Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੀ ਇੰਜੀਲ Chapter15
 
1 ਯਿਸੂ ਨੇ ਆਖਿਆ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।
 
2 ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਕੱਟ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਵਧੇਰੇ ਫਲ ਪੈਦਾ ਕਰੇ।
 
3 ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਉਪਦੇਸ਼ ਦੁਆਰਾ ਸਾਫ਼ ਹੋਂ।
 
4 ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ।
 
5 “ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸਕਦੇ।
 
6 ਜੇਕਰ ਕੋਈ ਮੇਰੇ ਵਿੱਚ ਸਥਿਰ ਨਹੀਂ ਰਹਿੰਦਾ, ਉਹ ਇੱਕ ਟਹਿਣੀ ਦੀ ਤਰ੍ਹਾਂ ਹੈ ਜੋ ਕਿ ਬਾਹਰ ਸੁੱਟਿਆ ਗਿਆ ਹੈ। ਅਤੇ ਸੁੱਕ ਗਿਆ ਹੈ। ਅਜਿਹੀਆਂ ਟਹਿਣੀਆਂ ਨੂੰ ਲੋਕੀ ਅੱਗ ਵਿਚ ਸੁੱਟ ਦਿੰਦੇ ਹਨ।
 
7 ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਸਿਖਿਆਵਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦਿੱਤਾ ਜਾਵੇਗ਼ਾ।
 
8 ਤੁਹਾਨੂੰ ਵਧੇਰੇ ਫ਼ਲ ਪੈਦਾ ਕਰਨੇ ਚਾਹੀਦੇ ਹਨ ਅਤੇ ਸਾਬਿਤ ਕਰੋ ਕਿ ਤੁਸੀਂ ਮੇਰੇ ਚੇਲੇ ਹੋ। ਇਸ ਰਾਹੀਂ ਮੇਰੇ ਪਿਤਾ ਦੀ ਮਹਿਮਾ ਹੋਵੇਗੀ।
 
9 “ਜਿਵੇਂ ਕਿ ਮੇਰਾ ਪਿਤਾ ਮੈਨੂੰ ਪਿਆਰ ਕਰਦਾ ਮੈਂ ਤੁਹਾਨੂੰ ਪਿਆਰ ਕੀਤਾ। ਇਸ ਲਈ ਤੁਸੀਂ ਮੇਰੇ ਪਿਆਰ ਚ ਸਥਿਰ ਰਹੋ।
 
10 ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਸਥਿਰ ਰਹੋਂਗੇ।
 
11 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਕਹੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਸਥਿਰ ਰਹਿ ਸਕੇ ਅਤੇ ਤੁਹਾਡੀ ਪ੍ਰਸੰਨਤਾ ਸੰਪੂਰਣ ਪ੍ਰਸੰਨਤਾ ਹੋ ਸਕੇ।
 
12 ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
 
13 ਦੋਸਤ ਲਈ ਮਰਨਾ ਮਹਾਨ ਪਿਆਰ ਹੈ, ਜੋ ਕੋਈ ਵਿਅਕਤੀ ਦਰਸ਼ਾ ਸਕਦਾ ਹੈ।
 
14 ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
 
15 ਮੈਂ ਤੁਹਾਨੂੰ ਹੁਣ ਹੋਰ ਨੌਕਰ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
 
16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸਕੇ।
 
17 ਇੱਕ ਦੂਜੇ ਨਾਲ ਪ੍ਰੇਮ ਕਰੋ, ਇਹੀ ਮੇਰਾ ਤੁਹਾਨੂੰ ਹੁਕਮ ਹੈ।
 
18 “ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।
 
19 ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।
 
20 “ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।
 
21 ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਣਗੇ ਕਿਉਂ ਕਿ ਉਹ ਉਸ ਨੂੰ ਨਹੀਂ ਜਾਣਦੇ ਜਿਸਨੇ ਮੈਨੂੰ ਭੇਜਿਆ ਹੈ।
 
22 ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀ ਹੈ।
 
23 “ਉਹ ਵਿਅਕਤੀ ਜੋ ਮੈਨੂੰ ਨਫ਼ਰਤ ਕਰਦਾ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ।
 
24 ਉਨ੍ਹਾਂ ਵਿਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ।
 
25 ਪਰ ਇਹ ਇਸ ਲਈ ਹੋਇਆ ਹੈ ਕਿਉਂ ਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਪੂਰੀ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’*
 
26 “ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਤੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਪੱਖ ਵਿੱਚ ਗਵਾਹੀ ਦੇਵੇਗਾ।
 
27 ਅਤੇ ਤੁਸੀਂ ਵੀ ਲੋਕਾਂ ਨੂੰ ਮੇਰੇ ਬਾਰੇ ਗਵਾਹੀ ਦਿਉਂਗੇ ਕਿਉਂਕਿ ਤੁਸੀਂ ਮੁਢ ਤੋਂ ਮੇਰੇ ਨਾਲ ਸੀ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | [ Next ]