Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਰੋਮੀਆਂ ਨੂੰ ਪੱਤ੍ਰੀ  Chapter16
 
1 ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕਾ ਹੈ।
 
2 ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸਨੂੰ ਜ਼ਰੂਰਤ ਹੈ। ਉਸਨੇ ਮੇਰੀ ਬੜੀ ਸਹਾਇਤਾ ਕੀਤੀ ਸੀ ਅਤੇ ਉਸਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ।
 
3 ਪਰਿਸਕਾ ਅਤੇ ਅਕੂਲਾ ਨੂੰ ਸ਼ੁਭ ਕਾਮਨਾਵਾਂ। ਉਹ ਮਸੀਹ ਯਿਸੂ ਵਿੱਚ ਸਾਥੀ ਕਾਮੇ ਹਨ।
 
4 ਉਨ੍ਹਾਂ ਨੇ ਆਪਣੀ ਜਾਨ ਖਤਰੇ ਵਿੱਚ ਪਾਕੇ ਮੇਰੀ ਜਾਨ ਬਚਾਈ। ਮੈਂ ਉਨ੍ਹਾਂ ਦਾ ਧੰਨਵਾਦੀ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਨ।
 
5 ਅਤੇ ਉਸ ਗਿਰਜੇ ਨੂੰ ਵੀ ਸਲਾਮ ਜਿਹੜਾ ਉਨ੍ਹਾਂ ਦੇ ਘਰ ਨਾਲ ਜੁੜਦਾ ਹੈ। ਮੇਰੇ ਪਿਆਰੇ ਮਿੱਤਰ ਇਯੈਨੇਤੁਸ ਨੂੰ ਸੁਖ-ਸਾਂਦ ਆਖਣਾ। ਅਸਿਯਾ ਵਿੱਚ ਮਸੀਹ ਦਾ ਅਨੁਸਰਣ ਕਰਨ ਵਾਲਾ ਉਹ ਪਹਿਲਾ ਮਨੁੱਖ ਸੀ।
 
6 ਮਰਿਯਮ ਨੂੰ ਵੀ ਨਮਸਕਾਰ ਆਖਣੀ ਉਸਨੇ ਤੁਹਾਡੇ ਲਈ ਬੜੀ ਸਖਤ ਮਿਹਨਤ ਕੀਤੀ।
 
7 ਅੰਦਰੁਨਿਕੁਸ ਅਤੇ ਯੂਨਿਆਸ ਨੂੰ ਵੀ ਸੁੱਖ ਸਾਂਦ ਆਖਣਾ, ਉਹ ਮੇਰੇ ਰਿਸ਼ਤੇਦਾਰ ਹਨ ਅਤੇ ਮੇਰੇ ਨਾਲ ਕੈਦ ਵਿੱਚ ਸਨ। ਉਹ ਬਹੁਤ ਜ਼ਿਆਦਾ ਇੱਜ਼ਤਦਾਰ ਹਨ। ਉਹ ਉਨ੍ਹਾਂ ਵਿੱਚੋਂ ਹਨ ਜੋ ਮਸੀਹ ਦੁਆਰਾ ਉਸਦਾ ਕੰਮ ਕਰਨ ਕਈ ਭੇਜੇ ਗਏ ਹਨ। ਉਹ ਮੇਰੇ ਹੋਣ ਤੋਂ ਪਹਿਲਾਂ ਵੀ ਮਸੀਹ ਦੇ ਚੇਲੇ ਸਨ।
 
8 ਅੰਪਲਿਯਾਤੁਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਮਿੱਤਰ ਹੈ।
 
9 ਮੇਰੇ ਸਾਥੀ ਕਾਮੇ ਉਰਬਾਨੁਸ ਨੂੰ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਮਸੀਹ ਵਿੱਚ ਸ਼ੁਭਕਾਮਨਾਵਾਂ ਦੇਣੀਆਂ।
 
10 ਅੱਪਿਲੇਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸਨੂੰ ਪਰਖਿਆ ਗਿਆ ਅਤੇ ਉਹ ਮਸੀਹ ਦਾ ਸੱਚਾ ਸੇਵਕ ਹੋਇਆ ਅਤੇ ਅਰਿਸਤਯੂਲੁਸ ਦੇ ਪਰਿਵਾਰ ਵਿੱਚ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਵੀ ਮੇਰੀ ਰਾਜ਼ੀ-ਖੁਸ਼ੀ ਕਹਿਣਾ।
 
