Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter9
 
1 ਯਿਸੂ ਬੇੜੀ ਉੱਤੇ ਚੜਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਵਾਪਿਸ ਪਰਤਿਆ।
 
2 ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਏ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰਖ, ਤੇਰੇ ਸਾਰੇ ਪਾਪ ਮਾਫ ਹੋਏ।”
 
3 ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”
 
4 ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿਚਾਰ ਰਖਦੇ ਹੈ?
 
5 ਕਿਹੜੀ ਗੱਲ ਸੁਖਾਲੀ ਹੈ? ਇਹ ਕਹਿਣਾ ਕਿ ਤੇਰੇ ਪਾਪ ਮਾਫ਼ ਹੋਏ ਜਾਂ ਇਹ ਕਹਿਣਾ ਖੜਾ ਹੋ ਅਤੇ ਤੁਰ? ਪਰ ਮੈਂ ਤੁਹਾਨੂੰ ਵਿਖਾਵਾਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦੀ ਸ਼ਕਤੀ ਹੈ।” ਤਾਂ ਯਿਸੂ ਨੇ ਅਧਰੰਗੀ ਮਨੁੱਖ ਨੂੰ ਕਿਹਾ, “ਖੜਾ ਹੋ, ਆਪਣਾ ਬਿਸਤਰਾ ਚੁੱਕ ਅਤੇ ਘਰ ਚਲਿਆ ਜਾ।”
 
6 (5)
 
7 ਤਾਂ ਉਹ ਉੱਠਕੇ ਆਪਣੇ ਘਰ ਨੂੰ ਤੁਰ ਗਿਆ,
 
8 ਲੋਕਾਂ ਨੇ ਇਹ ਵੇਖਿਆ ਅਤੇ ਡਰ ਨਾਲ ਘਬਰਾ ਗਏ। ਉਨ੍ਹਾਂ ਨੇ ਆਦਮੀਆਂ ਨੂੰ ਅਜਿਹੀ ਸ਼ਕਤੀ ਦੇਣ ਲਈ ਪਰਮੇਸ਼ੁਰ ਦੀ ਉਸਤਤਿ ਕੀਤੀ।
 
9 ਜਦੋਂ ਯਿਸੂ ਉਹ ਜਗ੍ਹਾ ਛੱਡ ਰਿਹਾ ਸੀ, ਤਾਂ ਉਸਨੇ ਮੱਤੀ ਨਾਮ ਦੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਤੇ ਵੇਖਿਆ ਅਤੇ ਉਸਨੂੰ ਕਿਹਾ, “ਮੇਰੇ ਮਗਰ ਹੋ ਤੁਰ।” ਅਤੇ ਉਹ ਉਠਕੇ ਉਸਦੇ ਮਗਰ ਹੋ ਤੁਰਿਆ।
 
10 ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸਦੇ ਚੇਲਿਆਂ ਨਾਲ ਖਾਣਾ ਖਾਧਾ।
 
11 ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਦੇ ਚੇਲਿਆਂ ਨੂੰ ਆਖਿਆ, “ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?”
 
12 ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ।
 
13 ਤੁਸੀਂ ਜਾਓ ਅਤੇ ਇਸ ਦਾ ਅਰਥ ਸਮਝੋ: ‘ਮੈਂ ਜਾਨਵਰਾਂ ਦਾ ਬਲੀਦਾਨ ਨਹੀਂ ਚਾਹੁੰਦਾ। ਮੈਂ ਲੋਕਾਂ ਵਿਚਕਾਰ ਮਿਹਰ ਚਾਹੁੰਦਾ ਹਾਂ।’ * ਮੈਂ ਚੰਗੇ ਲੋਕਾਂ ਨੂੰ ਸੱਦਾ ਦੇਣ ਨਹੀਂ ਆਇਆ। ਮੈਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ।”
 
14 ਤਦ ਯੂਹੰਨਾ ਦੇ ਚੇਲਿਆਂ ਨੇ ਉਸਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰਖਦੇ?”
 
