Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਰਸੂਲਾਂ ਦੇ ਕਰਤੱਬ Chapter9
 
1 ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ।
 
2 ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿੱਠੀਆਂ ਮੰਗੀਆਂ, ਜੋ ਉਸਨੂੰ ਉਨ੍ਹਾਂ ਸਾਰਿਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।
 
3 ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬੜੀ ਤੇਜ਼ ਬਿਜਲੀ ਉਸਦੇ ਇਰਦ-ਗਿਰਦ ਚਮਕੀ।
 
4 ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ, ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ”
 
5 ਸੌਲੁਸ ਨੇ ਕਿਹਾ, “ਪ੍ਰਭੂ। ਤੂੰ ਕੌਣ ਹੈਂ” ਉਸਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸਨੂੰ ਤੂੰ ਤਸੀਹੇ ਦੇ ਰਿਹਾ ਹੈ।
 
6 ਉਠ ਅਤੇ ਉਠਕੇ ਹੁਣ ਸ਼ਹਿਰ ਨੂੰ ਜਾ ਉੱਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੂੰ ਕੀ ਕਰਨਾ ਹੈ।”
 
7 ਜਿਹੜੇ ਮਨੁੱਖ ਉਸਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖੜ੍ਹੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ।
 
8 ਸੌਲੁਸ ਜਦੋਂ ਜ਼ਮੀਨ ਤੋਂ ਉੱਠਿਆ ਤਾਂ ਉਸਨੇ ਆਪਣੀਆਂ ਅੱਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸੱਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ੜਿਆ ਅਤੇ ਉਸਨੂੰ ਦੰਮਿਸਕ ਵਿੱਚ ਲੈ ਆਏ।
 
9 ਤਿੰਨ ਦਿਨ ਤੱਕ ਉਹ ਨਾ ਵੇਖ ਸਕਿਆ ਅਤੇ ਨਾ ਹੀ ਉਸਨੇ ਕੁਝ ਖਾਧਾ ਪੀਤਾ।
 
10 ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ।” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ। ਮੈਂ ਇੱਥੇ ਹਾਂ।”
 
11 ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਉੱਠ ਖੜ੍ਹਾ ਹੋ ਅਤੇ ਉਸ ਗਲੀ ਨੂੰ ਜਾਹ ਜੋ ‘ਸਿੱਧੀ ਗਲੀ’ ਕਹਾਂਉਂਦੀ ਹੈ। ਉੱਥੇ, ਯਹੂਦਾ ਦੇ ਘਰ ਨੂੰ ਲੱਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉੱਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।
 
12 ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰੱਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”
 
13 ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
 
14 ਹੁਣ ਉਹ ਇੱਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ੜਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰੱਖਦੇ ਹਨ।”
 
15 ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬੜੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ।
 
16 ਮੈਂ ਉਸਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ, ਉਸ ਨੂੰ ਝੱਲਣਾ ਚਾਹੀਦਾ ਹੈ।”
 
17 ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਦੁਬਾਰਾ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
 
18 ਉਸੇ ਵੇਲੇ ਅਚਾਨਕ ਉਸ ਦੀਆਂ ਅੱਖਾਂ ਤੋਂ ਛਿਲਕੇ ਜਿਹਿਆ ਕੁਝ ਡਿੱਗਿਆ ਅਤੇ ਉਸਨੂੰ ਦੁਬਾਰਾ ਦਿਖਣ ਲੱਗ ਪਿਆ। ਸੌਲੁਸ ਉਠਿਆ ਅਤੇ ਉਸਨੂੰ ਬਪਤਿਸਮਾ ਦਿੱਤਾ ਗਿਆ।
 
19 ਫ਼ਿਰ ਉਸਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ। ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।
 
20 ਜਲਦੀ ਹੀ ਉਸਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।”
 
21 ਸਾਰੇ ਲੋਕ ਜਿਹੜੇ ਸੌਲੁਸ ਨੂੰ ਸੁਣਦੇ ਉਹ ਬੜੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇੱਥੇ ਯਿਸੂ ਦੇ ਚੇਲਿਆਂ ਨੂੰ ਫ਼ੜਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ੜਵਾਉਣ ਲਈ ਆਇਆ ਹੈ।”
 
22 ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।
 
23 ਕਾਫ਼ੀ ਦਿਨਾਂ ਬਾਅਦ ਯਹੂਦੀਆਂ ਨੇ ਸੌਲੁਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।
 
24 ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ।
 
25 ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿਖਿਆ ਦਿੱਤੀ ਸੀ, ਇੱਕ ਰਾਤ ਉਸਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ।
 
