Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ  Chapter12
 
1 ਹੁਣ, ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਆਤਮਕ ਸੁਗਾਤਾਂ ਬਾਰੇ ਜਾਣ ਲਵੋ।
 
2 ਤੁਸੀਂ ਆਪਣੇ ਵਿਸ਼ਵਾਸੀ ਹੋਣ ਤੋਂ ਪਹਿਲਾਂ ਦਿਆਂ ਜ਼ਿੰਦਗੀਆਂ ਬਾਰੇ ਜਾਣਦੇ ਹੋ। ਤੁਸੀਂ ਖੁਦ ਜ਼ਿੰਦਗੀ ਹੀਣ ਮੂਰਤੀਆਂ ਦੀ ਉਪਾਸਨਾ ਵੱਲ ਅੰਨ੍ਹੇਵਾਹ ਖਿੱਚੇ ਗਏ ਸੀ।
 
3 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜਿਹੜਾ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਬੋਲਦਾ ਹੈ। ਇਹ ਨਹੀਂ ਕਹਿੰਦਾ ਕਿ “ਯਿਸੂ ਮਸੀਹ ਸਰਾਪਿਆ ਜਾਵੇ।” ਅਤੇ ਕੋਈ ਵੀ ਪਵਿੱਤਰ ਆਤਮਾ ਦੀ ਸਹਾਇਤਾ ਤੋਂ ਬਿਨਾ ਨਹੀਂ ਆਖ ਸਕਦਾ, “ਯਿਸੂ ਪ੍ਰਭੂ ਹੈ।”
 
4 ਆਤਮਕ ਸੁਗਾਤਾਂ ਕਈ ਤਰ੍ਹਾਂ ਦੀਆਂ ਹਨ ਪਰ ਉਹ ਸਾਰੀਆਂ ਉਸੇ ਆਤਮਾ ਵੱਲੋਂ ਹਨ।
 
5 ਸੇਵਾ ਕਰਨ ਦੇ ਕਈ ਤਰੀਕੇ ਹਨ; ਪਰ ਇਹ ਸਾਰੇ ਤਰੀਕੇ ਉਸੇ ਪ੍ਰਭੂ ਵੱਲੋਂ ਹਨ।
 
6 ਅਤੇ ਇਸਦੇ ਵੀ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਪਰਮੇਸ਼ੁਰ ਲੋਕਾਂ ਵਿੱਚ ਕਾਰਜ ਕਰਦਾ ਹੈ। ਪਰ ਇਹ ਸਾਰੇ ਤਰੀਕੇ ਉਸੇ ਪਰਮੇਸ਼ੁਰ ਵੱਲੋਂ ਹਨ। ਪਰਮੇਸ਼ੁਰ ਸਾਡੇ ਵਿੱਚ ਸਭ ਕਾਰਜ ਕਰਦਾ ਹੈ।
 
7 ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ।
 
8 ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ।
 
9 ਉਹੀ ਆਤਮਾ ਇੱਕ ਵਿਅਕਤੀ ਨੂੰ ਵਿਸ਼ਵਾਸ ਪ੍ਰਦਾਨ ਕਰਦਾ ਹੈ। ਅਤੇ ਉਹੀ ਆਤਮਾ ਕਿਸੇ ਵਿਅਕਤੀ ਨੂੰ ਤੰਦਰੁਸਤੀ ਦੀ ਦਾਤ ਬਖਸ਼ਦਾ ਹੈ।
 
10 ਦੂਸਰੇ ਵਿਅਕਤੀ ਨੂੰ, ਕਰਿਸ਼ਮੇ ਕਰਨ ਦੀ ਦਾਤ ਬਖਸ਼ਦਾ ਹੈ, ਅਤੇ ਕਿਸੇ ਹੋਰ ਵਿਅਕਤੀ ਨੂੰ ਅਗੰਮ ਵਾਕ ਕਰਨ ਦੀ, ਅਤੇ ਕਿਸੇ ਹੋਰ ਵਿਅਕਤੀ ਨੂੰ ਨੇਕ ਅਤੇ ਬਦ ਰੂਹਾਂ ਦੇ ਵਿਚਕਾਰ ਫ਼ਰਕ ਕਰਨ ਦੀ ਯੋਗਤਾ ਪ੍ਰਦਾਨ ਕਰਦਾ ਹੈ। ਆਤਮਾ ਕਿਸੇ ਵਿਅਕਤੀ ਨੂੰ ਭਿੰਨ-ਭਿੰਨ ਪ੍ਰਕਾਰ ਦੀਆਂ ਭਾਸ਼ਾਵਾਂ ਬੋਲਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ, ਅਤੇ ਕਿਸੇ ਦੂਸਰੇ ਵਿਅਕਤੀ ਨੂੰ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਕਰਨ ਦੀ ਸ਼ਕਤੀ ਦਿੰਦਾ ਹੈ।
 