15 ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾੜੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸਕਦੇ ਜਦੋਂ ਤੱਕ ਲਾੜਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।
 
16 “ਕੋਈ ਵੀ ਨਵੇਂ ਕੱਪੜੇ ਦੀ ਟਾਕੀ ਪਾਟੇ ਹੋਏ ਪੁਰਾਣੇ ਕੱਪੜੇ ਤੇ ਨਹੀਂ ਲਾਉਂਦਾ, ਜੇਕਰ ਉਹ ਅਜਿਹਾ ਕਰਦਾ ਹੈ, ਤਾਂ ਟਾਕੀ ਸੁੰਗੜ ਜਾਵੇਗੀ ਅਤੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਉਹ ਛੇਕ ਹੋਰ ਵੀ ਖਰਾਬ ਦਿਸੇਗਾ।
 
17 ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ। ਮੰਨ ਲਵੋ ਕਿ ਉਹ ਅਜਿਹਾ ਕਰਨ, ਤਾਂ ਪੁਰਾਣੀਆਂ ਮਸ਼ਕਾਂ ਪਾਟ ਜਾਣਗੀਆਂ, ਮੈਅ ਵਗ ਜਾਵੇਗੀ ਅਤੇ ਮਸ਼ਕਾਂ ਦਾ ਨਾਸ਼ ਹੋ ਜਾਵੇਗਾ। ਇਸ ਲਈ ਲੋਕ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। ਇਸ ਤਰ੍ਹਾਂ, ਮੈਅ ਅਤੇ ਮਸ਼ਕਾਂ ਦੋਵੇ ਚੰਗੀਆਂ ਰਹਿੰਦੀਆਂ ਹਨ।”
 
18 ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸਦੇ ਅੱਗੇ ਮਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।”
 
19 ਫ਼ੇਰ ਯਿਸੂ ਉੱਠਿਆ ਅਤੇ ਆਪਣੇ ਚੇਲਿਆਂ ਸਣੇ ਉਸਦੇ ਮਗਰ ਤੁਰ ਪਿਆ।
 
20 ਉੱਥੇ ਇੱਕ ਔਰਤ, ਜਿਸਦੇ ਬਾਰ੍ਹਾਂ ਵਰ੍ਹਿਆਂ ਤੋਂ ਲਹੂ ਵਗ ਰਿਹਾ ਸੀ, ਉਸਨੇ ਪਿਛੋ ਦੀ ਆਣਕੇ ਯਿਸੂ ਦੇ ਚੋਗੇ ਦਾ ਪੱਲਾ ਛੋਹਿਆ।
 
21 ਕਿਉਂਕਿ ਉਸਨੇ ਸੋਚਿਆ, “ਜੇਕਰ ਮੈਂ ਸਿਰਫ਼ ਉਸਦੇ ਚੋਗੇ ਨੂੰ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”
 
22 ਯਿਸੂ ਮੁੜਿਆ ਅਤੇ ਉਸਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।
 
23 ਫ਼ੇਰ ਯਿਸੂ ਪੂਜਾ ਸਥਾਨ ਦੇ ਆਗੂ ਦੇ ਘਰ ਗਿਆ। ਅਤੇ ਯਿਸੂ ਨੇ ਵੇਖਿਆ ਕੁਝ ਲੋਕ ਜਨਾਜ਼ੇ ਵਾਸਤੇ ਸੰਗੀਤਕ ਧੁਨੀ ਪੈਦਾ ਕਰ ਰਹੇ ਸਨ ਅਤੇ ਉੱਥੇ ਕੁੜੀ ਨੂੰ ਮਰੀ ਵੇਖਕੇ ਰੋ-ਪਿਟ ਰਹੇ ਹਨ।
 
24 ਤਾਂ ਉਸਨੇ ਆਖਿਆ, “ਚਲੇ ਜਾਵੋ, ਕਿਉਂਕਿ ਕੁੜੀ ਮਰੀ ਨਹੀਂ ਸਗੋਂ ਸੁੱਤੀ ਪਈ ਹੈ,” ਪਰ ਉਹ ਉਸ ਉੱਤੇ ਹੱਸੇ।
 
25 ਜਦੋਂ ਲੋਕਾਂ ਨੂੰ ਘਰੋਂ ਬਾਹਰ ਕਢ ਦਿੱਤਾ ਗਿਆ, ਤਾਂ ਉਹ ਉਸ ਕਮਰੇ ਵਿੱਚ ਗਿਆ ਜਿੱਥੇੇ ਕੁੜੀ ਸੀ। ਉਸਨੇ ਉਸਦਾ ਹੱਥ ਫ਼ੜਿਆ, ਅਤੇ ਉਹ ਖੜੀ ਹੋ ਗਈ,
 
26 ਇਹ ਖਬਰ ਉਸ ਸਾਰੇ ਇਲਾਕੇ ਵਿੱਚ ਫ਼ੈਲ ਗਈ।
 
27 ਜਦੋਂ ਯਿਸੂ ਉੱਥੋਂ ਤੁਰਿਆ, ਤਾਂ ਦੋ ਅੰਨ੍ਹੇ ਉਸਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਊਦ ਦੇ ਪੁੱਤਰ ਸਾਡੇ ਉੱਤੇ ਦਯਾ ਕਰ!”
 