26 ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚਲਾ ਗਿਆ। ਉਸਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।
 
27 ਪਰ ਬਰਨਬਾਸ ਉਸਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ।
 
28 ਇਉਂ ਸੌਲੁਸ ਚੇਲਿਆਂ ਨਾਲ ਠਹਿਰਿਆ। ਉਹ ਯਰੂਸ਼ਲਮ ਦੀਆਂ ਸਾਰੀਆਂ ਥਾਵਾਂ ਤੇ ਗਿਆ ਅਤੇ ਖੁਲ੍ਹੇਆਮ ਪ੍ਰਭੂ ਬਾਰੇ ਬੋਲਿਆ।
 
29 ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।
 
30 ਜਦੋਂ ਭਰਾਵਾਂ ਨੂੰ ਇਸਦਾ ਪਤਾ ਲੱਗਾ, ਉਹ ਉਸਨੂੰ ਕੈਸਰਿਯਾ ਲੈ ਗਏ ਅਤੇ ਉਨ੍ਹਾਂ ਨੇ ਉੱਥੋਂ ਉਸਨੂੰ, ਤਰਸੁਸ ਨੂੰ ਭੇਜ ਦਿੱਤਾ।
 
31 ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।
 
32 ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ।
 
33 ਲੁੱਦਾ ਵਿੱਚ, ਉਹ ਇੱਕ ਅਧਰੰਗੀ ਆਦਮੀ ਨੂੰ ਮਿਲਿਆ। ਜਿਸਦਾ ਨਾਉਂ ਐਨਿਯਾਸ ਸੀ। ਉਹ ਪਿਛਲੇ ਅਠ ਸਾਲਾਂ ਤੋਂ ਮੰਜੇ ਤੋਂ ਉਠ ਨਹੀਂ ਸੀ ਸਕਿਆ।
 
34 ਪਤਰਸ ਨੇ ਉਸਨੂੰ ਕਿਹਾ, “ਐਨਿਯਾਸ। ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖੜ੍ਹਾ ਹੋ ਅਤੇ ਆਪਣਾ ਬਿਸਤਰ ਵਿਛਾ। ਉਹ ਤੁਰੰਤ ਖੜ੍ਹਾ ਹੋ ਗਿਆ।”
 
35 ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ।
 
36 ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ ਹਿਰਨੀ। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬੜੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ।
 
37 ਤਾਂ ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬੜੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸਨੂੰ ਨੁਹਾਉਣ ਤੋਂ ਬਾਅਦ ਉਸਦੇ ਸਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ।
 
38 ਯੱਪਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਪਾ ਦੇ ਨੇੜੇ ਹੀ ਸੀ। ਉਨ੍ਹਾਂ ਨੇ ਉੱਥੇ ਪਤਰਸ ਨੂੰ ਨਿਉਂਤਾ ਦੇਣ ਲਈ ਦੋ ਆਦਮੀ ਭੇਜੇ। ਉਨ੍ਹਾਂ ਨੇ ਉਸਨੂੰ ਬੇਨਤੀ ਕੀਤੀ, “ਕਿਰਪਾ ਕਰਕੇ, ਸਾਡੇ ਕੋਲ ਜਿੰਨੀ ਛੇਤੀ ਹੋ ਸਕੇ ਆਓ।”
 
39 ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
 
40 ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਓੁਹ ਤਬਿਥਾ ਵੱਲ ਮੁੜਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ, ਉੱਠ।” ਉਸਨੇ ਆਪਣੀਆਂ ਅੱਖਾਂ ਖੋਲ੍ਹੀਆਂ। ਜਿਸ ਵਕਤ ਉਸਨੇ ਪਤਰਸ ਨੂੰ ਵੇਖਿਆ ਤਾਂ ਉਹ ਉੱਠਕੇ ਬੈਠ ਗਈ।
 
41 ਉਸਨੇ ਆਪਣੇ ਹੱਥ ਨਾਲ ਉਸਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।
 
42 ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ।
 
43 ਪਤਰਸ ਕਾਫ਼ੀ ਸਾਰੇ ਦਿਨ ਯੱਪਾ ਵਿੱਚ ਰਿਹਾ ਅਤੇ ਉੱਥੇ ਇੱਕ ਸ਼ਮਊਨ ਨਾਂ ਦੇ ਚਮੜੇ ਦੇ ਕੰਮ ਕਰਨ ਵਾਲੇ ਦੇ ਘਰ ਰਿਹਾ।
 
 

  [ Prev ] 1 | 2 | 3 | 4 | 5 | 6 | 7 | 8 | | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]