Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯਾਕੂਬ ਦੀ ਪੱਤ੍ਰੀ Chapter5
 
1 ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।
 
2 ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ। ਤੁਹਾਡੇ ਕੱਪੜੇ ਕੀੜਿਆਂ ਦੁਆਰਾ ਖਾਧੇ ਜਾਣਗੇ।
 
3 ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ। ਉਹ ਜੰਗ ਤੁਹਾਡੇ ਸਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ। ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ।
 
4 ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਚੀਕ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦਾ ਚੀਕਣਾ ਸੁਣ ਲਿਆ ਹੈ।
 
5 ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹੜਾ ਬਲੀ ਲਈ ਤਿਆਰ ਹੁੰਦਾ ਹੈ।
 
6 ਤੁਸੀਂ ਚੰਗੇ ਲੋਕਾਂ ਉੱਪਰ ਕੋਈ ਮਿਹਰ ਨਹੀਂ ਦਿਖਾਈ। ਉਹ ਤੁਹਾਡਾ ਵਿਰੋਧ ਨਹੀਂ ਕਰ ਰਹੇ ਸਨ, ਫ਼ੇਰ ਵੀ ਤੁਸੀਂ ਉਨ੍ਹਾਂ ਨੂੰ ਮਾਰ ਦਿੱਤਾ।
 
7 ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉੱਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।
 
8 ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਆ ਰਿਹਾ ਹੈ।
 
9 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਸ਼ਿਕਾਇਤਾਂ ਨਾ ਕਰੋ। ਜੇ ਤੁਸੀਂ ਸ਼ਿਕਵੇ ਸ਼ਿਕਾਇਤਾਂ ਨਹੀਂ ਛੱਡੋਂਗੇ ਤਾਂ ਤੁਹਾਨੂੰ ਦੋਸ਼ੀ ਠਹਿਰਾਇਆ ਜਾਵੇਗਾ। ਅਤੇ ਮੁਨਸਫ਼ ਛੇਤੀ ਹੀ ਆਉਣ ਵਾਲਾ ਹੈ।
 
10 ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁੱਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।
 
11 ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਅਯੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪਰਮੇਸ਼ੁਰ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਯਾ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ।
 
12 ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।
 
13 ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸਨੂੰ ਗਾਉਣਾ ਚਾਹੀਦਾ ਹੈ।
 
14 ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣਾ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ।
 
15 ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ।
 
16 ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹੜੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ।
 
17 ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ।
 
18 ਫ਼ੇਰ ਏਲੀਯਾਹ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਪਵੇ। ਅਤੇ ਅਕਾਸ਼ ਤੋਂ ਵਰਖਾ ਹੋਣ ਲੱਗੀ ਅਤੇ ਧਰਤੀ ਤੇ ਫ਼ਸਲਾਂ ਫ਼ੇਰ ਉੱਗ ਪਈਆਂ।
 
19 ਮੇਰੇ ਭਰਾਵੋ ਅਤੇ ਭੈਣੋ ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।
 
20 ਇਸਨੂੰ ਯਾਦ ਰੱਖਿਓ। ਕੋਈ ਵੀ ਵਿਅਕਤੀ ਜਿਹੜਾ ਕਿਸੇ ਪਾਪੀ ਨੂੰ ਗਲਤ ਰਾਹ ਤੋਂ ਮੋੜਦਾ ਹੈ, ਉਹ ਉਸ ਪਾਪੀ ਨੂੰ ਮੌਤ ਤੋਂ ਬਚਾਉਂਦਾ ਹੈ। ਅਜਿਹਾ ਕਰਕੇ, ਉਹ ਵਿਅਕਤੀ ਆਪਣੇ ਬਹੁਤ ਸਾਰੇ ਪਾਪਾਂ ਦੀ ਮੁਆਫ਼ੀ ਦਾ ਕਾਰਣ ਬਣੇਗਾ।
 
 

  [ Prev ] 1 | 2 | 3 | 4 | |