Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੇ ਪਰਕਾਸ਼ ਦੀ ਪੋਥੀ Chapter13
 
1 ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ।
 
2 ਜੋ ਜਾਨਵਰ ਮੈਂ ਵੇਖਿਆ ਚੀਤੇ ਵਾਂਗ ਦਿਸਿਆ। ਪਰ ਉਸਦੇ ਪੈਰ ਰਿੱਛ ਵਰਗੇ ਸਨ, ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਆਪਣੀ ਸ਼ਕਤੀ, ਆਪਣਾ ਤਖਤ ਅਤੇ ਵੱਡਾ ਅਧਿਕਾਰ ਇਸ ਜਾਨਵਰ ਨੂੰ ਦੇ ਦਿੱਤਾ।
 
3 ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁੱਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ।
 
4 ਲੋਕਾਂ ਨੇ ਅਜਗਰ ਦੀ ਪੂਜਾ ਇਸ ਲਈ ਕੀਤੀ ਕਿਉਂ ਕਿ ਉਸਨੇ ਆਪਣਾ ਅਧਿਕਾਰ ਉਸ ਜਾਨਵਰ ਨੂੰ ਦੇ ਦਿੱਤਾ ਸੀ। ਅਤੇ ਲੋਕਾਂ ਨੇ ਉਸ ਜਾਨਵਰ ਦੀ ਵੀ ਪੂਜਾ ਕੀਤੀ। ਉਨ੍ਹਾਂ ਨੇ ਪੁੱਛਿਆ, “ਇਸ ਜਾਨਵਰ ਜਿੰਨਾ ਤਾਕਤਵਰ ਕੌਣ ਹੈ? ਉਸ ਨਾਲ ਕੌਣ ਲੜ ਸਕਦਾ ਹੈ?”
 
5 ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ।
 
6 ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿੱਥੇ ਪਰਮੇਸ਼ੁਰ ਵੱਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵੱਸਦੇ ਹਨ ਬੇਇੱਜ਼ਤੀ ਕੀਤੀ।
 
7 ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲੜਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ।
 
8 ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ।
 
9 ਜਿਹੜਾ ਵਿਅਕਤੀ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਤਾਂ ਉਸਨੂੰ ਇਸ ਗੱਲ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।
 
10 ਜੇ ਕਿਸੇ ਨੇ ਕੈਦ ਹੋਣਾ ਹੈ, ਤਾਂ ਉਹ ਕੈਦ ਹੋਵੇਗਾ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ। ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ।
 
11 ਫ਼ਿਰ ਮੈਂ ਧਰਤੀ ਤੋਂ ਨਿੱਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ।
 
12 ਇਹ ਜਾਨਵਰ ਵੀ ਪਹਿਲੇ ਜਾਨਵਰ ਦੇ ਸਾਮ੍ਹਣੇ ਖਲੋਂਦਾ ਅਤੇ ਉਸੇ ਸ਼ਕਤੀ ਦੀ ਵਰਤੋਂ ਕਰਦਾ ਹੈ ਜਿਹੜੀ ਪਹਿਲੇ ਜਾਨਵਰ ਕੋਲ ਸੀ। ਉਹ ਇਸ ਸ਼ਕਤੀ ਦੀ ਵਰਤੋਂ ਦੁਨੀਆਂ ਦੇ ਸਾਰੇ ਲੋਕਾਂ ਤੋਂ ਪਹਿਲੇ ਜਾਨਵਰ ਦੀ ਪੂਜਾ ਕਰਾਉਣ ਲਈ ਕਰਦਾ ਹੈ। ਪਹਿਲਾ ਜਾਨਵਰ ਹੀ ਹੈ ਉਹ ਜਿਸਨੂੰ ਮੌਤ ਦਾ ਜ਼ਖਮ ਸੀ ਜਿਹੜਾ ਭਰ ਚੁੱਕਿਆ ਸੀ।
 
13 ਇਹ ਦੂਜਾ ਜਾਨਵਰ ਵੱਡੇ ਕਰਿਸ਼ਮੇ ਕਰਦਾ ਹੈ। ਉਹ ਲੋਕਾਂ ਦੇ ਵੱਡਿਆਂ ਆਗੂਆਂ ਨੂੰ ਸਵਰਗ ਤੋਂ ਧਰਤੀ ਤੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ। ਉਹ ਅੱਗ ਨੂੰ ਅਕਾਸ਼ੋਂ ਥੱਲੇ ਲਿਆਉਂਦਾ ਜਦੋਂ ਕਿ ਲੋਕ ਵੇਖ ਰਹੇ ਹੁੰਦੇ ਹਨ।
 
14 ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸ ਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ।
 
15 ਦੂਸਰੇ ਜਾਨਵਰ ਨੂੰ ਇਹ ਸ਼ਕਤੀ ਦਿੱਤੀ ਗਈ ਸੀ ਕਿ ਉਹ ਪਹਿਲੇ ਜਾਨਵਰ ਦੀ ਮੂਰਤ ਵਿੱਚ ਜਾਨ ਪਾ ਸਕੇ। ਫ਼ਿਰ ਉਹ ਮੂਰਤ ਬੋਲ ਸਕਦੀ ਸੀ ਅਤੇ ਉਨ੍ਹਾਂ ਲੋਕਾਂ ਨੂੰ ਮਾਰਨ ਦਾ ਆਦੇਸ਼ ਦੇ ਸਕਦੀ ਸੀ ਜਿਨ੍ਹਾਂ ਨੇ ਇਸ ਦੀ ਪੂਜਾ ਨਹੀਂ ਕੀਤੀ ਸੀ।
 
16 ਦੂਸਰੇ ਜਾਨਵਰ ਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮੱਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ।
 
17 ਕੋਈ ਵੀ ਵਿਅਕਤੀ ਇਸ ਨਿਸ਼ਾਨ ਤੋਂ ਬਿਨਾ ਖਰੀਦੋ ਫ਼ਰੋਖਤ ਨਹੀਂ ਕਰ ਸਕਦਾ ਸੀ। ਇਹ ਨਿਸ਼ਾਨ ਉਸ ਜਾਨਵਰ ਦਾ ਨਾਂ ਜਾਂ ਉਸਦੇ ਨਾਂ ਦੀ ਸੰਖਿਆ ਹੈ।
 
18 ਇਹ ਸਮਝਣ ਲਈ ਤੁਹਾਨੂੰ ਸਿਆਣਪ ਦੀ ਲੋੜ ਹੈ। ਕੋਈ ਵੀ ਵਿਅਕਤੀ ਜੋ ਸਿਆਣਾ ਹੈ ਇਸ ਜਾਨਵਰ ਦੀ ਸੰਖਿਆ ਨੂੰ ਕੱਢ ਸਕਦਾ ਹੈ। ਸੰਖਿਆ ਇੱਕ ਆਦਮੀ ਦੀ ਸੰਖਿਆ ਹੈ। ਸੰਖਿਆ 666 ਹੈ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | [ Next ]