Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter5
 
1 ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠਾ ਤਾਂ ਉਸਦੇ ਚੇਲੇ ਉਸਦੇ ਆਸ-ਪਾਸ ਆਏ।
 
2 ਤਦ ਯਿਸੂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਉਸਨੇ ਆਖਿਆ,
 
3 “ਉਹ ਵਡਭਾਗੇ ਹਨ ਜਿਹੜੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।
 
4 ਉਹ ਵਡਭਾਗੇ ਹਨ ਜਿਹੜੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।
 
5 ਉਹ ਵਡਭਾਗੇ ਹਨ ਜਿਹੜੇ ਦੀਨ ਹਨ ਕਿਉਂਕਿ ਉਹ ਵਾਅਦੇ ਦੀ ਧਰਤੀ ਦੇ ਵਾਰਸ ਹੋਣਗੇ।
 
6 ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।
 
7 ਉਹ ਵਡਭਾਗੇ ਹਨ ਜਿਹੜੇ ਮਿਹਰਬਾਨ ਹਨ ਕਿਉਂਕਿ ਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ।
 
8 ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁੱਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ।
 
9 ਉਹ ਵਡਭਾਗੇ ਹਨ ਜਿਹੜੇ ਸ਼ਾਂਤੀ ਲਿਆਉਂਦੇ ਹਨ ਕਿਉਂਕਿ ਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ।
 
10 ਉਹ ਵਡਭਾਗੇ ਹਨ ਜਿਹੜੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।
 
11 “ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।
 
12 ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।
 
13 “ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸਕਦਾ? ਇਹ ਬੇਕਾਰ ਹੈ। ਇਹ ਬਾਹਰ ਸੁਟਿਆ ਜਾਵੇ ਅਤੇ ਲੋਕਾਂ ਦੁਆਰਾ ਮਿੱਧਿਆ ਜਾਵੇ।
 
14 “ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਤੇ ਬਣਿਆ ਹੋਇਆ ਹੈ ਉਸਨੂੰ ਲਕੋਇਆ ਨਹੀਂ ਜਾ ਸਕਦਾ।
 
15 ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰਖਦੇ ਉਹ ਇਸਨੂੰ ਸ਼ਮ੍ਹਾਦਾਨ ਉੱਤੇ ਰਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ।
 
16 ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸਕਣ।
 
17 “ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।
 
18 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾਂ ਜਾਏ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿੰਦੀ ਵੀ ਨਹੀਂ ਟਲੇਗੀ।
 
19 “ਜੇਕਰ ਕੋਈ ਵਿਅਕਤੀ ਅਵਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
 
20 ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵੱਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵੜ ਸਕੋਂਗੇ।
 
21 “ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿ ‘ਕਿਸੇ ਮਨੁੱਖ ਦਾ ਖੂਨ ਨਾ ਕਰ।* ਜਿਹੜਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਆਂ ਕੀਤਾ ਜਾਵੇਗਾ।’
 
22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਮ੍ਹਣਾ ਕਰਨਾ ਪਵੇਗਾ।
 
23 “ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚੜਾਉਣ ਲੱਗੇ, ਅਤੇ ਉੱਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ।
 
24 ਤਾਂ ਓੱਥੇ ਆਪਣੀ ਭੇਟ ਜਗਵੇਦੀ ਦੇ ਸਾਮ੍ਹਣੇ ਛੱਡ ਕੇ ਚਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚਢਾ।
 
25 “ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।
 
26 ਮੈਂ ਤੈਨੂੰ ਸੱਚ ਦੱਸਦਾ ਹਾਂ ਕਿ, ਤੈਨੂੰ ਕੈਦ ਵਿੱਚੋਂ ਓਨੇ ਚਿਰ ਤੱਕ ਮੁਕਤ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਤੂੰ ਉਹ ਸਭ ਕੁਝ ਨਹੀਂ ਦੇ ਦਿੰਦਾ ਜਿਸਦਾ ਤੂੰ ਦੇਣਦਾਰ ਹੈਂ।
 
27 “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’*
 
28 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁਕਿਆ ਹੈ।
 
29 ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸਨੂੰ ਆਪਣੇ ਸ਼ਰੀਰ ਵਿੱਚੋਂ ਕਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
 
30 ਤੇਰਾ ਸੱਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸਨੂੰ ਕੱਟਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
 
31 “ਇਹ ਵੀ ਆਖਿਆ ਗਿਆ ਹੈ, ‘ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸਨੂੰ ਤਲਾਕਨਾਮਾ ਲਿਖਕੇ ਦੇਵੇ।’*
 
32 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।
 
33 “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਅਦਾ ਕਰੋਂ ਤਾਂ ਇਸਨੂੰ ਨਾ ਤੋੜੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।*
 
34 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ।
 
35 ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ।
 
36 ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿੱਟਾ ਜਾਂ ਕਾਲਾ ਨਹੀਂ ਕਰ ਸਕਦੇ।
 
37 ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵੱਧ ਆਖਣਾ ਬਦੀ ਵੱਲੋਂ ਹੈ।
 
38 “ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’*
 
39 ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖੜੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸੱਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।
 
40 ਅਤੇ ਜਿਹੜਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁੜਤਾ ਲੈਣਾ ਚਾਹੇ ਤਾਂ ਉਸਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।
 
41 ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ।
 
42 ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ।
 
43 “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ* ਅਤੇ ਆਪਣੇ ਵੈਰੀ ਨਾਲ ਵੈਰ ਰਖੋ।’
 
44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
 
45 ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
 
46 ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ?
 
47 ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ?
 
48 ਸੋ ਜਿਵੇਂ ਤੁਹਾਡਾ ਪਿਤਾ ਜਿਹੜਾ ਸੁਰਗ ਵਿੱਚ ਹੈ, ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।
 
 

  [ Prev ] 1 | 2 | 3 | 4 | | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]