11 ਉਹੀ ਆਤਮਾ, ਇਹ ਸਾਰੀਆਂ ਗੱਲਾਂ ਕਰਦਾ ਹੈ। ਆਤਮਾ ਇਹ ਨਿਰਨਾ ਕਰਦਾ ਹੈ ਕਿ ਹਰ ਵਿਅਕਤੀ ਨੂੰ ਕੀ ਦੇਣਾ ਹੈ।
 
12 ਇੱਕ ਮਨੁੱਖ ਦਾ ਸਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ।
 
13 ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ।
 
14 ਅਤੇ ਇੱਕ ਵਿਅਕਤੀ ਦੇ ਸਰੀਰ ਦੇ ਇੱਕ ਤੋਂ ਬਹੁਤੇ ਅੰਗ ਹੁੰਦੇ ਹਨ। ਇਸਦੇ ਬਹੁਤ ਸਾਰੇ ਅੰਗ ਹੁੰਦੇ ਹਨ।
 
15 ਇੱਕ ਪੈਰ ਆਖ ਸਕਦਾ ਹੈ “ਮੈਂ ਹੱਥ ਨਹੀਂ ਹਾਂ। ਇਸ ਲਈ ਮੇਰਾ ਸਰੀਰ ਨਾਲ ਕੋਈ ਸੰਬੰਧ ਨਹੀਂ।” ਪਰ ਸਿਰਫ਼ ਇਹ ਆਖਣ ਨਾਲ, ਪੈਰ ਸਰੀਰ ਦਾ ਭਾਗ ਹੋਣ ਤੋਂ ਨਹੀਂ ਰੁਕਦਾ।
 
16 ਇੱਕ ਕੰਨ ਆਖਦਾ ਹੈ, “ਮੈਂ ਅੱਖ ਨਹੀਂ ਹਾਂ ਇਸ ਲਈ ਮੈਂ ਸਰੀਰ ਦਾ ਅੰਗ ਨਹੀਂ ਹਾਂ।” ਪਰ ਸਿਰਫ਼ ਇਹ ਆਖਣ ਨਾਲ, ਕੰਨ ਸਰੀਰ ਦਾ ਅੰਗ ਹੋਣਾ ਬੰਦ ਨਹੀਂ ਕਰਦਾ।
 
17 ਜੇ ਸਾਰਾ ਸਰੀਰ ਹੀ ਇੱਕ ਅੱਖ ਹੁੰਦਾ ਤਾਂ ਸਰੀਰ ਸੁਣ ਸਕਣ ਦੇ ਯੋਗ ਨਹੀਂ ਹੁੰਦਾ। ਜਾਂ ਸਾਰਾ ਸਰੀਰ ਹੀ ਕੰਨ ਹੁੰਦਾ ਤਾਂ ਸਰੀਰ ਕਿਸੇ ਵੀ ਚੀਜ਼ ਨੂੰ ਵੀ ਸੁੰਘ ਨਹੀਂ ਸੀ ਸਕਦਾ।
 
18 ਜੇ ਸਰੀਰ ਦਾ ਹਰ ਇੱਕ ਅੰਗ ਇੱਕ ਹੀ ਹੁੰਦਾ ਤਾਂ ਸਰੀਰ ਹੋਣਾ ਹੀ ਨਹੀਂ ਸੀ। ਪਰ ਜਿਵੇਂ ਪਰਮੇਸ਼ੁਰ ਨੂੰ ਚੰਗਾ ਲੱਗਾ ਉਸਨੇ ਸਰੀਰ ਵਿੱਚ ਅੰਗਾਂ ਨੂੰ ਰੱਖ ਦਿੱਤਾ। ਉਸਨੇ ਹਰ ਇੱਕ ਦੀ ਥਾਂ ਬਣਾਈ ਹੈ।
 
19 (18)
 
20 ਇਸੇ ਲਈ ਹੁਣ ਭਾਵੇਂ ਅਨੇਕਾਂ ਅੰਗ ਹਨ, ਸਰੀਰ ਸਿਰਫ਼ ਇੱਕ ਹੀ ਹੈ।
 
21 ਅਖ ਹੱਥ ਨੂੰ ਇਹ ਨਹੀਂ ਕਹਿ ਸਕਦੀ, “ਮੈਨੂੰ ਤੇਰੀ ਲੋੜ ਨਹੀਂ” ਅਤੇ ਸਿਰ ਪੈਰ ਨੂੰ ਇਹ ਨਹੀਂ ਕਹਿ ਸਕਦਾ, “ਮੈਨੂੰ ਤੇਰੀ ਲੋੜ ਨਹੀਂ।”
 
