Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter20
 
1 “ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿੱਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।
 
2 ਉਸਨੇ ਕਾਮਿਆਂ ਨਾਲ ਇੱਕ ਚਾਂਦੀ ਦਾ ਸਿੱਕਾ ਦਿਹਾੜੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ।
 
3 “ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉੱਥੇ ਖੜੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ।
 
4 ਤਾਂ ਉਸਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ।’
 
5 ਅਤੇ ਉਹ ਲੋਕ ਵੀ ਉਸਦੇ ਖੇਤ ਵਿੱਚ ਕੰਮ ਕਰਨ ਲਈ ਚਲੇ ਗਏ। “ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸਨੇ ਕੁਝ ਕਾਮਿਆਂ ਨੂੰ ਉਸਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ।
 
6 ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖੜੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇੱਥੇ ਸਾਰਾ ਦਿਨ ਕੁਝ ਕੀਤੇ ਬਿਨਾ ਖੜ੍ਹੇ ਰਹਿੰਦੇ ਹੋ?’
 
7 “ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸਕਦੇ ਹੋ।’
 
8 “ਸ਼ਾਮ ਵੇਲੇ, ਅੰਗੂਰਾਂ ਦੇ ਬਾਗ ਦੇ ਮਾਲਕ ਨੇ ਕਾਮਿਆਂ ਦੇ ਮੁਖਤਿਆਰ ਨੂੰ ਆਖਿਆ, ‘ਕਾਮਿਆਂ ਨੂੰ ਸੱਦ ਅਤੇ ਪਿਛਲਿਆਂ ਤੋਂ ਲੈਕੇ ਪਹਿਲਿਆਂ ਤੀਕ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਮਜੂਰੀ ਦੇ।’
 
9 “ਜਿਹੜੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ।
 
10 ਫ਼ਿਰ ਜਿਹੜੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵੱਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ।
 
11 ਪਰ ਉਹ ਇਹ ਸਿੱਕਾ ਲੈਕੇ ਘਰ ਦੇ ਮਾਲਕ ਉੱਤੇ ਕੁੜ੍ਹਨ ਲੱਗੇ।
 
12 ਅਤੇ ਬੋਲੇ, ‘ਜਿਹੜੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁੱਪੇ ਸਖਤ ਮਿਹਨਤ ਕੀਤੀ।’
 
13 “ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?
 
14 ਤੂੰ ਆਪਣੀ ਮਜੂਰੀ ਲੈ ਤੇ ਚਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ।
 
15 ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।’
 
16 “ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿਛਲਾ ਦਰਜਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਿਛਲਾ ਹੋਵੇਗਾ।”
 
17 ਜਦੋਂ ਯਿਸੂ ਯਰੂਸਲਮ ਜਾ ਰਿਹਾ ਸੀ, ਉਸਦੇ ਬਾਰ੍ਹਾਂ ਚੇਲੇ ਵੀ ਉਸਦੇ ਨਾਲ ਸਨ। ਰਾਹ ਵਿੱਚ ਉਸਨੇ ਉਨ੍ਹਾਂ ਨੂੰ ਇੱਕ ਸਾਥ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇਕਾਂਤ ਵਿੱਚ ਆਖਿਆ।
 
18 “ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ੜਾ ਦਿੱਤਾ ਜਾਵੇਗਾ ਅਤੇ ਉਹ ਉਸਨੂੰ ਮੌਤ ਦੇ ਦੇਣਗੇ।
 
19 ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋੜਿਆਂ ਨਾਲ ਕੁੱਟਣਗੇ ਅਤੇ ਸਲੀਬ ਤੇ ਚੜ੍ਹਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਉਸਨੂੰ ਫ਼ਿਰ ਜੀਵਨ ਵੱਲ ਉਭਾਰਿਆ ਜਾਵੇਗਾ।”
 
