Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੀ ਇੰਜੀਲ Chapter11
 
1 ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿੱਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ।
 
2 ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿੜਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ।
 
3 ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੰਦੇਸ਼ਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।”
 
4 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।”
 
5 ਯਿਸੂ, ਮਰਿਯਮ, ਮਾਰਥਾ ਅਤੇ ਲਾਜ਼ਰ ਨੂੰ ਪਿਆਰ ਕਰਦਾ ਸੀ।
 
6 ਜਦੋਂ ਉਸਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਜਿੱਥੇ ਉਹ ਸੀ, ਉੱਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ।
 
7 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਸਾਨੂੰ ਹੁਣ ਯਹੂਦਿਯਾ ਨੂੰ ਵਾਪਸ ਜਾਣਾ ਚਾਹੀਦਾ ਹੈ।”
 
8 ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਣਾ ਚਾਹੁੰਦਾ ਹੈਂ।”
 
9 ਯਿਸੂ ਨੇ ਜਵਾਬ ਦਿੱਤਾ, “ਕੀ ਦਿਨ ਭਰ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਪੱਥਰ ਦੀ ਠੋਕਰ ਤੋਂ ਨਹੀਂ ਡਿੱਗਦਾ ਕਿਉਂ ਕਿ ਉਹ ਇਸ ਦੁਨੀਆਂ ਦੇ ਚਾਨਣ ਵਿੱਚ ਵੇਖ ਸਕਦਾ ਹੈ।
 
10 ਪਰ ਜੋ ਵਿਅਕਤੀ ਰਾਤ ਵਿੱਚ ਚੱਲਦਾ ਹੈ ਹਨੇਰੇ ਵਿੱਚ ਠੋਕਰ ਖਾਂਦਾ ਕਿਉਂ ਕਿ ਉਸ ਕੋਲ ਰੋਸ਼ਨੀ ਨਹੀਂ ਹੈ।”
 
11 ਯਿਸੂ ਨੇ ਇਹ ਗੱਲਾਂ ਆਖਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਇਸ ਵਕਤ ਸੌਂ ਰਿਹਾ ਹੈ, ਪਰ ਮੈਂ ਉਸ ਨੂੰ ਉਠਾਲਣ ਜਾ ਰਿਹਾ ਹਾਂ।”
 
12 ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਠੀਕ ਹੋ ਜਾਵੇਗਾ।”
 
13 ਯਿਸੂ ਦੇ ਕਹਿਣ ਦਾ ਭਾਵ ਲਾਜ਼ਰ ਦੀ ਮੌਤ ਸੀ। ਪਰ ਚੇਲਿਆਂ ਨੇ ਸੋਚਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।
 
14 ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਚੁਕਿਆ ਹੈ।
 
15 ਅਤੇ ਤੁਹਾਡੀ ਖਾਤਿਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਵਕਤ ਮੈਂ ਉੱਥੇ ਨਹੀਂ ਸਾਂ। ਕਿਉਂ ਕਿ ਹੁਣ ਤੁਸੀਂ ਮੇਰੇ ਵਿੱਚ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।”
 
16 ਤੱਦ ਥੋਮਾ ਨੇ ਜਿਹੜਾ ਦਦਿਮੁਸ ਕਰਕੇ ਸੱਦੀਦਾ ਸੀ ਆਪਣੇ ਸਾਥੀ ਚੇਲੇ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”
 
17 ਯਿਸੂ ਬੈਤਅਨਿਯਾ ਵਿੱਚ ਪਹੁੰਚਿਆ। ਯਿਸੂ ਨੇ ਵੇਖਿਆ ਕਿ ਲਾਜ਼ਰ ਨੂੰ ਤਾਂ ਪਹਿਲਾਂ ਹੀ ਕਬਰ ਵਿੱਚ ਪਿਆਂ ਚਾਰ ਦਿਨ ਹੋ ਗਏ ਸਨ।
 
18 ਬੈਤਅਨਿਯਾ ਅਤੇ ਯਰੂਸ਼ਲਮ ਵਿਚਕਾਰ ਦੋ ਮੀਲ ਤੋਂ ਘੱਟ ਦੂਰੀ ਸੀ।
 
19 ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਉਨ੍ਹਾਂ ਦੇ ਭਰਾ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।
 
20 ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਚਲੀ ਗਈ ਪਰ ਮਰਿਯਮ ਘਰ ਹੀ ਰਹੀ।
 
21 ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਿਆ ਹੁੰਦਾ।
 
22 ਪਰ ਮੈਂ ਜਾਣਦੀ ਹਾਂ ਹਾਲੇ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।”
 
23 ਯਿਸੂ ਨੇ ਆਖਿਆ, “ਤੇਰਾ ਭਰਾ ਜੀਵਨ ਵੱਲ ਵਾਪਸ ਆਵੇਗਾ।”
 
24 ਮਾਰਥਾ ਬੋਲੀ, “ਮੈਂ ਜਾਣਦੀ ਹਾਂ ਕਿ ਉਹ ਪੁਨਰ ਉਥਾਂਨ ਨੂੰ ਅੰਤ ਦੇ ਦਿਨ ਉਹ ਜੀਅ ਉਠੇਗਾ।”
 
25 ਯਿਸੂ ਨੇ ਉਸਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰਖੇਗਾ।
 
26 ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?”
 
