Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੀ ਇੰਜੀਲ Chapter2
 
1 ਦੋ ਦਿਨਾਂ ਦੇ ਬਾਦ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ। ਯਿਸੂ ਦੀ ਮਾਤਾ ਉੱਥੇ ਸੀ।
 
2 ਯਿਸੂ ਅਤੇ ਉਸਦੇ ਚੇਲਿਆਂ ਨੂੰ ਵੀ ਵਿਆਹ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ।
 
3 ਉੱਥੇ ਮੈਅ ਕਾਫ਼ੀ ਨਹੀਂ ਸੀ। ਅਤੇ ਜਦੋਂ ਇਹ ਮੁਕ ਗਈ ਯਿਸੂ ਦੀ ਮਾਤਾ ਨੇ ਉਸਨੂੰ ਆਖਿਆ, “ਇਨ੍ਹਾਂ ਕੋਲ ਹੋਰ ਮੈਅ ਨਹੀਂ ਹੈ।”
 
4 ਯਿਸੂ ਨੇ ਉੱਤਰ ਦਿੱਤਾ, “ਮੇਰਾ ਇਸ ਨਾਲ ਕੀ ਸਰੋਕਾਰ, ਮੇਰਾ ਸਮਾਂ ਅਜੇ ਨਹੀਂ ਆਇਆ।”
 
5 ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
 
6 ਉਸ ਥਾਂ ਤੇ ਪੱਥਰ ਦੇ ਛੇ ਵੱਡੇ ਜਲ ਦੇ ਮੱਟ ਸਨ। ਯਹੂਦੀ ਇਸ ਤਰ੍ਹਾਂ ਦੇ ਜਲ ਮੱਟ ਸ਼ੁੱਧੀਕਰਨ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਜਲ ਮਟ ਵਿੱਚ 100 ਲੀਟਰ ਤੋਂ ਲੈਕੇ 150 ਲੀਟਰ ਤੱਕ ਜਲ ਰੱਖਿਆ ਜਾ ਸਕਦਾ ਹੈ।
 
7 ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨੱਕੋ-ਨਕ ਭਰ ਦਿੱਤਾ।
 
8 ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।
 
9 ਉਸ ਨੇ ਉਹ ਜਲ ਚਖ ਕੇ ਵੇਖਿਆ। ਉਹ ਮੈਅ ਬਣ ਚੁੱਕੀ ਸੀ। ਉਸ ਨੂੰ ਪਤਾ ਨਹੀਂ ਸੀ ਕਿ ਮੈਅ ਕਿਥੋਂ ਆਈ ਹੈ। ਪਰ ਜਿਨ੍ਹਾਂ ਟਹਿਲੂਆਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸੀ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।
 
10 ਅਤੇ ਉਸਨੂੰ ਆਖਿਆ, “ਹਮੇਸ਼ਾ ਲੋਕ ਪਹਿਲਾਂ ਚੰਗੀ ਮੈਅ ਦਿੰਦੇ ਹਨ, ਜਦੋਂ ਮਹਿਮਾਨ ਸ਼ਰਾਬੀ ਹੁੰਦੇ ਹਨ ਫ਼ੇਰ ਉਹ ਸਸਤੀ ਮੈਅ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਮੈਅ ਰਖੀ ਹੈ।”
 
11 ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ।
 
12 ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸਦੀ ਮਾਤਾ, ਉਸਦੇ ਭਰਾ, ਅਤੇ ਉਸਦੇ ਚੇਲੇ ਵੀ ਉਸਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।
 
13 ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ। ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।
 
14 ਉੱਥੇ ਉਸਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਘੁੱਗੀਆਂ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
 
15 ਯਿਸੂ ਨੇ ਰੱਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
 
16 ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।”
 
17 ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਦੀ ਗੈਰਤ ਮੇਨੂੰ ਖਾ ਜਾਵੇਗੀ।” ਜ਼ਬੂਰ 69:9
 
18 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਇੱਕ ਕਰਿਸ਼ਮਾ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”
 
19 ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”
 
20 ਯਹੂਦੀਆਂ ਨੇ ਆਖਿਆ, “ਲੋਕਾਂ ਨੇ ਇਹ ਮੰਦਰ ਬਨਾਉਣ ਲਈ 46 ਸਾਲ ਲਾਏ ਕੀ ਤੁਸੀਂ ਇਸਦਾ ਨਿਰਮਾਣ ਤਿੰਨਾਂ ਦਿਨਾਂ ਵਿੱਚ ਕਰ ਦਿਉਂਗੇ?”
 
21 ਪਰ ਜਿਸ ਮੰਦਰ ਦਾ ਜ਼ਿਕਰ ਯਿਸੂ ਨੇ ਕੀਤਾ ਸੀ, ਉਹ ਉਸਦਾ ਆਪਣਾ ਸਰੀਰ ਸੀ।
 
22 ਯਿਸੂ ਦੇ ਪੁਨਰ-ਉਥਾਨ ਤੋਂ ਬਾਦ ਉਸਦੇ ਚੇਲਿਆਂ ਨੂੰ ਬਾਦ ਵਿੱਚ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪੋਥੀ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਤੇ ਵੀ ਵਿਸ਼ਵਾਸ ਕੀਤਾ।
 
23 ਯਿਸੂ ਪਸਾਹ ਦੇ ਤਿਓਹਾਰ ਲਈ ਯਰੂਸ਼ਲਮ ਵਿੱਚ ਸੀ। ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ਕਿਉਂਕਿ ਜੋ ਕਰਿਸ਼ਮੇ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
 
24 ਪਰ ਯਿਸੂ ਨੇ ਉਨ੍ਹਾਂ ਤੇ ਯਕੀਨ ਨਾ ਕੀਤਾ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।
 
25 ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਉਹ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।
 
 

  [ Prev ] 1 | | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | [ Next ]