22 ਨਹੀਂ। ਸਰੀਰ ਦੇ ਜਿਹੜੇ ਅੰਗ ਕਮਜ਼ੋਰ ਲੱਗਦੇ ਹਨ ਸੱਚਮੁੱਚ ਬਹੁਤ ਲੋੜੀਂਦੇ ਹਨ।
 
23 ਅਤੇ ਸਰੀਰ ਦੇ ਉਨ੍ਹਾਂ ਅੰਗਾਂ ਲਈ ਜਿਨ੍ਹਾਂ ਨੂੰ ਅਸੀ ਘੱਟ ਸਤਿਕਾਰ ਯੋਗ ਸਮਝਦੇ ਹਾਂ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ। ਅਤੇ ਸਰੀਰ ਦੇ ਉਹ ਅੰਗ ਜਿਨ੍ਹਾਂ ਨੂੰ ਅਸੀ ਵਿਖਾਉਣਾ ਪਸੰਦ ਨਹੀਂ ਕਰਦੇ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ।
 
24 ਪਰ ਸਾਡੇ ਸਰੀਰ ਦੇ ਉਹ ਅੰਗ ਜਿਹੜੇ ਖੂਬਸੂਰਤ ਹਨ ਉਨ੍ਹਾਂ ਨੂੰ ਸਾਡੇ ਖਾਸ ਧਿਆਨ ਦੀ ਲੋੜ ਨਹੀਂ ਹੁੰਦੀ। ਪਰ ਪਰਮੇਸ਼ੁਰ ਨੇ ਸਾਰੇ ਅੰਗਾਂ ਨੂੰ ਇੱਕਠਿਆਂ ਰੱਖਿਆ ਤਾਂ ਜੋ ਇਨ੍ਹਾਂ ਅੰਗਾਂ ਨੂੰ ਵਧੇਰੇ ਗੌਰਵ ਦਿੱਤਾ ਜਾਵੇ ਜਿਸਦੀ ਇਨ੍ਹਾਂ ਨੂੰ ਲੋੜ ਹੈ।
 
25 ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਸਾਡਾ ਸਰੀਰ ਵੰਡਿਆ ਨਾ ਜਾਵੇ। ਪਰਮੇਸ਼ੁਰ ਦੀ ਮਨਸ਼ਾ ਇਹ ਸੀ ਕਿ ਸਾਰੇ ਅੰਗ ਇੱਕ ਦੂਸਰੇ ਦਾ ਇੱਕੋ ਜਿਹਾ ਧਿਆਨ ਰੱਖਣ।
 
26 ਜੇ ਸਰੀਰ ਦਾ ਇੱਕ ਅੰਗ ਦੁਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।
 
27 ਤੁਸੀਂ ਸਾਰੇ ਇੱਕਠੇ ਮਸੀਹ ਦਾ ਸਰੀਰ ਹੋ। ਤੁਹਾਡੇ ਵਿੱਚੋਂ ਹਰ ਕੋਈ ਇਸ ਸਰੀਰ ਦਾ ਅੰਗ ਹੈ।
 
28 ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸਕਦੇ ਹਨ।
 
29 ਸਾਰੇ ਲੋਕ ਰਸੂਲ ਨਹੀਂ ਹਨ। ਸਾਰੇ ਲੋਕ ਨਬੀ ਨਹੀਂ ਹਨ। ਸਾਰੇ ਲੋਕ ਉਸਤਾਦ ਨਹੀਂ ਹਨ। ਸਾਰੇ ਲੋਕ ਕਰਿਸ਼ਮੇ ਨਹੀਂ ਕਰ ਸਕਦੇ।
 
30 ਸਾਰੇ ਲੋਕਾਂ ਕੋਲ ਦੂਜੇ ਦਾ ਇਲਾਜ਼ ਕਰਨ ਦੀਆਂ ਦਾਤਾਂ ਨਹੀਂ ਹੁੰਦੀਆਂ। ਸਾਰੇ ਲੋਕ ਭਿੰਨ-ਭਿੰਨ ਤਰ੍ਹਾਂ ਦੀਆਂ ਭਾਸ਼ਾਵਾਂ ਵਿੱਚ ਗੱਲ ਨਹੀਂ ਕਰਦੇ। ਸਾਰੇ ਲੋਕ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਨਹੀਂ ਕਰ ਸਕਦੇ।
 
31 ਪਰ ਸੱਚਮੁੱਚ ਤੁਹਾਨੂੰ ਮਹਾਨ ਦਾਤਾਂ ਦੀ ਪ੍ਰਾਪਤੀ ਕਰਨ ਦੀ ਕਾਮਨਾ ਕਰਨੀ ਚਾਹੀਦੀ ਹੈ। ਅਤੇ ਹੁਣ ਮੈਂ ਤੁਹਾਨੂੰ ਸਰਬੋਤਮ ਮਾਰਗ ਦਿਖਾਉਂਦਾ ਹਾਂ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | [ Next ]