੂੰ ਸੁਰੱਖਿਅਤ ਆਪਣੇ ਸੁਵਰਗੀ ਰਾਜ ਵਿੱਚ ਲੈ ਜਾਵੇਗਾ। ਪ੍ਰਭੂ ਨੂੰ ਸਦਾ ਅਤੇ ਸਦਾ ਲਈ ਮਹਿਮਾ।
 
19 ਪਰਿਸਕਾ ਅਤੇ ਅਕੂਲਾ ਅਤੇ ਉਨੇਸਿਫ਼ੁਰੁਸ ਦੇ ਪਰਿਵਾਰ ਨੂੰ ਮੇਰੀਆਂ ਸ਼ੁਭਕਾਮਨਾਵਾਂ।
 
20 ਅਗਸਤੁਸ ਕੁਰਿੰਥੁਸ ਵਿੱਚ ਠਹਿਰ ਗਿਆ। ਅਤੇ ਮੈਂ ਤ੍ਰੋਫ਼ਿਮੁਸ ਨੂੰ ਮਿਲੇਤੁਸ ਵਿੱਚ ਛੱਡ ਆਇਆ। ਉਹ ਬਹੁਤ ਬਿਮਾਰ ਸੀ।
 
21 ਵੱਧ ਤੋਂ ਵੱਧ ਕੋਸ਼ਿਸ਼ ਕਰਨਾ ਕਿ ਤੁਸੀਂ ਸਰਦੀਆਂ ਤੋਂ ਪਹਿਲਾਂ ਮੇਰੇ ਕੋਲ ਆ ਸਕੋਂ। ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਮਸੀਹ ਵਿੱਚ ਸਾਰੇ ਭਰਾ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
 
22 ਪ੍ਰਭੂ ਤੁਹਾਡੇ ਆਤਮਾ ਦੇ ਅੰਗ-ਸੰਗ ਹੋਵੇ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਨਾਲ ਹੋਵੇ।
 
 

  [ Prev ] 1 | 2 | 3 | |