Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਲੂਕਾ ਦੀ ਇੰਜੀਲ Chapter15
 
1 ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਯਿਸੂ ਕੋਲ ਉਸਨੂੰ ਸੁਨਣ ਲਈ ਆਏ।
 
2 ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਸ਼ਿਕਾਇਤ ਕਰਨ ਲੱਗੇ, “ਵੇਖੋ! ਇਹ ਆਦਮੀ ਪਾਪੀ ਲੋਕਾਂ ਨੂੰ ਕਬੂਲਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਪੀਂਦਾ ਵੀ ਹੈ।”
 
3 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਬਿਆਨ ਕੀਤਾ:
 
4 “ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ। ਤਾਂ ਕੀ ਉਹ ਬਾਕੀ ਦੀਆਂ ਨੜਿੰਨਵੇ ਭੇਡਾਂ ਨੂੰ ਇੱਕਲੀਆਂ ਛੱਡਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲੱਭ ਨਾ ਲਵੇ।
 
5 ਤੇ ਜਦੋਂ ਉਸਨੂੰ ਉਹ ਗੁਆਚੀ ਹੋਈ ਭੇਡ ਲੱਭ ਜਾਂਦੀ ਹੈ, ਤਾਂ ਉਹ ਮਨੁੱਖ ਬੜਾ ਖੁਸ਼ ਹੁੰਦਾ ਹੈ ਅਤੇ ਖੁਸ਼ੀ ਨਾਲ ਉਸਨੂੰ ਆਪਣੇ ਮੋਢਿਆ ਉੱਤੇ ਚੁੱਕ ਲੈਂਦਾ ਹੈ।
 
6 ਉਹ ਘਰ ਜਾਂਦਾ ਹੈ। ਉਹ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਇਕਠਿਆਂ ਕਰਦਾ ਹੈ ਅਤੇ ਉਨ੍ਹਾਂ ਨੂੰ ਆਖਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਆਪਣੀ ਗੁਆਚੀ ਹੋਈ ਭੇਡ ਮਿਲ ਗਈ ਹੈ।’
 
7 ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਨੜਿਂਨਵਿਆਂ ਚੰਗਿਆਂ ਬੰਦਿਆਂ ਨਾਲੋਂ, ਜਿਨ੍ਹਾਂ ਨੂੰ ਆਪਣੇ ਦਿਲ ਬਦਲਣ ਦੀ ਜ਼ਰੂਰਤ ਨਹੀਂ, ਇੱਕ ਪਾਪੀ ਬੰਦੇ ਲਈ ਸਵਰਗ ਵਿੱਚ ਵਧੇਰੇ ਖੁਸ਼ੀ ਹੁਦੀ ਹੈ ਜੋ ਆਪਣੇ ਦਿਲ ਨੂੰ ਬਦਲ ਲੈਂਦਾ ਹੈ।
 
8 “ਫ਼ਰਜ ਕਰੋ ਇੱਕ ਔਰਤ ਕੋਲ ਦਸ ਚਾਂਦੀ ਦੇ ਸਿੱਕੇ ਹਨ। ਉਨ੍ਹਾਂ ਵਿੱਚੋਂ ਇਕ ਗੁਆਚ ਜਾਂਦਾ ਹੈ, ਉਹ ਦੀਵਾ ਜਗਾਉਂਦੀ ਹੈ ਅਤੇ ਧਿਆਨ ਨਾਲ ਉਸ ਗੁਆਚੇ ਹੋਏ ਸਿੱਕੇ ਨੂੰ ਲਭਦੀ ਹੋਈ ਸੰਭਰਦੀ ਹੈ, ਜਦੋਂ ਤੱਕ ਕਿ ਉਹ ਉਸਨੂੰ ਲੱਭ ਨਹੀਂ ਲੈਂਦੀ।
 
9 ਜਦੋਂ ਉਹ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲੈਂਦੀ ਹੈ ਤਾਂ ਉਹ ਆਪਣੇ ਮਿੱਤਰਾਂ ਤੇ ਗਆਂਢੀਆਂ ਨੂੰ ਇਕਠਿਆ ਕਰਦੀ ਹੈ ਤੇ ਆਖਦੀ ਹੈ, ‘ਮੇਰੇ ਨਾਲ ਰਲ ਕੇ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰਾ ਗੁਆਚਾ ਹੋਇਆ ਸਿੱਕਾ ਲੱਭ ਪਿਆ ਹੈ।’
 
10 ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਦੋਂ ਪ੍ਰਸੰਨਤਾ ਹੁੰਦੀ ਹੈ ਜਦੋਂ ਇੱਕ ਪਾਪੀ ਆਪਣਾ ਦਿਲ ਬਦਲਦਾ ਹੈ।”
 