20 ਉਸ ਸਮੇਂ, ਜ਼ਬਦੀ ਦੇ ਪੁੱਤਰਾਂ ਦੀ ਮਾਂ ਆਪਣੇ ਪੁੱਤਰਾਂ ਸਮੇਤ ਯਿਸੂ ਕੋਲ ਆਈ ਅਤੇ ਉਸ ਅੱਗੇ ਝੁਕੀ ਅਤੇ ਉਸ ਕੋਲੋਂ ਇੱਕ ਸਹਾਇਤਾ ਮੰਗੀ।
 
21 ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”
 
22 ਯਿਸੂ ਨੇ ਉਸਦੇ ਪੁੱਤਰਾਂ ਨੂੰ ਕਿਹਾ, “ਤੁਸੀਂ ਨਹੀਂ ਜਾਣਦੇ ਤੁਸੀਂ ਕੀ ਮੰਗ ਰਹੇ ਹੋ?ਕੀ ਤੁਸੀਂ ਉਹ ਕਸ਼ਟ ਝੱਲ ਸਕਦੇ ਹੋਂ ਜਿਹੜੇ ਮੈਂ ਝੱਲਣੇ ਹਨ।” ਉਨ੍ਹਾਂ ਨੇ ਜਵਾਬ ਦਿੱਤਾ, “ਹਾਂ ਅਸੀਂ ਝੱਲ ਸਕਦੇ ਹਾਂ!”
 
23 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”
 
24 ਜਦੋਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਉਨ੍ਹਾਂ ਦੋਹਾਂ ਭਰਾਵਾਂ ਤੇ ਖਿਝ ਗਏ।
 
25 ਤਦ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਇਕਠਿਆਂ ਕੋਲ ਸੱਦਕੇ ਆਖਿਆ, “ਤੁਸੀਂ ਜਾਣਦੇ ਹੋ ਕਿ ਗੈਰ-ਯਹੂਦੀਆਂ ਦੇ ਹਾਕਮ ਦੂਜਿਆਂ ਤੇ ਹੁਕਮ ਚਲਾਉਣਾ ਪਸੰਦ ਕਰਦੇ ਹਨ, ਅਤੇ ਉਨ੍ਹਾਂ ਦੇ ਮਹੱਤਵਪੂਰਣ ਆਗੂ ਲੋਕਾਂ ਤੇ ਆਪਣੀ ਸ਼ਕਤੀ ਇਸਤੇਮਲ ਕਰਨਾ ਪਸੰਦ ਕਰਦੇ ਹਨ।
 
26 ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ।
 
27 ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ।
 
28 ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”
 
29 ਜਦੋਂ ਉਹ ਅਤੇ ਉਸਦੇ ਚੇਲੇ ਯਰੀਹੋ ਤੋਂ ਵਿਦਾ ਹੋ ਰਹੇ ਸਨ, ਲੋਕਾਂ ਦੀ ਇੱਕ ਵੱਡੀ ਭੀੜ ਨੇ ਯਿਸੂ ਦਾ ਪਿਛਾ ਕੀਤਾ।
 
30 ਦੋ ਅੰਨ੍ਹੇ ਮਨੁੱਖ ਸੜਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ।”
 
31 ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”
 
32 ਤਦ ਯਿਸੂ ਰੁਕਿਆ ਅਤੇ ਉਨ੍ਹਾਂ ਨੂੰ ਸੱਦਕੇ ਪੁੱਛਿਆ, “ਤੁਸੀਂ ਮੈਥੋਂ ਆਪਣੇ ਵਾਸਤੇ ਕੀ ਕਰਾਉਨਾ ਚਾਹੁੰਦੇ ਹੋ?”
 
33 ਤਦ ਉਨ੍ਹਾਂ ਦੋਹਾਂ ਨੇ ਕਿਹਾ, “ਪ੍ਰਭੂ ਜੀ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਅਖਾਂ ਖੁਲ੍ਹ ਜਾਣ ਜੋ ਅਸੀਂ ਵੇਖ ਸਕੀਏ।”
 
34 ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]