11 ਮੇਰੇ ਰਿਸ਼ਤੇਦਾਰ ਹੇਰੋਦਿਯੋਨ ਨੂੰ ਅਤੇ ਨਰਕਿਸੁੱਸ ਦੇ ਪਰਿਵਾਰ ਨੂੰ ਵੀ, ਜੋ ਪ੍ਰਭੂ ਨਾਲ ਸੰਬੰਧਿਤ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।
 
12 ਤਰੂਫ਼ੇਨਾ ਅਤੇ ਤਰੁਫ਼ੋਸਾ ਔਰਤਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ, ਜੋ ਪ੍ਰਭੂ ਲਈ ਬੜੀ ਸਖਤ ਮਿਹਨਤ ਕਰ ਰਹੀਆਂ ਹਨ। ਮੇਰੀ ਪਿਆਰੀ ਸਹੇਲੀ ਪਰਸੀਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ। ਉਸਨੇ ਵੀ ਪ੍ਰਭੂ ਲਈ ਬੜੀ ਸਖਤ ਮਿਹਨਤ ਕੀਤੀ ਹੈ।
 
13 ਰੂਫ਼ਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ ਜੋ ਕਿ ਪ੍ਰਭੂ ਵਿੱਚ ਖਾਸ ਵਿਅਕਤੀ ਹੈ। ਅਤੇ ਉਸਦੀ ਮਾਤਾ ਮੇਰੇ ਲਈ ਵੀ ਮਾਤਾ ਹੈ।
 
14 ਅੰਸੁਕਰਿਤੁਸ, ਫ਼ਲੇਗੁਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਅਤੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ, ਜਿਹੜੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।
 
15 ਫ਼ਿਲੁਲੁਗੁੱਸ਼ ਯੂਲੀਆ ਅਤੇ ਨੇਰਿਯੁਸ ਅਤੇ ਉਸਦੀ ਭੈਣ ਤੇ ਉਲੁੰਪਾਸ ਨੂੰ, ਅਤੇ ਸਭਨਾਂ ਸ਼ਰਧਾਲੂਆਂ ਨੂੰ ਜਿਹੜੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ।
 
16 ਜਦੋਂ ਤੁਸੀਂ ਮਿਲੋਂ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ। ਮਸੀਹ ਦੇ ਸਾਰੇ ਗਿਰਜੇ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ।
 
17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।
 
18 ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
 
19 ਤੁਹਾਡੀ ਆਗਿਆਕਾਰੀ ਦਾ ਜਸ ਤਾਂ ਸਾਰੇ ਨਿਹਚੀਆਂ ਨੂੰ ਪਤਾ ਹੈ, ਇਸ ਲਈ ਮੈਂ ਤੁਹਾਡੇ ਲਈ ਬੜਾ ਪ੍ਰਸੰਨ ਹਾਂ। ਪਰ ਮੈਂ ਤੁਹਾਨੂੰ ਚੰਗੀਆਂ ਗੱਲਾਂ ਬਾਰੇ ਸਮਝਦਾਰ ਅਤੇ ਬਦੀ ਬਾਰੇ ਭੋਲੇ ਵੇਖਣਾ ਚਾਹੁੰਦਾ ਹਾਂ।
 
20 ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ। ਪ੍ਰਭੂ ਯਿਸੂ ਦੀ ਕਿਰਪਾ ਤੁਹਾਡੇ ਨਾਲ ਹੋਵੇ।
 
21 ਸਾਡਾ ਸਹਿ ਕਰਮਚਾਰੀ ਤਿਮੋਥਿਉਸ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਮੇਰੇ ਨਾਲ ਮੇਰੇ ਸੰਬੰਧੀਆਂ ਲੂਕਿਯੁਸ, ਯੋਨ ਅਤੇ ਸੋਸਿਪਤਰੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
 
22 ਮੈਂ ਤਰਤਿਯੁਸ ਹਾਂ। ਮੈਂ ਇਹ ਪੱਤਰ ਉਵੇਂ ਲਿਖਿਆ ਹੈ ਜਿਵੇਂ ਪੌਲੁਸ ਨੇ ਲਿਖਵਾਇਆ ਹੈ। ਪ੍ਰਭੂ ਵਿੱਚ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ।
 
23 ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇੱਥੇ ਉਸਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।
 
24 *
 
25 ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁੱਢ ਤੋਂ ਹੀ ਗੁਪਤ ਰੱਖਿਆ ਗਿਆ ਸੀ।
 
26 ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰੱਖ ਸਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹੈ।
 
27 ਗਿਆਨਵਾਨ ਪਰਮੇਸ਼ੁਰ ਨੂੰ ਯਿਸੂ ਮਸੀਹ ਰਾਹੀਂ ਸਦੀਵੀ ਮਹਿਮਾ। ਆਮੀਨ।।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 |