Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਲੂਕਾ ਦੀ ਇੰਜੀਲ Chapter16
 
1 ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬੜਾ ਧਨਵਾਨ ਆਦਮੀ ਸੀ। ਉਸਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸਨੂੰ ਪਤਾ ਚਲਿਆ ਕਿ ਉਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।
 
2 ਤਾਂ ਉਸਨੇ ਉਸਨੂੰ ਅੰਦਰ ਬੁਲਾਇਆ ਅਤੇ ਕਿਹਾ, ‘ਤੇਰੇ ਬਾਰੇ ਮੈਂ ਇਹ ਸਭ ਕੀ ਸੁਣ ਰਿਹਾ ਹਾਂ। ਮੈਨੂੰ ਮੇਰੇ ਸਾਰੇ ਪੈਸੇ ਦਾ ਹਿਸਾਬ ਦੇ। ਤੂੰ ਇਸ ਤੋਂ ਬਾਦ ਮੇਰਾ ਮੁਖਤਿਆਰ ਨਹੀਂ ਹੋ ਸਕਦਾ।’
 
3 “ਬਾਅਦ ਵਿੱਚ ਮੁਖਤਿਆਰ ਨੇ ਆਪਣੇ ਮਨ ਵਿੱਚ ਸੋਚਿਆ, ‘ਹੁਣ ਮੈਂ ਕੀ ਕਰਾਂਗਾ? ਮੇਰਾ ਮਾਲਕ ਤਾਂ ਮੈਨੂੰ ਮੇਰੀ ਨੋਕਰੀ ਤੋਂ ਹਟਾ ਰਿਹਾ ਹੈ। ਮੇਰੇ ਵਿੱਚ ਖੋਦਣ ਦੀ ਤਾਕਤ ਨਹੀਂ ਹੈ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।
 
4 ਮੈਂ ਜਾਣ ਗਿਆ ਕਿ ਮੈਂ ਕੀ ਕਰਾਂ, ਜਿਸ ਵੇਲੇ ਮੈਂ ਮੁਖਤਿਆਰੀ ਤੋਂ ਹਟਾਇਆ ਜਾਵਾਂਗਾ, ਮੈਂ ਕੁਝ ਅਜਿਹਾ ਕਰਾਂਗਾ ਕਿ ਲੋਕ ਆਪਣੇ ਘਰਾਂ ਵਿੱਚ ਮੇਰਾ ਸਵਾਗਤ ਕਰਨਗੇ।’
 
5 “ਤਾਂ ਉਸਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ-ਇੱਕ ਕਰਕੇ ਆਪਣੇ ਕੋਲ ਸਦਿਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ।’
 
6 ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।’
 
7 “ਤਾਂ ਮੁਖਤਿਆਰ ਨੇ ਦੂਸਰੇ ਆਦਮੀ ਨੂੰ ਸਦਿਆ, ‘ਤੂੰ ਮੇਰੇ ਮਾਲਕ ਦੇ ਕਿੰਨੇ ਦੇਣੇ ਹਨ?’ ਉਸ ਮਨੁੱਖ ਨੇ ਜਵਾਬ ਦਿੱਤਾ, ‘ਮੈਂ ਉਸਨੂੰ ਕਣਕ ਦੇ ਸੱਠ ਹਜ਼ਾਰ ਪੌਂਡ ਦੇਣਦਾਰ ਹਾਂ’, ਮੁਖਤਿਆਰ ਨੇ ਉਸਨੂੰ ਆਖਿਆ, ‘ਆਪਣੀ ਵਹੀ ਲੈ ਅਤੇ ਛੇਤੀ ਬੈਠ ਕੇ ਪੰਜਾਹ ਹਜ਼ਾਰ ਪੌਂਡ ਲਿਖ ਦੇ।’
 
8 “ਬਾਅਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸਨੇ ਬੜੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵਧੇਰੇ ਚਲਾਕੀ ਕਰਦੇ ਹਨ।
 
9 “ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁੱਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ।
 
10 ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸਕਦਾ ਹੈ।
 
11 ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ?
 
12 ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?
 
13 “ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪਰਮੇਸ਼ੁਰ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸਕਦੇ।”
 
14 ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।
 
15 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਮ੍ਹਣੇ ਆਪਣੇ-ਆਪ ਨੂੰ ਬੜਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪਰਮੇਸ਼ੁਰ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”
 
16 “ਪਰਮੇਸ਼ੁਰ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ।
 
17 ਸ਼ਰ੍ਹਾ ਦੇ ਇੱਕ ਅਖਰ ਦੇ ਇੱਕ ਹਿੱਸੇ ਦੇ ਬਦਲਣ ਨਾਲੋਂ ਅਕਾਸ਼ ਅਤੇ ਧਰਤੀ ਦਾ ਮਿਟ ਜਾਣਾ ਸੌਖਾ ਹੈ।
 
18 “ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”
 
19 ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।
 
20 ਉੱਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸਰੀਰ ਫ਼ੋੜਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।
 
21 ਉਸਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸਦੇ ਫ਼ੋੜਿਆਂ ਨੂੰ ਵੀ ਚੱਟਦੇ।
 
22 “ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸਨੂੰ ਲਿਆ ਅਤੇ ਅਬਰਾਹਾਮ ਗੋਦ ਵਿੱਚ ਜਾ ਰੱਖਿਆ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ।
 
23 ਉਸਨੇ ਪਤਾਲ ਵਿੱਚੋਂ ਜਿੱਥੇ ਉਹ ਦੁਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।
 
24 ਤਾਂ ਉਸਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁਖ ਝੱਲ ਰਿਹਾ ਹਾਂ।’
 
25 “ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾੜੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁਖ ਭੋਗ ਰਿਹਾ ਹੈ ਤੇ ਤੂੰ ਦੁੱਖ।
 
26 ਇਸਤੋਂ ਇਲਾਵਾ ਤੁਹਾਡੇ ਤੇ ਸਾਡੇ ਵਿਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਅਗਰ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਤਾਂ ਉਹ ਉਧਰ ਨਹੀਂ ਜਾ ਸਕਦਾ ਅਤੇ ਨਾ ਹੀ ਕੋਈ ਉਧਰੋਂ ਇਧਰ ਆ ਸਕਦਾ ਹੈ।।’
 
27 “ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ।
 
28 ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’
 
29 “ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।’
 
30 “ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’
 
31 “ਪਰ ਅਬਰਾਹਾਮ ਨੇ ਉਸਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਵਿੱਚੋਂ ਜੀਅ ਉਠਿਆ ਹੋਵੇ।’”
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | [ Next ]