Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੇ ਪਰਕਾਸ਼ ਦੀ ਪੋਥੀ Chapter3
 
1 “ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; “ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ। ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ।
 
2 ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ।
 
3 ਜੋ ਕੁਝ ਤੁਸੀਂ ਪ੍ਰਾਪਤ ਕੀਤਾ ਅਤੇ ਸੁਣਿਆ ਹੈ ਉਸਨੂੰ ਯਾਦ ਰੱਖੋ। ਇਸਨੂੰ ਚਿੰਬੜੇ ਰਹੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। ਤੁਹਾਨੂੰ ਜਾਗਣਾ ਪਵੇਗਾ ਨਹੀਂ ਤਾਂ ਮੈਂ ਇੱਕ ਚੋਰ ਵਾਂਗ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਹੈਰਾਨ ਕਰ ਦਿਆਂਗਾ ਜਦੋਂ ਮੈਂ ਆ ਜਾਵਾਂਗਾ ਤੁਹਾਨੂੰ ਪਤਾ ਵੀ ਨਹੀਂ ਚੱਲੇਗਾ।
 
4 ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿੱਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ।
 
5 ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸਦੇ ਦੂਤਾਂ ਦੇ ਸਨਮੁਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ।
 
6 ਹਰ ਵਿਅਕਤੀ ਜੋ ਸੁਣਦਾ ਹੈ ਉਸਨੂੰ ਉਹ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ।
 
7 “ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; “ਉਹ ਜਿਹੜਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸਨੂੰ ਕੋਈ ਵੀ ਬੰਦ ਨਹੀਂ ਕਰ ਸਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸਨੂੰ ਖੋਲ੍ਹ ਨਹੀਂ ਸਕਦਾ।
 
8 ਮੈਂ ਜਾਣਦਾ ਹਾਂ ਤੁਸੀਂ ਕਿਹੜੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਮ੍ਹਣੇ ਇੱਕ ਖੁਲ੍ਹਾ ਦਰਵਾਜ਼ਾ ਰੱਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿੱਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ।
 
9 ਸੁਣੋ। ਇੱਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਮ੍ਹਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।
 
10 ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹੜਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ।
 
11 “ਮੈਂ ਜਲਦੀ ਹੀ ਆ ਰਿਹਾ ਹਾਂ। ਉਸੇ ਨੂੰ ਫ਼ੜੀ ਰੱਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸਕੇਗਾ।
 
12 ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।
 
13 ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸਦਾ ਹੈ।
 
14 “ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; “ਉਹ ਇੱਕ ਜਿਹੜਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।
 
15 “ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ।
 
16 ਪਰ ਤੁਸੀਂ ਸਿਰਫ਼ ਕੋਸੇ ਹੋ—ਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁੱਕਣ ਲਈ ਤਿਆਰ ਹਾਂ।
 
17 ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।
 
18 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁਚ ਅਮੀਰ ਹੋ ਸਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸਕੋਂਗੇ।
 
19 “ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।
 
20 ਇਹ ਮੈਂ ਹਾਂ! ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇੱਕਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ।
 
21 “ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸਦੇ ਤਖਤ ਤੇ ਬੈਠ ਗਿਆ।
 
22 ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸ ਰਿਹਾ ਹੈ।”
 
 

  [ Prev ] 1 | 2 | | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | [ Next ]