11 ਤਾਂ ਯਿਸੂ ਨੇ ਕਿਹਾ, “ਇੱਕ ਮਨੁੱਖ ਦੇ ਦੋ ਪੁੱਤਰ ਸਨ।
 
12 ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਨੂੰ ਮੇਰੀ ਜਾਇਦਾਦ ਦਾ ਹਿੱਸਾ ਦੇ ਦੇਵੋ।’ ਤਾਂ ਪਿਤਾ ਨੇ ਜਾਇਦਾਦ ਨੂੰ ਆਪਣੇ ਦੋਹਾਂ ਪੁੱਤਰਾ ਵਿੱਚ ਵੰਡ ਦਿੱਤਾ।
 
13 “ਥੋੜੇ ਹੀ ਸਮੇਂ ਬਾਅਦ ਛੋਟੇ ਪੁੱਤਰ ਨੇ ਆਪਣੀ ਜਾਇਦਾਦ ਦਾ ਸਾਰਾ ਹਿੱਸਾ ਇਕੱਠਾ ਕੀਤਾ ਅਤੇ ਇੱਕ ਦੂਸਰੇ ਦੇਸ਼ ਦੀ ਯਾਤਰਾ ਨੂੰ ਚਲਿਆ ਗਿਆ। ਉਸਨੇ ਉੱਥੇ ਜਾਕੇ ਮੂਰਖਾਂ ਵਾਂਗ ਆਪਣਾ ਧਨ ਉਡਾ ਦਿੱਤਾ।
 
14 ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ।
 
15 ਉਹ ਉਸ ਦੇਸ਼ ਦੇ ਕਿਸੇ ਨਿਵਾਸੀ ਕੋਲ ਗਿਆ ਤਾਂ ਉਸ ਆਦਮੀ ਨੇ ਉਸਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।
 
16 ਮੁੰਡਾ ਇੰਨਾ ਭੁਖਾ ਸੀ ਕਿ ਜਿਹੜੀਆਂ ਛਿਲਕਾਂ ਸੂਰ ਖਾਂਦੇ ਸਨ ਉਹ ਖਾਣੀਆਂ ਚਾਹੁੰਦਾ ਸੀ। ਪਰ ਕਿਸੇ ਨੇ ਉਸਨੂੰ ਖਾਣ ਲਈ ਕੁਝ ਨਾ ਦਿੱਤਾ।
 
17 “ਤਾਂ ਉਸ ਲੜਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇੱਥੇ ਭੁਖ ਨਾਲ ਮਰ ਰਿਹਾ ਹਾਂ।
 
18 ਮੈਂ ਇਥੋਂ ਉਠਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸਨੂੰ ਆਖਾਂਗਾ, ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ।
 
19 ਮੈਂ ਤੁਹਾਡਾ ਪੁੱਤਰ ਕਹਾਉਣ ਦੇ ਕਾਬਿਲ ਨਹੀਂ ਹਾਂ ਇਸ ਲਈ ਤੁਸੀਂ ਮੈਨੂੰ ਆਪਣੇ ਇੱਕ ਨੋਕਰ ਦੀ ਤਰ੍ਹਾਂ ਹੀ ਰੱਖ ਲਵੋ।’
 
20 ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸਦੇ ਪਿਤਾ ਨੇ ਉਸਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸਨੂੰ ਗਲ ਨਾਲ ਲਾਇਆ ਅਤੇ ਉਸਨੂੰ ਚੁੰਮਿਆ।
 
21 ਪੁੱਤਰ ਨੇ ਉਸਨੂੰ ਆਖਿਆ, ‘ਪਿਤਾ ਜੀ, ਮੈਂ ਪਰਮੇਸ਼ੁਰ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ, ਹੁਣ ਮੈਂ ਇਸ ਕਾਬਿਲ ਨਹੀਂ ਕਿ ਤੁਹਾਡਾ ਪੁੱਤਰ ਸਦਾਵਾਂ।’
 
22 “ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵਧੀਆ ਕੱਪੜੇ ਲਿਆਓ ਅਤੇ ਉਸਨੂੰ ਪੁਆਓ। ਉਸਦੀ ਉਂਗਲ ਚ ਛਾਪ ਪਾਓ ਅਤੇ ਉਸਦੇ ਪੈਰਾਂ ਵਿੱਚ ਜੁੱਤੀ ਪੁਆਵੋ।
 
23 ਇੱਕ ਮੋਟਾ ਵਛਾ ਲਿਆਓ ਅਤੇ ਉਸਨੂੰ ਕੱਟੋ। ਅਸੀਂ ਦਾਵਤ ਕਰੀਏ ਅਤੇ ਅਨੰਦ ਕਰੀਏ।
 
24 ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਹੁਣ ਇਹ ਜਿਉਂਦਾ ਹੈ। ਉਹ ਗੁਆਚ ਗਿਆ ਸੀ ਅਤੇ ਹੁਣ ਲੱਭ ਗਿਆ ਹੈ।’ ਤਾਂ ਸਾਰੇ ਜਸ਼ਨ ਮਨਾਉਣ ਲੱਗੇ।
 
