Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੇ ਪਰਕਾਸ਼ ਦੀ ਪੋਥੀ Chapter8
 
1 ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ। ਫ਼ਿਰ ਉੱਥੇ ਸਵਰਗ ਵਿੱਚ ਲਗਭਗ ਅਧੇ ਘੰਟੇ ਤੱਕ ਚੁੱਪੀ ਛਾਈ ਰਹੀ।
 
2 ਅਤੇ ਮੈਂ ਉਨ੍ਹਾਂ ਸੱਤਾਂ ਦੂਤਾਂ ਨੂੰ ਦੇਖਿਆ ਜਿਹੜੇ ਪਰਮੇਸ਼ੁਰ ਸਾਮ੍ਹਣੇ ਖਲੋਤੇ ਹੋਏ ਸਨ। ਉਨ੍ਹਾਂ ਨੂੰ ਸੱਤ ਬਿਗੁਲ ਦਿੱਤੇ ਗਏ।
 
3 ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਮ੍ਹਣੇ ਖੜ੍ਹਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮੱਗਰੀ ਰੱਖ ਦਿੱਤੀ।
 
4 ਧੂਪ ਦਾ ਧੂਂਆਂ ਦੂਤ ਦੇ ਹੱਥਾਂ ਵਿਚੋਂ ਪਰਮੇਸ਼ੁਰ ਕੋਲ ਉਤਾਹਾਂ ਨੂੰ ਗਿਆ। ਇਹ ਧੂਆਂ ਪਰਮੇਸ਼ੁਰ ਦੇ ਲੋਕਾਂ ਦੀਆਂ ਅਰਦਾਸਾਂ ਨਾਲ ਉੱਪਰ ਉਠਿਆ।
 
5 ਫ਼ਿਰ ਦੂਤ ਨੇ ਧੂਪਦਾਨ ਨੂੰ ਜੱਗਵੇਦੀ ਦੀ ਅੱਗ ਨਾਲ ਭਰਿਆ। ਦੂਤ ਨੇ ਧੂਪਦਾਨ ਧਰਤੀ ਉੱਤੇ ਸੁੱਟ ਦਿੱਤਾ। ਫ਼ਿਰ ਉੱਥੇ ਬਿਜਲੀ ਲਿਸ਼ਕੀ, ਗਰਜਣਾ ਹੋਈ, ਹੋਰ ਅਵਾਜ਼ਾਂ ਆਈਆਂ ਅਤੇ ਭੁਚਾਲ ਆਇਆ।
 
6 ਫ਼ਿਰ ਉਹ ਦੂਤ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੀਆਂ ਤੁਰ੍ਹੀਆਂ ਵਜਾਉਣ ਲਈ ਤਿਆਰ ਹੋਏ।
 
7 ਜਦੋਂ ਪਹਿਲੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਤੁਰੰਤ ਹੀ, ਲਹੂ ਨਾਲ ਮਿਸ਼੍ਰਿਤ ਗੜੇ ਅਤੇ ਅੱਗ ਧਰਤੀ ਤੇ ਡਿੱਗਣੇ ਸ਼ੁਰੂ ਹੋ ਗਏ। ਅਤੇ ਧਰਤੀ ਦਾ ਤੀਜਾ ਹਿੱਸਾ, ਰੁੱਖਾਂ ਦਾ ਤੀਜਾ ਹਿੱਸਾ ਅਤੇ ਹਰਾ ਘਾਹ ਇਸਦੇ ਨਾਲ ਸੜ ਗਿਆ।
 
8 ਦੂਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਕੁਝ ਅੱਗ ਨਾਲ ਮੱਚਦਾ ਹੋਇਆ ਇੱਕ ਵੱਡਾ ਪਹਾੜ ਸਮੁੰਦਰ ਵਿੱਚ ਸੁੱਟਿਆ ਗਿਆ ਸੀ। ਨਤੀਜੇ ਦੇ ਤੌਰ ਤੇ, ਸਮੁੰਦਰ ਦਾ ਤੀਜਾ ਹਿੱਸਾ ਲਹੂ ਬਣ ਗਿਆ।
 
9 ਅਤੇ ਸਮੁੰਦਰੀ ਜੀਵਾਂ ਦਾ ਤੀਸਰਾ ਹਿੱਸਾ ਮਰ ਗਿਆ ਅਤੇ ਜਹਾਜ਼ਾਂ ਦਾ ਤੀਸਰਾ ਹਿੱਸਾ ਤਬਾਹ ਹੋ ਗਿਆ।
 
10 ਫ਼ਿਰ ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿੱਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿੱਗਿਆ।
 
11 ਸਿੱਤਾਰੇ ਦਾ ਨਾਂ ਹੈ ਵਰਮ ਵੁੱਡ ਅਤੇ ਸਾਰੇ ਪਾਣੀ ਦਾ ਤੀਜਾ ਹਿੱਸਾ ਕੌੜਾ ਹੋ ਗਿਆ। ਬਹੁਤ ਸਾਰੇ ਲੋਕ ਉਹ ਕੌੜਾ ਪਾਣੀ ਪੀਕੇ ਮਰ ਗਏ।
 
12 ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁੱਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।
 
13 ਜਦੋਂ ਮੈਂ ਤੱਕਿਆ, ਮੈਂ ਅਕਾਸ਼ ਵਿੱਚ ਬਹੁਤ ਉੱਚੇ ਉੱਡਦੇ ਬਾਜ਼ ਨੂੰ ਵੇਖਿਆ ਅਤੇ ਉਸ ਨੇ ਆਖਿਆ, “ਤਕਲੀਫ਼। ਤਕਲੀਫ਼। ਉਨ੍ਹਾਂ ਲੋਕਾਂ ਲਈ ਤਕਲੀਫ਼ ਜੋ ਧਰਤੀ ਤੇ ਰਹਿੰਦੇ ਹਨ। ਇਹ ਉਦੋਂ ਸ਼ੁਰੂ ਹੋਵੇਗੀ ਜਦੋਂ ਦੂਸਰੇ ਤਿੰਨ ਦੂਤ ਆਪਣੀਆਂ ਤੁਰ੍ਹੀਆਂ ਵਜਾਉਣਗੇ।”
 
 

  [ Prev ] 1 | 2 | 3 | 4 | 5 | 6 | 7 | | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | [ Next ]