Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ  Chapter13
 
1 ਮੈਂ ਭਾਵੇਂ ਮਨੁੱਖਾਂ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ।
 
2 ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸਕਦਾ ਜੋ ਪਰਬਤਾਂ ਨੂੰ ਖਿਸਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ।
 
3 ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚੜ੍ਹਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ।
 
4 ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ।
 
5 ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ।
 
6 ਪ੍ਰੇਮ ਬਦੀ ਨਾਲ ਪ੍ਰਸੰਨ ਨਹੀਂ ਹੁੰਦਾ ਪਰ ਪ੍ਰੇਮ ਸੱਚ ਨਾਲ ਪ੍ਰਸੰਨ ਹੁੰਦਾ ਹੈ।
 
7 ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।
 
8 ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁੱਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁੱਕ ਜਾਏਗੀ।
 
9 ਇਹ ਸਾਰੀਆਂ ਚੀਜ਼ਾਂ ਮੁੱਕ ਜਾਣਗੀਆਂ ਕਿਉਂਕਿ ਜੋ ਇਹ ਗਿਆਨ, ਅਤੇ ਉਹ ਭਵਿੱਖ ਬਾਣੀਆਂ ਜੋ ਸਾਡੇ ਕੋਲ ਹਨ, ਪੂਰਨ ਨਹੀਂ ਹਨ।
 
10 ਪਰ ਜਦੋਂ ਪੂਰਣਤਾ ਆਉਂਦੀ ਹੈ ਤਾਂ ਉਹ ਸਾਰੀਆਂ ਚੀਜ਼ਾਂ ਜਿਹੜੀਆਂ ਸੰਪੂਰਣ ਨਹੀਂ ਹਨ, ਮੁੱਕ ਜਾਣਗੀਆਂ।
 
11 ਜਦੋਂ ਮੈਂ ਬੱਚਾ ਸਾਂ ਤਾਂ ਬੱਚਿਆਂ ਵਾਂਗ ਗੱਲਾਂ ਕਰਦਾ ਸਾਂ, ਮੈਂ ਬੱਚਿਆ ਵਾਂਗ ਸੋਚਦਾ ਸਾਂ, ਮੈਂ ਬੱਚਿਆਂ ਵਾਂਗ ਵਿਉਂਤਾ ਬਣਾਉਂਦਾ ਸਾਂ, ਜਦੋਂ ਮੈਂ ਵੱਡਾ ਹੋਇਆ, ਮੈਂ ਬਚਪਨੇ ਦੇ ਇਹ ਸਾਰੇ ਢੰਗ ਛੱਡ ਦਿੱਤੇ।
 
12 ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿੱਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।
 
13 ਇਸ ਲਈ ਹੁਣ ਸਾਡੇ ਕੋਲ ਵਿਸ਼ਵਾਸ, ਉਮੀਦ ਅਤੇ ਪ੍ਰੇਮ, ਸਿਰਫ਼ ਇਹੀ ਤਿੰਨ ਚੀਜ਼ਾਂ ਬਚੀਆਂ ਹਨ ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਪ੍ਰੇਮ ਹੈ। ਮੈਨੂੰ ਵੀ ਜਾਣਾ ਚਾਹੀਦਾ ਹੈ ਤਾਂ ਇਹ ਲੋਕ ਵੀ ਮੇਰੇ ਨਾਲ ਜਾਣਗੇ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | [ Next ]