Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੀ ਪਹਿਲੀ ਪੱਤ੍ਰੀ Chapter1
 
1 ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁੱਢ ਤੋਂ ਹੀ ਮੌਜੂਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਅਸੀਂ ਇਸਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ।
 
2 ਜਿਹੜਾ ਜੀਵਨ ਸਾਨੂੰ ਦਰਸਾਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਪਕ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸ਼ਾਇਆ।
 
3 ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂ? ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
 
4 ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ।
 
5 ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ।
 
6 ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ।
 
7 ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
 
8 ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ।
 
9 ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਬਾਲ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।
 
10 ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿੱਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।
 
 

  | 2 | 3 | 4 | 5 | [ Next ]