Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਰੋਮੀਆਂ ਨੂੰ ਪੱਤ੍ਰੀ  Chapter13
 
1 ਤੁਹਾਨੂੰ ਸਾਰਿਆਂ ਨੂੰ, ਉੱਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨ੍ਹਾਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹੜੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।
 
2 ਇਸ ਲਈ ਇੱਕ ਵਿਅਕਤੀ ਜਿਹੜਾ ਅਧਿਕਾਰੀਆਂ ਦਾ ਵਿਰੋਧ ਕਰਦਾ ਹੈ ਉਹ ਪਰਮੇਸ਼ੁਰ ਦੀ ਵਿਵਸਥਾ ਦਾ ਵਿਰੋਧ ਕਰਦਾ ਹੈ। ਜਿਹੜੇ ਵਿਰੋਧ ਕਰਦੇ ਹਨ ਉਨ੍ਹਾਂ ਨੂੰ ਦੰਡ ਦਿੱਤਾ ਜਾਵੇਗਾ।
 
3 ਜਿਹੜੇ ਲੋਕ ਉਹੀ ਕਰਦੇ ਹਨ ਜੋ ਸਹੀ ਹੈ, ਉਨ੍ਹਾਂ ਨੂੰ ਹਾਕਮਾਂ ਤੋਂ ਡਰਨਾ ਨਹੀਂ ਪੈਂਦਾ। ਪਰ ਗਲਤ ਕੰਮ ਕਰਨ ਵਾਲਿਆਂ ਨੂੰ ਹਾਕਮਾਂ ਤੋਂ ਡਰਨਾ ਚਾਹੀਦਾ ਹੈ। ਕੀ ਤੁਸੀਂ ਹਾਕਮਾਂ ਤੋਂ ਬੇਖੌਫ਼ ਰਹਿਣਾ ਚਾਹੁੰਦੇ ਹੋ? ਤਾਂ ਤੁਹਾਨੂੰ ਚੰਗਾ ਕਰਨਾ ਪਵੇਗਾ। ਜੇਕਰ ਤੁਸੀਂ ਠੀਕ ਕੰਮ ਕਰੋਂਗੇ ਤਾਂ ਸ਼ਾਸਕ ਤੁਹਾਡੀ ਉਸਤਤਿ ਕਰੇਗਾ।
 
4 ਹਾਕਮ ਤੁਹਾਡੀ ਮਦਦ ਲਈ ਪਰੇਮਸ਼ੁਰ ਦਾ ਸੇਵਕ ਹੈ। ਪਰ ਜੇਕਰ ਤੁਸੀਂ ਗਲਤ ਗੱਲਾਂ ਕਰੋ, ਤਾਂ ਤੁਹਾਨੂੰ ਡਰਨਾ ਚਾਹੀਦਾ ਹੈ। ਕਿਉਂਕਿ ਹਾਕਮ ਕੋਲ ਦੰਡ ਦੇਣ ਦਾ ਅਧਿਕਾਰ ਹੈ ਅਤੇ ਉਹ ਉਸ ਅਧਿਕਾਰ ਦੀ ਵਰਤੋਂ ਕਰੇਗਾ। ਉਹ, ਲੋਕਾਂ ਨੂੰ ਸਜ਼ਾ ਦੇਣ ਲਈ ਜੋ ਗਲਤ ਗੱਲਾਂ ਕਰਦੇ ਹਨ, ਪਰਮੇਸ਼ੁਰ ਦਾ ਸੇਵਕ ਹੈ।
 
5 ਇਸ ਲਈ ਤੁਹਾਨੂੰ ਉੱਚ ਅਧਿਕਾਰੀਆਂ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਆਗਿਆ ਦਾ ਅਵੱਸ਼ ਪਾਲਣ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਨਹੀਂ ਮੰਨਦੇ ਤਾਂ ਤੁਸੀਂ ਸਜ਼ਾ ਦੇ ਭਾਗੀ ਹੋ, ਤੁਹਾਨੂੰ ਇਸ ਲਈ ਵੀ ਆਗਿਆ ਮੰਨਣੀ ਚਾਹੀਦੀ ਹੈ ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹੀ ਠੀਕ ਹੈ।
 
6 ਇਹੀ ਕਾਰਣ ਹੈ ਕਿ ਤੁਸੀਂ ਮਹਿਸੂਲ ਵੀ ਦਿੰਦੇ ਹੋ। ਸ਼ਾਸਕ ਆਪਣੇ ਕੰਮਾਂ ਵਿੱਚ ਰੁੱਝੇ ਹਨ ਕਿਉਂਕਿ ਪਰਮੇਸ਼ੁਰ ਦੇ ਸੇਵਕ ਹਨ।
 
7 ਸਭਨਾਂ ਨੂੰ ਉਹ ਕੁਝ ਦੇ ਦਿਉ ਜਿਸਦੇ ਵੀ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਇੱਜ਼ਤ ਦਿਉ, ਜਿਨ੍ਹਾਂ ਨੂੰ ਤੁਸੀਂ ਇੱਜ਼ਤ ਦੇ ਦੇਣਦਾਰ ਹੋ। ਉਨ੍ਹਾਂ ਨੂੰ ਮਹਿਸੂਲ ਦਿਉ ਜਿਸਦੇ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਸਤਿਕਾਰ ਦਿਉ ਜਿਨ੍ਹਾਂ ਲਈ ਸਤਿਕਾਰ ਦੇ ਤੁਸੀਂ ਦੇਣਦਾਰ ਹੋ।
 
8 ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹੜਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।
 
9 ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।”* ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”*
 
10 ਪਿਆਰ ਦੂਜਿਆਂ ਲੋਕਾਂ ਨੂੰ ਸੱਟ ਨਹੀਂ ਮਾਰਦਾ ਇਸ ਲਈ ਦੂਜਿਆਂ ਨੂੰ ਪ੍ਰੇਮ ਕਰਨਾ ਪੂਰੀ ਸ਼ਰ੍ਹਾ ਨੂੰ ਮੰਨਣ ਵਾਂਗ ਹੈ।
 
11 ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਂ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਾਡੇ ਨਿਹਚਾ ਕਰਨ ਦੇ ਸਮੇਂ ਤੋਂ ਵੀ ਬਹੁਤ ਨੇੜੇ ਹੈ।
 
12 ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚੜ੍ਹਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ।
 
13 ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸ਼ਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾਂ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।
 
14 ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | [ Next ]