25 “ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਵਾਪਸ ਮੁੜ ਰਿਹਾ ਸੀ, ਅਤੇ ਘਰ ਦੇ ਨਜ਼ਦੀਕ ਆਇਆ ਤਾਂ ਉਸਨੇ ਨੱਚਣ ਅਤੇ ਗਾਉਣ ਦੀਆਂ ਅਵਾਜ਼ਾਂ ਸੁਣੀਆਂ।
 
26 ਉਸਨੇ ਇੱਕ ਨੌਕਰ ਨੂੰ ਸਦਿਆ ਅਤੇ ਪੁੱਛਿਆ, ‘ਇਹ ਸਭ ਕੀ ਹੋ ਰਿਹਾ ਹੈ?’
 
27 ਨੌਕਰ ਨੇ ਆਖਿਆ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ। ਤੁਹਾਡੇ ਪਿਤਾ ਜੀ ਬਹੁਤ ਖੁਸ਼ ਹਨ, ਕਿਉਂਕਿ ਉਹ ਠੀਕ-ਠਾਕ ਘਰ ਵਾਪਸ ਆ ਗਿਆ ਹੈ, ਇਸ ਲਈ ਉਸਨੇ ਦਾਅਵਤ ਲਈ ਸਭ ਤੋਂ ਮੋਟਾ ਵਛਾ ਵਢਿਆ ਹੈ।’
 
28 “ਵੱਡਾ ਪੁੱਤਰ ਇੰਨਾ ਗੁੱਸੇ ਵਿੱਚ ਸੀ ਕਿ ਉਹ ਖੁਸ਼ੀ ਵਿੱਚ ਸ਼ਰੀਕ ਨਹੀਂ ਹੋਣਾ ਚਾਹੁੰਦਾ ਸੀ। ਫ਼ੇਰ ਉਸਦਾ ਪਿਤਾ ਬਾਹਰ ਆਇਆ ਅਤੇ ਉਸਨੂੰ ਅੰਦਰ ਆਉਣ ਦੀ ਬੇਨਤੀ ਕੀਤੀ।
 
29 ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਂ ਇੰਨੇ ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹਾਂ ਅਤੇ ਮੈਂ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਕਦੇ ਵੀ ਮੈਨੂੰ ਮੇਰੇ ਮਿੱਤਰਾਂ ਨਾਲ ਦਾਅਵਤ ਕਰਨ ਲਈ ਇੱਕ ਬੱਕਰੀ ਵੀ ਨਹੀਂ ਦਿੱਤੀ।
 
30 ਪਰ ਜਦੋਂ ਤੁਹਾਡਾ ਇਹ ਪੁੱਤਰ ਜਿਹੜਾ ਕੰਜਰੀਆਂ ਤੇ ਤੁਹਾਡਾ ਸਾਰਾ ਪੈਸਾ ਬਰਬਾਦ ਕਰਕੇ ਵਾਪਸ ਆਇਆ ਹੈ, ਉਸ ਲਈ ਤੁਸੀਂ ਮੋਟਾ ਵੱਛਾ ਵੱਢਿਆ ਹੈ।’
 
31 “ਪਰ ਪਿਤਾ ਨੇ ਵੱਡੇ ਪੁੱਤਰ ਨੂੰ ਕਿਹਾ, ‘ਪੁੱਤਰ ਤੂੰ ਹਮੇਸ਼ਾ ਮੇਰੇ ਕੋਲ ਹੈਂ, ਇਸ ਲਈ ਜੋ ਕੁਝ ਮੇਰਾ ਹੈ ਸੋ ਤੇਰਾ ਹੀ ਹੈ।
 
32 ਪਰ ਸਾਨੂੰ ਦਾਅਵਤ ਕਰਨੀ ਚਾਹੀਦੀ ਹੈ ਅਤੇ ਖੁਸ਼ ਹੋਣਾ ਚਾਹੀਦਾ ਹੈ ਕਿਉਂਕਿ ਇਹ ਤੇਰਾ ਭਰਾ, ਮਰ ਗਿਆ ਸੀ, ਪਰ ਉਹ ਫ਼ਿਰ ਜਿਉਂਦਾ ਹੋ ਗਿਆ ਹੈ। ਜਿਹੜਾ ਗੁਆਚਿਆ ਹੋਇਆ ਸੀ ਹੁਣ ਲੱਭ ਗਿਆ ਹੈ।’”
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | [ Next ]