Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੀ ਇੰਜੀਲ Chapter3
 
1 ਉੱਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।
 
2 ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸਕਦਾ।”
 
3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”
 
4 ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਜੰਮ ਸਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰ ਨਹੀਂ ਵੜ ਸਕਦਾ!”
 
5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ।
 
6 ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ।
 
7 ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’
 
8 ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
 
9 ਨਿਕੋਦੇਮੁਸ ਨੇ ਪੁੱਛਿਆ, “ਇਹ ਕਿਵੇਂ ਸੰਭਵ ਹੋ ਸਕਦਾ?”
 
10 ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
 
11 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
 
12 ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
 
13 ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
 
14 “ਜਿਸ ਤਰ੍ਹਾ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ।
 
15 ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਸਦੀਪਕ ਜੀਵਨ ਪਾ ਸਕਦਾ ਹੈ।”
 
16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।
 
17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
 
18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸਨੂੰ ਪਰਮੇਸ਼ੁਰ ਦੇ ਇਕੱਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
 
19 ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
 
20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
 
21 ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
 
22 ਇਸ ਪਿਛੋਂ ਯਿਸੂ ਅਤੇ ਉਸਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
 
23 ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲਿਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉੱਥੇ ਅਥਾਹ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾ ਰਹੇ ਸਨ।
 
24 ਇਹ ਗੱਲ ਯੂਹੰਨਾ ਨੂੰ ਕੈਦ ਭੇਜਣ ਤੋਂ ਪਹਿਲਾਂ ਵਾਪਰੀ।
 
25 ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁਧਤਾ ਬਾਰੇ ਬਹਿਸ ਕੀਤੀ।
 
26 ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।”
 
27 ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸਕਦਾ ਹੈ ਜੋ ਉਸਨੂੰ ਪਰਮੇਸ਼ੁਰ ਦਿੰਦਾ।
 
28 ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ ‘ਮੈਂ ਮਸੀਹ ਨਹੀਂ ਹਾਂ ਪਰ ਮੈਂ ਪਰਮੇਸ਼ੁਰ ਦੁਆਰਾ ਉਸ ਵਾਸਤੇ ਰਾਹ ਬਨਾਉਣ ਲਈ ਭੇਜਿਆ ਗਿਆ ਸੀ।’
 
29 ਲਾੜੀ ਕੇਵਲ ਲਾੜੇ ਵਾਸਤੇ ਹੀ ਹੈ। ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾੜੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
 
30 ਉਸਨੂੰ ਵਧਣਾ ਚਾਹੀਦਾ ਹੈ ਅਤੇ ਮੈਨੂੰ ਘਟਣਾ ਚਾਹੀਦਾ ਹੈ।
 
31 “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।
 
32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
 
33 ਜੋ ਵਿਅਕਤੀ ਉਸਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
 
34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸਨੂੰ ਅਸੀਮਿਤ ਆਤਮਾ ਦਿੰਦਾ ਹੈ।
 
35 ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
 
36 ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”
 
 

  [ Prev ] 1 | 2 | | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | [ Next ]