Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter15
 
1 ਤਦ ਕੁਝ ਫ਼ਰੀਸੀ ਤੇ ਨੇਮ ਦੇ ਉਪਦੇਸ਼ਕ ਯਿਸੂ ਕੋਲ ਆਏ। ਉਹ ਯਰੂਸ਼ਲਮ ਤੋਂ ਉਸ ਕੋਲ ਆਏ ਤੇ ਕਿਹਾ।
 
2 “ਤੇਰੇ ਚੇਲੇ ਸਾਡੇ ਵਡੇਰਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਤੇਰੇ ਚੇਲੇ ਭੋਜਨ ਖਾਣ ਤੋਂ ਪਹਿਲਾਂ ਹੱਥ ਕਿਉਂ ਨਹੀਂ ਧੋਂਦੇ?”
 
3 ਪਰ ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ?
 
4 ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ,* ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’*
 
5 ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹੜਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ।
 
6 ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ।
 
7 ਹੇ ਕਪਟੀਓ; ਯਸਾਯਾਹ ਨੇ ਤੁਹਾਡੇ ਬਾਰੇ ਠੀਕ ਅਗੰਮ ਵਾਕ ਕੀਤਾ ਹੈ ਕਿ:
 
8 ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
 
9 ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’” ਯਸਾਯਾਹ 29:13
 
10 ਉਸਨੇ ਲੋਕਾਂ ਨੂੰ ਕੋਲ ਸੱਦਕੇ ਉਨ੍ਹਾਂ ਨੂੰ ਆਖਿਆ, “ਸੁਣੋ ਅਤੇ ਸਮਝੋ!
 
11 ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸਨੂੰ ਅਸ਼ੁਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸਨੂੰ ਅਸ਼ੁਧ ਬਣਾਉਂਦਾ ਹੈ।”
 
12 ਤਦ ਚੇਲੇ ਯਿਸੂ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਨੂੰ ਪਤਾ ਹੈ ਕਿ ਜੋ ਕੁਝ ਤੁਸੀਂ ਆਖਿਆ ਸੀ, ਫ਼ਰੀਸੀ ਉਸਨੂੰ ਸੁਣਕੇ ਨਰਾਜ਼ ਹੋ ਗਏ ਸਨ।”
 
13 ਯਿਸੂ ਨੇ ਕਿਹਾ, “ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜੜੋਂ ਪੁਟਿਆ ਜਾਵੇਗਾ।
 
14 ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”
 
15 ਪਤਰਸ ਨੇ ਪੁੱਛਿਆ, “ਜੋ ਕੁਝ ਤੁਸੀਂ ਲੋਕਾਂ ਨੂੰ ਕਿਹਾ ਸਾਨੂੰ ਉਸਦਾ ਅਰਥ ਦੱਸੋ।”
 
16 ਉਸਨੇ ਕਿਹਾ, “ਦੂਜੇ ਲੋਕਾਂ ਦੀ ਤਰ੍ਹਾਂ ਕੀ ਹਾਲੇ ਵੀ ਤੁਹਾਨੂੰ ਸਮਝਣਾ ਮੁਸ਼ਕਿਲ ਹੈ।
 
17 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿੱਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪਖਾਨੇ ਵਿੱਚ ਜਾਂਦਾ ਹੈ?
 
18 ਪਰ ਜਿਹੜੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁਧ ਬਣਾ ਦਿੰਦੀਆਂ ਹਨ।
 
19 ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।
 
20 ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁਧ ਨਹੀਂ ਬਣਾਉਂਦੀ।”
 
21 ਯਿਸੂ ਉੱਥੋਂ ਚੱਲਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।
 
22 ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”
 
23 ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸਦੇ ਚੇਲੇ ਉਸ ਕੋਲ ਆਏ ਅਤੇ ਉਸਨੂੰ ਬੇਨਤੀ ਕੀਤੀ, “ਐਰਤ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿਛਾ ਕਰਦੀ ਹੋਈ ਰੌਲਾ ਪਾ ਰਹੀ ਹੈ।”
 
24 ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।”
 
25 ਪਰ ਉਹ ਯਿਸੂ ਕੋਲ ਆਈ ਅਤੇ ਉਸਦੇ ਅੱਗੇ ਮਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।”
 
26 ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈਕੇ ਕਤੂਰਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।”
 
27 ਉਸਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।”
 
28 ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਵਿਸ਼ਵਾਸ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।
 
29 ਯਿਸੂ ਉੱਥੋਂ ਤੁਰਕੇ ਗਲੀਲੀ ਝੀਲ ਦੇ ਨੇੜੇ ਆਇਆ, ਅਤੇ ਪਹਾੜ ਉੱਤੇ ਚੜ੍ਹਕੇ ਉੱਥੇ ਬਹਿ ਗਿਆ।
 
30 ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁੰਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
 
31 ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁੰਡੇ ਚੰਗੇ ਹੁੰਦੇ ਹਨ, ਲੰਗੜੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ।
 
32 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁੱਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”
 
33 ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਾਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿਥੋਂ ਪ੍ਰਾਪਤ ਕਰ ਸਕਦੇ ਹਾਂ?”
 
34 ਤਦ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਹ ਬੋਲੇ, “ਸੱਤ ਰੋਟੀਆਂ ਅਤੇ ਥੋੜੀਆਂ ਨਿੱਕੀਆਂ ਮੱਛੀਆਂ ਹਨ।”
 
35 ਤਦ ਯਿਸੂ ਨੇ ਭੀੜ ਨੂੰ ਹੇਠਾਂ ਜ਼ਮੀਨ ਤੇ ਬੈਠਣ ਨੂੰ ਕਿਹਾ।
 
36 ਤਦ ਉਸਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ।
 
37 ਸਭ ਲੋਕਾਂ ਨੇ ਰੱਜਕੇ ਖਾਧਾ, ਅਤੇ ਉਸਦੇ ਚੇਲਿਆਂ ਨੇ ਬਚੇ ਹੋਏ ਭੋਜਨ ਨਾਲ ਸੱਤ ਟੋਕਰੀਆਂ ਭਰੀਆਂ।
 
38 ਔਰਤਾਂ ਅਤੇ ਬੱਚਿਆਂ ਦੇ ਖਾਣ ਤੋਂ ਛੁੱਟ ਉੱਥੇ ਘੱਟ ਤੋਂ ਘੱਟ ਚਾਰ ਹਜ਼ਾਰ ਆਦਮੀ ਸਨ।
 
39 ਫ਼ਿਰ ਲੋਕਾਂ ਨੂੰ ਵਿਦਾ ਕਰਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]