28 ਜਦੋਂ ਯਿਸੂ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਸ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਡੇ ਲਈ ਤੁਹਾਡੀ ਦ੍ਰਿਸ਼ਟੀ ਵਾਪਸ ਲਿਆ ਸਕਦਾ ਹਾਂ?” ਅੰਨ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਹਾਂ ਪ੍ਰਭੂ ਸਾਨੂੰ ਵਿਸ਼ਵਾਸ ਹੈ।”
 
29 ਤਦ ਉਸਨੇ ਉਨ੍ਹਾਂ ਦੀਆਂ ਅਖੀਆਂ ਨੂੰ ਛੋਹਿਆ ਅਤੇ ਆਖਿਆ, “ਜੇ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਨੂੰ ਫ਼ਿਰ ਤੋਂ ਵੇਖਣ ਯੋਗ ਕਰ ਸਕਦਾ ਹਾਂ ਤਾਂ ਇਵੇਂ ਹੀ ਹੋਵੇ।”
 
30 ਅਤੇ ਅੰਨ੍ਹੇ ਆਦਮੀ ਵੇਖਣ ਦੇ ਯੋਗ ਹੋ ਗਏ, ਯਿਸੂ ਨੇ ਉਨ੍ਹਾਂ ਨੂੰ ਸਖਤ ਚੇਤਾਵਨੀ ਦਿੱਤੀ, “ਇਸ ਬਾਰੇ ਕਿਸੇ ਨੂੰ ਨਾ ਦਸਿਓ!”
 
31 ਪਰ ਉਨ੍ਹਾਂ ਨੇ ਬਾਹਰ ਨਿਕਲ ਕੇ ਸਾਰੇ ਇਲਾਕੇ ਵਿੱਚ ਉਸਦਾ ਜੱਸ ਫ਼ੈਲਾਇਆ।
 
32 ਉਨ੍ਹਾਂ ਦੋ ਅੰਨ੍ਹੇ ਆਦਮੀਆਂ ਦੇ ਬਾਹਰ ਨਿਕਲਦੇ ਹੀ ਲੋਕ ਇੱਕ ਗੂੰਗੇ ਨੂੰ ਜਿਸਨੂੰ ਭੂਤ ਚਿੰਬੜਿਆ ਹੋਇਆ ਸੀ ਉਸਦੇ ਕੋਲ ਲਿਆਏ,
 
33 ਜਦ ਭੂਤ ਨੇ ਆਦਮੀ ਨੂੰ ਛੱਡ ਦਿੱਤਾ, ਤਾਂ ਉਹ ਬੋਲਣ ਯੋਗ ਹੋ ਗਿਆ। ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਅਸੀਂ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਵੀ ਨਹੀਂ ਵੇਖਿਆ।”
 
34 ਪਰ ਫ਼ਰੀਸੀਆਂ ਨੇ ਕਿਹਾ, “ਉਹ ਤਾਂ ਭੂਤਾਂ ਦੇ ਆਗੂ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”
 
35 ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਉਸਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।
 
36 ਜਦੋਂ ਉਸਨੇ ਭੀੜਾਂ ਵੇਖੀਆਂ ਤਾਂ ਉਸਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜੜੀ ਨਾ ਹੋਵੇ।
 
37 ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਖੇਤੀ ਪੱਕੀ ਹੋਈ ਹੈ ਪਰ ਵਾਢੇ ਥੋੜੇ ਹਨ।
 
38 ਇਸ ਲਈ ਤੁਸੀਂ ਖੇਤੀ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਖੇਤੀ ਵੱਢਣ ਲਈ ਵਾਢੇ ਘੱਲ ਦੇਵੇ।”
 
 

  [ Prev ] 1 | 2 | 3 | 4 | 5 | 6 | 7 | 8 | | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]