Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਲੂਕਾ ਦੀ ਇੰਜੀਲ Chapter12
 
1 ਇਸੇ ਵਿਚਕਾਰ ਕਈ ਹਜ਼ਾਰ ਲੋਕ ਇੱਕਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।
 
2 ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦੱਸਿਆ ਨਹੀਂ ਜਾਵੇਗਾ।
 
3 ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”
 
4 ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸਰੀਰ ਨੂੰ ਮਾਰ ਸਕਦੇ ਹਨ, ਪਰ ਇਸਤੋਂ ਵੱਧ ਉਹ ਕੁਝ ਨਹੀਂ ਕਰ ਸਕਦੇ।
 
5 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦਾ ਇਖਤਿਆਰ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।
 
6 “ਕੀ ਪੰਜ ਚਿੱੜੀਆਂ ਦੋ ਪੈਸਿਆਂ ਲਈ ਨਹੀਂ ਵਿੱਕਦੀਆਂ? ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ।
 
7 ਹਾਂ ਪਰਮੇਸ਼ੁਰ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ।
 
8 “ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਲੋਕਾਂ ਅੱਗੇ ਇਹ ਇਕਰਾਰ ਕਰੇ ਕਿ ਉਹ ਮੇਰੇ ਨਾਲ ਸੰਬੰਧਿਤ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਸਦਾ ਇਕਰਾਰ ਪਰਮੇਸ਼ੁਰ ਦੇ ਦੂਤਾਂ ਅੱਗੇ ਕਰੇਗਾ ਕਿ ਉਹ ਵਿਅਕਤੀ ਉਸ ਨਾਲ ਸੰਬੰਧਿਤ ਹੈ।
 
9 ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ।
 
10 “ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸਨੂੰ ਮਾਫ਼ ਨਹੀਂ ਕੀਤਾ ਜਾਵੇਗਾ।
 
11 “ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।
 
12 ਘਬਰਾਓ ਨਹੀਂ ਕਿਉਂਕਿ ਉਸ ਸਮੇਂ ਪਵਿੱਤਰ ਆਤਮਾ ਤੁਹਾਨੂੰ ਸੂਝ ਦੇਵੇਗਾ ਕਿ ਤੁਹਾਨੂੰ ਕੀ ਆਖਣਾ ਚਾਹੀਦਾ ਹੈ।”
 
13 ਭੀੜ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਵੰਡਣ ਲਈ ਕਹੋ।”
 
14 ਪਰ ਯਿਸੂ ਨੇ ਉਸਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?”
 
15 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸਕਦਾ।”
 
16 ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ।
 
17 ਤਾਂ ਉਸਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’
 
18 “ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ।
 
19 ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
 
20 “ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
 
21 “ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”
 
22 ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਣ ਲਈ ਜੋ ਖਾਣ ਦੀ ਲੋੜ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸਰੀਰ ਢਕਣ ਲਈ ਕੱਪੜਿਆਂ ਦੀ ਫ਼ਿਕਰ ਕਰੋ।
 
23 ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵੱਧ ਮਹੱਤਵਯੋਗ ਹੈ ਅਤੇ ਸਰੀਰ ਕੱਪੜਿਆਂ ਨਾਲੋਂ।
 
24 ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵੱਧ ਮੁੱਲਵਾਨ ਹੋ।
 
25 ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵਧਾ ਸਕਦਾ ਹੈ।
 
26 ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ?
 
27 “ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।
 
28 ਪਰਮੇਸ਼ੁਰ ਤਾਂ ਖੇਤ ਵਿਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵਧੇਰੇ ਨਹੀਂ ਸਜਾਵੇਗਾ।
 
29 “ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ।
 
30 ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ।
 
31 ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
 
32 “ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।
 
33 ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸਨੂੰ ਚੋਰ ਚੁਰਾ ਸਕਦਾ ਹੈ ਅਤੇ ਨਾ ਹੀ ਇਸਨੂੰ ਕੀੜੇ ਨਸ਼ਟ ਕਰ ਸਕਦੇ ਹਨ।
 
34 ਕਿਉਂਕਿ ਜਿੱਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।
 
35 “ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ।
 
36 ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਅਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖੜਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ।
 
37 ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।
 
38 ਇਨ੍ਹਾਂ ਨੌਕਰਾਂ ਨੂੰ ਭਾਵੇਂ ਅਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬੜੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ।
 
39 “ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵੜਨ ਹੀ ਨਾ ਦਿੰਦਾ।
 
40 ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”
 
41 ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”
 
42 ਤਾਂ ਪ੍ਰਭੂ ਨੇ ਆਖਿਆ, “ਉਹ ਕਿਹੜਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ?
 
