Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter14
 
1 ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ।
 
2 ਉਸਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
 
3 ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ੜਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
 
4 ਉਸਨੇ ਯੂਹੰਨਾ ਨੂੰ ਇਸ ਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”
 
5 ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ।
 
6 ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸਦੇ ਮਹਿਮਾਨਾਂ ਵਾਸਤੇ ਨੱਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।
 
7 ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।
 
8 ਉਸਦੀ ਮਾਂ ਨੇ ਉਸਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸਨੇ ਆਖਿਆ, “ਹੁਣੇ ਇੱਥੇ ਥਾਲ ਤੇ ਰਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
 
9 ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸਦੇ ਨਾਲ ਬੈਠੇ ਹੋਏ ਸਨ, ਉਸਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।
 
10 ਅਤੇ ਉਸਨੇ ਮਨੁੱਖ ਨੂੰ ਭੇਜਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵੱਢਵਾ ਸੁੱਟਿਆ।
 
11 ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ।
 
12 ਯੂਹੰਨਾ ਦੇ ਚੇਲਿਆਂ ਨੇ ਉੱਥੇ ਜਾਕੇ ਲੋਥ ਚੁੱਕੀ ਅਤੇ ਉਸਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।
 
13 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇਕਾਂਤ ਥਾਂ ਨੂੰ ਚਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸਦੇ ਪਿਛੇ ਪੈਦਲ ਤੁਰ ਪਏ।
 
14 ਜਦੋਂ ਉਹ ਬੇੜੀ ਤੋਂ ਉਤਰਿਆ, ਉੱਥੇ ਉਸਨੇ ਬਹੁਤ ਵੱਡੀ ਭੀੜ ਵੇਖੀ। ਉਸਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।
 
15 ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਂ ਜੋ ਉਹ ਪਿੰਡਾਂ ਨੂੰ ਜਾ ਸਕਣ। ਅਤੇ ਆਪਣੇ ਲਈ ਖਾਣਾ-ਦਾਣਾ ਮੁੱਲ ਲੈਣ।”
 
16 ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”
 
17 ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
 
18 ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮੱਛੀਆਂ ਮੇਰੇ ਕੋਲ ਲਿਆਓ।”
 
19 ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
 
20 ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
 
21 ਉੱਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।
 
22 ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉੱਥੇ ਉਸਦਾ ਇੰਤਜ਼ਾਰ ਕਰਨ।
 
23 ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇਕੱਲਾ ਪਹਾੜ ਉੱਤੇ ਚੜ੍ਹ ਗਿਆ। ਜਦੋਂ ਸ਼ਾਮ ਹੋਈ, ਉਹ ਉੱਥੇ ਇਕੱਲਾ ਹੀ ਸੀ।
 
24 ਬੇੜੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇੜੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ।
 
25 ਸਵੇਰ ਦੇ ਤਿੰਨ ਅਤੇ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।
 
26 ਜਦੋਂ ਉਸਦੇ ਚੇਲਿਆਂ ਨੇ ਉਸਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉਠੇ।
 
27 ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”
 
28 ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”
 
29 ਯਿਸੂ ਨੇ ਕਿਹਾ, “ਪਤਰਸ, ਆ ਜਾ!” ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।
 
30 ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
 
31 ਯਿਸੂ ਨੇ ਉਸਨੂੰ ਆਪਣੇ ਹੱਥ ਨਾਲ ਚੁਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”
 
32 ਜਦੋਂ ਉਹ ਬੇੜੀ ਤੇ ਚੜ੍ਹ ਗਏ ਤਾਂ ਪੌਣ ਥੰਮ ਗਈ।
 
33 ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਾਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
 
34 ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
 
35 ਜਦੋਂ ਉੱਥੋਂ ਦੇ ਲੋਕਾਂ ਨੇ ਉਸਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ।
 
36 ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸਦੇ ਚੇਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]