Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਰੋਮੀਆਂ ਨੂੰ ਪੱਤ੍ਰੀ  Chapter14
 
1 ਉਹ ਮਨੁੱਖ ਜਿਹੜਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸਦੇ ਅਲੱਗ ਵਿਚਾਰਾਂ ਬਾਰੇ ਬਹਿਸ ਕਰੋ।
 
2 ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ।
 
3 ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸਕਦਾ ਹੈ ਉਸਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ।
 
4 ਦੂਜੇ ਵਿਅਕਤੀ ਦੇ ਨੌਕਰ ਦਾ ਨਿਆਂ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸਨੂੰ ਸਹੀ ਬਨਾਉਣ ਦੇ ਸਮਰੱਥ ਹੈ।
 
5 ਇੱਕ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਸ਼ਾਇਦ ਇੱਕ ਦਿਨ ਦੂਜੇ ਦਿਨ ਨਾਲੋਂ ਚੰਗਾ ਹੈ। ਦੂਜਾ ਵਿਅਕਤੀ ਵਿਸ਼ਵਾਸ ਕਰ ਸਕਦਾ ਹੈ ਕਿ ਹਰ ਦਿਨ ਉਹੀ ਹੈ। ਹਰ ਇੱਕ ਨੂੰ ਆਪਣੇ ਨਿਹਚੇ ਬਾਰੇ ਆਪਣੇ ਖੁਦ ਦੇ ਮਨ ਵਿੱਚ ਮਜ਼ਬੂਤ ਹੋਣਾ ਚਾਹੀਦਾ ਹੈ।
 
6 ਜਿਹੜਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹੜਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹੜਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
 
7 ਹਾਂ, ਅਸੀਂ ਸਾਰੇ ਪ੍ਰਭੂ ਕਾਰਣ ਉਸ ਲਈ ਹੀ ਜਿਉਂਦੇ ਹਾਂ। ਅਸੀਂ ਨਾ ਆਪਣੇ ਲਈ ਜਿਉਂਦੇ ਨਾ ਮਰਦੇ ਹਾਂ।
 
8 ਜੇਕਰ ਅਸੀਂ ਜਿਉਂਦੇ ਹਾਂ ਤਾਂ ਅਸੀਂ ਪ੍ਰਭੂ ਲਈ ਜਿਉਂਦੇ ਹਾਂ। ਅਤੇ ਜੇਕਰ ਅਸੀਂ ਮਰੀਏ, ਅਸੀਂ ਪ੍ਰਭੂ ਲਈ ਮਰੀਏ। ਜੀਵਿਤ ਜਾਂ ਮੁਰਦਾ, ਅਸੀਂ ਪ੍ਰਭੂ ਨਾਲ ਸੰਬੰਧਿਤ ਹਾਂ।
 
9 ਮਸੀਹ ਮਰਿਆ ਅਤੇ ਮੁਰਦੇ ਤੋਂ ਉਠਾਇਆ ਗਿਆ। ਤਾਂ ਜੋ ਸ਼ਾਇਦ ਉਹ ਮੁਰਦਿਆਂ ਅਤੇ ਜਿਉਂਦਿਆਂ ਦੋਹਾਂ ਦਾ ਪ੍ਰਭੂ ਹੋ ਸਕੇ।
 
10 ਤੂੰ ਆਪਣੇ ਭਰਾ ਬਾਰੇ ਕਿਉਂ ਨਿਆਂ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖੜ੍ਹੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ।
 
11 ਪੋਥੀਆਂ ਵਿੱਚ ਵੀ ਇਹ ਆਖਿਆ ਗਿਆ ਹੈ ਕਿ; “ਹਰ ਮਨੁੱਖ ਮੇਰੇ ਅੱਗੇ ਨਿਵੇਗਾ ਹਰ ਮਨੁੱਖ ਇਹ ਆਖੇਗਾ; ਕਿ ਮੈਂ ਪਰਮੇਸ਼ੁਰ ਹਾਂ, ਮੈਂ ਜਿਉਂਦਾ ਪ੍ਰਭੂ ਹਾਂ ਅਤੇ ਮੈਂ ਆਖਦਾ ਹਾਂ ਕਿ ਇਹ ਇਵੇਂ ਹੀ ਵਾਪਰੇਗਾ।” ਯਾਸਾਯਾਹ 45:23
 
12 ਇਸ ਕਰਕੇ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
 
13 ਇਸ ਲਈ ਸਾਨੂੰ ਇੱਕ ਦੂਜੇ ਦਾ ਨਿਆਂ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵਧਣ ਤੋਂ ਰੋਕੇ।
 
14 ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।
 
15 ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਵਿਸ਼ਵਾਸ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹੜਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ।
 
16 ਜਿਸ ਚੀਜ਼ ਨੂੰ, ਤੁਸੀਂ ਚੰਗੀ ਸਮਝਦੇ ਹੋ ਦੂਸਰਿਆਂ ਨੂੰ ਗਲਤ ਆਖਣ ਦਾ ਅਵਸਰ ਨਾ ਦਿਉ।
 
17 ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।
 
18 ਜਿਹੜਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।
 
19 ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।
 
20 ਭੋਜਨ ਖਾਣ ਨੂੰ ਪਰਮੇਸ਼ੁਰ ਦਾ ਕੰਮ ਨਸ਼ਟ ਕਰਨ ਦੀ ਆਗਿਆ ਨਾ ਦਿਉ। ਸਭ ਭੋਜਨ ਖਾਣ ਲਈ ਚੰਗੇ ਹਨ। ਪਰ ਉਹ ਭੋਜਨ ਖਾਣ ਲਈ ਗਲਤ ਹੈ ਜਿਹੜਾ ਭੋਜਨ ਦੂਜੇ ਵਿਅਕਤੀ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।
 
21 ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈਅ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।
 
22 ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿੜ੍ਹਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰੱਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ।
 
23 ਪਰ ਜੇਕਰ ਕੋਈ ਵਿਅਕਤੀ ਇਸ ਬਾਰੇ ਨਿਸ਼ਚਿਤ ਹੋਏ ਬਿਨਾ ਕੁਝ ਖਾਂਦਾ ਹੈ ਕਿ ਉਹ ਸਹੀ ਹੈ, ਫ਼ਿਰ ਉਹ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਨਿਆਂਿਤ ਕਰਦਾ ਹੈ। ਕਿਉਂ? ਕਿਉਂਕਿ ਉਸ ਮਨੁੱਖ ਨੇ ਵਿਸ਼ਵਾਸ ਨਹੀਂ ਕੀਤਾ ਕਿ ਇਹ ਸਹੀ ਸੀ। ਇਸ ਲਈ ਜੇਕਰ ਕੋਈ ਮਨੁੱਖ ਬਿਨਾ ਨਿਸ਼ਚੇ ਕੁਝ ਕਰਦਾ ਹੈ ਤਾਂ ਇਹ ਪਾਪ ਹੈ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | [ Next ]