Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੀ ਪਹਿਲੀ ਪੱਤ੍ਰੀ Chapter5
 
1 ਜਿਹੜੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹੜਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸਦੇ ਬੱਚਿਆਂ ਨੂੰ ਵੀ ਪਿਆਰ ਕਰਦਾ ਹੈ।
 
2 ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂ ਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸਦੇ ਹੁਕਮਾਂ ਨੂੰ ਮੰਨਦੇ ਹਾਂ।
 
3 ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ।
 
4 ਕਿਉਂ? ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ।
 
5 ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।
 
6 ਯਿਸੂ ਮਸੀਹ ਹੀ ਇੱਕ ਹੈ ਜਿਹੜਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਾਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ।
 
7 ਇਹ ਤਿੰਨ ਪ੍ਰਮਾਣ ਹਨ ਜਿਹੜੇ ਸਾਨੂੰ ਯਿਸੂ ਬਾਰੇ ਦੱਸਦੇ ਹਨ।
 
8 ਆਤਮਾ, ਪਾਣੀ ਅਤੇ ਖੂਨ ਇਹ ਤਿੰਨ ਪ੍ਰਮਾਣ ਇੱਕ ਦੂਸਰੇ ਨਾਲ ਮਿਲਦੇ ਹਨ।
 
9 ਅਸੀਂ ਲੋਕਾਂ ਤੇ ਵਿਸ਼ਵਾਸ ਕਰਦੇ ਹਾਂ ਜਦੋਂ ਉਹ ਕੁਝ ਅਜਿਹਾ ਆਖਦੇ ਹਨ ਜੋ ਸੱਚ ਹੈ। ਪਰ ਜੋ ਪਰਮੇਸ਼ੁਰ ਆਖਦਾ ਹੈ ਉਹ ਵਧੇਰੇ ਮਹੱਤਵਪੂਰਣ ਹੈ। ਜੋ ਪਰਮੇਸ਼ੁਰ ਨੇ ਆਖਿਆ ਹੈ; ਉਸਨੇ ਆਪਣੇ ਪੁੱਤਰ ਬਾਰੇ ਸਾਨੂੰ ਸੱਚ ਦੱਸਿਆ।
 
10 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਉਸ ਕੋਲ ਉਹ ਸੱਚ ਹੈ ਜੋ ਸਾਨੂੰ ਪਰਮੇਸ਼ੁਰ ਨੇ ਦੱਸਿਆ। ਜਿਹੜਾ ਵਿਅਕਤੀ ਪਰਮੇਸ਼ੁਰ ਦੀ ਗੱਲ ਉੱਪਰ ਵਿਸ਼ਵਾਸ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਝੂਠਾ ਸਿੱਧ ਕਰਦਾ ਹੈ। ਕਿਉਂ? ਕਿਉਂਕਿ ਉਹ ਵਿਅਕਤੀ ਉਸ ਗੱਲ ਵਿੱਚ ਵਿਸ਼ਵਾਸ ਨਹੀਂ ਰੱਖਦਾ ਜਿਹੜੀ ਸਾਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਆਖੀ ਹੈ।
 
11 ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਹੈ। ਅਤੇ ਇਹ ਸਦੀਪਕ ਜੀਵਨ ਉਸਦੇ ਪੁੱਤਰ ਵਿੱਚ ਹੈ।
 
12 ਜਿਸ ਵਿਅਕਤੀ ਕੋਲ ਪੁੱਤਰ ਹੈ ਉਸ ਕੋਲ ਸੱਚਾ ਜੀਵਨ ਹੈ। ਪਰ ਜਿਸ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ ਉਸ ਕੋਲ ਸੱਚਾ ਜੀਵਨ ਨਹੀਂ ਹੈ।
 
13 ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹੜੇ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸਕੇ ਕਿ ਸਦੀਪਕ ਜੀਵਨ ਤੁਹਾਡਾ ਹੈ।
 
14 ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।
 
15 ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ।
 
16 ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇੱਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁੱਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ।
 
17 ਕੁਝ ਬੁਰਾ ਕਰਨਾ ਹਮੇਸ਼ਾ ਪਾਪ ਹੈ। ਪਰ ਅਜਿਹੇ ਪਾਪ ਵੀ ਹਨ ਜਿਹੜੇ ਸਦੀਵੀ ਮੌਤ ਵੱਲ ਨਹੀਂ ਲਿਜਾਂਦੇ।
 
18 ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰੱਖਦਾ। ਪਰਮੇਸ਼ੁਰ ਦਾ ਪੁੱਤਰ ਉਸ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸਕਦਾ।
 
19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯੰਤ੍ਰਣ ਵਿੱਚ ਰੱਖਦਾ ਹੈ।
 
20 ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆ ਚੁੱਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਸਦੀਪਕ ਜੀਵਨ ਹੈ।
 
21 ਇਸ ਲਈ ਮੇਰੇ ਬੱਚਿਓ, ਆਪਣੇ ਆਪ ਨੂੰ ਝੂਠੇ ਦੇਵਤਿਆਂ ਤੋਂ ਦੂਰ ਰੱਖੋ।
 
 

  [ Prev ] 1 | 2 | 3 | 4 | |