Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter4
 
1 ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ।
 
2 ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸਨੂੰ ਭੁੱਖ ਲੱਗੀ।
 
3 ਤਾਂ ਸ਼ੈਤਾਨ ਉਸਨੂੰ ਪਰਤਾਉਣ ਲਈ ਆਇਆ ਅਤੇ ਉਸਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”
 
4 ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’” ਬਿਵਸਥਾ 8:3
 
5 ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜਾ ਕਰਕੇ ਕਿਹਾ,
 
6 “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸਕੇਂ।’” ਜ਼ਬੂਰ 91:11-12
 
7 ਯਿਸੂ ਨੇ ਉਸਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’”
 
8 ਫੇਰ ਸ਼ੈਤਾਨ ਉਸਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।
 
9 ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”
 
10 ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇਥੋਂ ਚਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’” ਬਿਵਸਥਾ 6:13
 
11 ਤਦ ਸ਼ੈਤਾਨ ਚਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ। ਯਿਸੂ ਨੇ ਗਲੀਲ ਵਿੱਚ ਆਪਣਾ ਕੰਮ ਅਰੰਭਿਆ (ਮਰਕੁਸ 1:14-15; ਲੂਕਾ 4:14-15)
 
12 ਜਦ ਯਿਸੂ ਨੇ ਸੁਣਿਆ ਕਿ ਯੂਹੰਨਾ ਕੈਦ ਕਰ ਦਿੱਤਾ ਗਿਆ ਹੈ ਤਾਂ ਉਹ ਗਲੀਲੀ ਨੂੰ ਵਾਪਸ ਚਲਿਆ ਗਿਆ।
 
13 ਉਸਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇੜੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
 
14 ਯਿਸੂ ਨੇ ਇਹ ਇਸ ਲਈ ਕੀਤਾ ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ।
 
15 “ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ
 
16 ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।” ਯਸਾਯਾਹ 9:1-2
 
17 ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।”
 
18 ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ।
 
19 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”
 
20 ਤੁਰੰਤ ਹੀ ਉਹ ਜਾਲਾਂ ਨੂੰ ਛੱਡਕੇ ਯਿਸੂ ਦੇ ਮਗਰ ਹੋ ਤੁਰੇ।
 
21 ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸਦਿਆ
 
22 ਉਹ ਝੱਟ ਬੇੜੀ ਅਤੇ ਆਪਣੇ ਪਿਉ ਨੂੰ ਛੱਡ ਕੇ ਉਸਦੇ ਮਗਰ ਹੋ ਤੁਰੇ।
 
23 ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
 
24 ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
 
25 ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸਦੇ ਮਗਰ ਲੱਗ ਪਈਆਂ।
 
 

  [ Prev ] 1 | 2 | 3 | | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]