43 ਧੰਨ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ।
 
44 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਉਸਨੂੰ ਆਪਣੀ ਸਾਰੀ ਸੰਪਤੀ ਦਾ ਨਿਗਰਾਨ ਨਿਯੁਕਤ ਕਰੇਗ਼ਾ।
 
45 “ਪਰ ਉਸ ਨੌਕਰ ਦਾ ਕੀ ਹੋਵੇਗ਼ਾ ਜਿਹੜਾ ਇਹ ਸੋਚਦਾ ਹੈ ਕਿ ਨਿਕਟ ਭੱਵਿਖ ਵਿੱਚ ਉਸਦਾ ਮਾਲਕ ਨਹੀਂ ਪਰਤੇਗਾ। ਅਤੇ ਦੂਸਰੇ ਨੌਕਰ ਨੌਕਰਾਣੀਆਂ ਨੂੰ ਕੁੱਟਣਾ ਸ਼ੁਰੂ ਕਰ ਦੇਵੇ ਅਤੇ ਖਾਣ ਪੀਣ ਵਿੱਚ ਮਦਮਸਤ ਹੋ ਜਾਵੇ?
 
46 ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।
 
47 “ਜਿਹੜਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
 
48 ਪਰ ਜਿਹੜਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸਨੂੰ ਵਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵਧੇਰੇ ਮੰਗਿਆ ਜਾਵੇਗਾ।”
 
49 ਯਿਸੂ ਲਗਾਤਾਰ ਕਹਿੰਦਾ ਰਿਹਾ, “ਮੈਂ ਇਸ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਹੁਣ ਤੱਕ ਇਹ ਜਲ ਰਹੀ ਹੁੰਦੀ।
 
50 ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵੱਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ।
 
51 ਤੁਸੀਂ ਕੀ ਸੋਚਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਦੇਣ ਆਇਆ ਹਾਂ? ਨਹੀਂ! ਮੈਂ ਦੁਨੀਆਂ ਨੂੰ ਵੰਡਣ ਆਇਆ ਹਾਂ।
 
52 ਹੁਣ ਤੋਂ ਬਾਦ ਪੰਜਾਂ ਜਾਣਿਆਂ ਦੇ ਘਰ ਨੂੰ ਇੱਕ-ਦੂਸਰੇ ਦੇ ਵਿਰੁੱਧ ਵੰਡਿਆ ਜਾਵੇਗਾ। ਤਿੰਨ ਦੋਹਾਂ ਦੇ ਵਿਰੁੱਧ ਹੋਣਗੇ ਅਤੇ ਦੋ ਤਿੰਨਾ ਦੇ ਵਿਰੁੱਧ।
 
53 ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ ਪੁੱਤਰ ਪਿਉ ਦੇ ਵਿਰੁੱਧ ਹੋ ਜਾਵੇਗਾ ਅਤੇ ਪਿਉ ਪੁੱਤਰ ਦੇ। ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ ਮਾਂ ਧੀ ਦੇ ਅਤੇ ਧੀ ਮਾਂ ਦੇ ਵਿਰੁੱਧ ਹੋ ਜਾਵੇਗੀ। ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ। ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੋ ਜਾਵੇਗੀ।”
 
54 ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ।
 
55 ਜਦੋਂ ਤੁਸੀਂ ਦਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ।
 
56 ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸਕਦੇ ਹੋ ਤਾਂ ਤੁਸੀਂ ਉਸਨੂੰ ਕਿਉਂ ਨਹੀਂ ਸਮਝ ਸਕਦੇ ਜੋ ਹੁਣ ਵਾਪਰ ਰਿਹਾ ਹੈ?
 
57 “ਤੁਸੀਂ ਆਪਣੇ-ਆਪ ਲਈ ਜੋ ਠੀਕ ਹੈ ਉਸਦਾ ਫ਼ੈਸਲਾ ਕਿਉਂ ਨਹੀਂ ਕਰਦੇ?
 
58 ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸਕਦਾ ਹੈ।
 
59 ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਉੱਥੋਂ ਉਦੋਂ ਤੱਕ ਬਾਹਰ ਨਹੀਂ ਜਾਵੋਂਗੇ ਜਦੋਂ ਤੱਕ ਕਿ ਤੁਸੀਂ ਉਹ ਆਖਰੀ ਪੈਸਾ ਵੀ ਨਹੀਂ ਦੇ ਦਿੰਦੇ ਜਿਸਦੇ ਤੁਸੀਂ ਦੇਣਦਾਰ ਹੋ।”
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | [ Next ]