27 ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਅੰਦਰ ਆਉਣ ਵਾਲਾ ਸੀ।”
 
28 ਯਿਸੂ ਨੂੰ ਇਹ ਆਖਣ ਤੋਂ ਬਾਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕਲਿਆਂ ਗੱਲ ਕੀਤੀ ਅਤੇ ਆਖਿਆ, “ਗੁਰੂ ਇੱਥੇ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”
 
29 ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ।
 
30 ਯਿਸੂ ਹਾਲੇ ਪਿੰਡ ਅੰਦਰ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ।
 
31 ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਦਿਲਾਸਾ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉਠਦਿਆਂ ਅਤੇ ਘਰ ਛੱਡਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿਛਾ ਕੀਤਾ। ਉਨ੍ਹਾਂ ਨੇ ਸੋਚਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
 
32 ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਮੇਰਾ ਭਰਾ ਨਾ ਮਰਿਆ ਹੁੰਦਾ।”
 
33 ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦਰਦ ਅਤੇ ਦੁੱਖ ਮਹਿਸੂਸ ਕੀਤਾ।
 
34 ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਆਓ ਅਤੇ ਵੇਖੋ।”
 
35 ਯਿਸੂ ਰੋਇਆ,
 
36 ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਸ ਨੇ ਉਸ ਨਾਲ ਕਿੰਨਾ ਪਿਆਰ ਕੀਤਾ ਹੈ।”
 
37 ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਦ੍ਰਿਸ਼ਟੀ ਦਿੱਤੀ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ।”
 
38 ਇੱਕ ਵਾਰ ਫੇਰ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦੁਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਉੱਪਰ ਆਇਆ ਜੋ ਕਿ ਇੱਕ ਗੁਫਾ ਸੀ ਉਸ ਉੱਪਰ ਪੱਥਰ ਧਰਿਆ ਹੋਇਆ ਸੀ।
 
39 ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਸੜ੍ਹਿਆਣ ਆਉਂਦੀ ਹੋਵੇਗੀ।” ਮਾਰਥਾ ਮਰੇ ਹੋਏ ਆਦਮੀ ਦੀ ਭੈਣ ਸੀ।
 
40 ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।”
 
41 ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ।
 
42 ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਹਮੇਸ਼ਾ ਸੁਣਦਾ ਹੈਂ ਪਰ ਇਹ ਗੱਲ ਮੈਂ ਇਸ ਲਈ ਆਖੀ ਕਿਉਂ ਕਿ ਬਹੁਤ ਸਾਰੇ ਲੋਕ ਇਸ ਵਕਤ ਮੇਰੇ ਕੋਲ ਇਕੱਤਰ ਹੋਏ ਹਨ। ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”
 
43 ਇਸ ਪ੍ਰਾਰਥਨਾ ਤੋਂ ਬਾਦ ਉਸ ਨੇ ਉੱਚੀ ਅਵਾਜ਼ ਵਿਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।”
 
44 ਉਹ ਮਰਿਆ ਹੋਇਆ ਆਦਮੀ ਬਾਹਰ ਨਿਕਲ ਆਇਆ। ਉਸ ਦੇ ਹੱਥ-ਪੈਰ ਮਲਮਲ ਦੇ ਕੱਪੜੇ ਦੇ ਟੁਕੜਿਆਂ ਨਾਲ ਬਝੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸਦੇ ਉੱਪਰੋਂ ਕੱਪੜਾ ਹਟਾਵੋ ਅਤੇ ਇਸਨੂੰ ਜਾਣ ਦਿਓ।”
 
45 ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
 
46 ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾਕੇ ਫ਼ਰੀਸੀਆਂ ਨੂੰ ਯਿਸੂ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ।
 
47 ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ।
 
48 ਜੇਕਰ ਅਸੀਂ ਇਸਨੂੰ ਇਹ ਕੁਝ ਕਰਦੇ ਰਹਿਣ ਦਿੱਤਾ, ਤਾਂ ਹਰ ਕੋਈ ਉਸ ਵਿੱਚ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੇ ਮੰਦਰ ਅਤੇ ਸਾਡੀ ਕੌਮ ਨੂੰ ਨਸ਼ਟ ਕਰ ਦੇਣਗੇ।”
 
49 ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਵਰ੍ਹੇ ਦਾ ਸਰਦਾਰ ਜਾਜਕ ਸੀ। ਉਸਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ।
 
50 ਕੀ ਤੁਸੀਂ ਅਨੁਭਵ ਨਹੀਂ ਕਰਦੇ ਕਿ ਸਾਰੀ ਕੌਮ ਦੀ ਤਬਾਹੀ ਦੀ ਬਜਾਏ ਲੋਕਾਂ ਲਈ ਇੱਕ ਆਦਮੀ ਦਾ ਮਾਰੇ ਜਾਣਾ ਚੰਗਾ ਹੈ।”
 
51 ਕਯਾਫ਼ਾ ਨੇ ਇਹ ਆਪਣੇ-ਆਪ ਨਹੀਂ ਆਖਿਆ ਸੀ। ਉਹ ਉਸ ਸਾਲ ਸਰਦਾਰ ਜਾਜਕ ਸੀ ਇਸ ਲਈ ਉਸਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ।
 
52 ਹਾਂ, ਯਿਸੂ ਸਿਰਫ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਉਨ੍ਹਾਂ ਲਈ ਮਰੇਗਾ, ਤਾਂ ਕਿ ਉਹ ਉਨ੍ਹਾਂ ਨੂੰ ਇਕਠਿਆਂ ਲਿਆ ਸਕੇ।
 
53 ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।
 
54 ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
 
55 ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਆ ਰਿਹਾ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਆਏ।
 
56 ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਹ ਮੰਦਰ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਪੁੱਛਿਆ, “ਕੀ ਉਹ ਇਸ ਤਿਉਹਾਰ ਤੇ ਨਹੀਂ ਆ ਰਿਹਾ? ਤੁਸੀਂ ਕੀ ਸੋਚਦੇ ਹੋ?”
 
57 ਪਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਹੁਕਮ ਦਿੱਤਾ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਸ ਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸਕਣ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | [ Next ]