Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਇਬਰਾਨੀਆਂ ਨੂੰ ਪੱਤ੍ਰੀ Chapter5
 
1 ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹੜੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ।
 
2 ਸਰਦਾਰ ਜਾਜਕ ਸਮੂਹ ਲੋਕਾਂ ਵਾਂਗ ਖੁਦ ਕਮਜ਼ੋਰ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨਾਲ ਕੋਮਲ ਹੋ ਸਕਦਾ ਹੈ ਜੋ ਅਗਿਆਨੀ ਹਨ ਅਤੇ ਸਹੀ ਰਾਹ ਤੋਂ ਭਟਕਾਏ ਗਏ ਹਨ।
 
3 ਸਰਦਾਰ ਜਾਜਕ ਲੋਕਾਂ ਦੇ ਪਾਪ ਲਈ ਬਲੀ ਚੜ੍ਹਾਉਂਦਾ ਹੈ। ਪਰ ਸਰਦਾਰ ਜਾਜਕ ਖੁਦ ਕਮਜ਼ੋਰੀਆਂ ਰੱਖਦਾ ਹੈ। ਇਸ ਲਈ ਉਸਨੂੰ ਖੁਦ ਦੇ ਪਾਪਾਂ ਲਈ ਵੀ ਬਲੀਆਂ ਭੇਂਟ ਕਰਨੀਆਂ ਚਾਹੀਦੀਆਂ ਹਨ।
 
4 ਸਰਦਾਰ ਜਾਜਕ ਦੀ ਤਰ੍ਹਾਂ ਨਿਯੁਕਤ ਹੋਣਾ ਇੱਕ ਸਤਿਕਾਰ ਹੈ। ਪਰ ਕੋਈ ਵੀ ਵਿਅਕਤੀ ਇਸ ਕਾਰਜ ਲਈ ਖੁਦ ਆਪਣੇ ਆਪ ਦੀ ਚੋਣ ਨਹੀਂ ਕਰਦਾ। ਉਸ ਵਿਅਕਤੀ ਨੂੰ ਪਰਮੇਸ਼ੁਰ ਵੱਲੋਂ, ਆਰੋਨ ਵਾਂਗ, ਬੁਲਾਇਆ ਜਾਣਾ ਚਾਹੀਦਾ ਮਸੀਹ ਨਾਲ ਵੀ ਇਵੇਂ ਹੀ ਹੈ। ਉਸ ਨੇ ਸਰਦਾਰ ਜਾਜਕ ਬਣਨ ਦਾ ਗੌਰਵ ਹਾਸਿਲ ਕਰਨ ਦੀ ਚੋਣ ਖੁਦ ਨਹੀਂ ਕੀਤੀ। ਸਗੋਂ ਪਰਮੇਸ਼ੁਰ ਨੇ ਉਸਨੂੰ ਚੁਣਿਆ। ਪਰਮੇਸ਼ੁਰ ਨੇ ਮਸੀਹ ਨੂੰ ਆਖਿਆ, “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7
 
5 ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ ਤੇ ਪਰਮੇਸ਼ੁਰ ਆਖਦਾ ਹੈ, “ਤੂੰ ਸਦਾ ਲਈ ਮਲਕਿਸਿਦਕ36 ਵਰਗਾ ਜਾਜਕ ਹੋਵੇਂਗਾ।” ਜ਼ਬੂਰ 110:4
 
6 (5)
 
7 ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾਵਾਂ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
 
8 ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁੱਖ ਝੱਲੇ ਅਤੇ ਜਿਨ੍ਹਾਂ ਦੁੱਖਾਂ ਰਾਹੀਂ ਉਹ ਗੁਜ਼ਰਿਆ, ਉਸਨੇ ਤਾਬੇਦਾਰੀ ਸਿੱਖੀ।
 
9 ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹੜੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸਨੂੰ ਮੰਨਦੇ ਹਨ।
 
10 ਅਤੇ ਪਰਮੇਸ਼ੁਰ ਨੇ ਯਿਸੂ ਨੂੰ ਉਵੇਂ ਹੀ ਸਰਦਾਰ ਜਾਜਕ ਬਣਾਇਆ ਜਿਵੇਂ ਕਿ ਮਲਕਿਸਿਦਕ ਸੀ।
 
11 ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪੱਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ।
 
12 ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ।
 
13 ਕੋਈ ਵੀ ਜਿਹੜਾ ਦੁੱਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ।
 
14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
 
 

  [ Prev ] 1 | 2 | 3 | 4 | | 6 | 7 | 8 | 9 | 10 | 11 | 12 | 13 | [ Next ]