Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਪਤਰਸ ਦੀ ਪਹਿਲੀ ਪੱਤ੍ਰੀ Chapter3
 
1 ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧੀਨ ਰਹੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਅਵੱਗਿਆਕਾਰੀ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁੱਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ।
 
2 (1)
 
3 ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵਧੀਆ ਕੱਪੜੇ ਨਹੀਂ ਹੋਣੇ ਚਾਹੀਦੇ।
 
4 ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ।
 
5 ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ।
 
6 ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬੱਚੀਆਂ ਹੋਵੋਂਗੀਆਂ।
 
7 ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।
 
8 ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ।
 
9 ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।
 
10 ਪੋਥੀਆਂ ਦਾ ਕਥਨ ਹੈ, “ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ, ਉਸਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।
 
11 ਉਸਨੂੰ ਸ਼ਾਂਤੀ ਲੱਭਣੀ ਚਾਹੀਦੀ ਹੈ ਅਤੇ ਇਸਨੂੰ ਪ੍ਰਾਪਤ ਕਰਨ ਵਾਸਤੇ ਸਖਤ ਮਿਹਨਤ ਕਰਨੀ ਚਾਹੀਦੀ ਹੈ।
 
12 ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।” ਜ਼ਬੂਰ 34:12-16
 
13 ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ।
 
14 ਜਦੋਂ ਤੁਸੀਂ ਉਹੀ ਕਰੋਂ ਜੋ ਚੰਗਾ ਹੈ, ਸ਼ਾਇਦ ਤੁਹਾਨੂੰ ਦੁੱਖ ਭੋਗਣਾ ਪਵੇ। ਜੇ ਅਜਿਹਾ ਵਾਪਰਦਾ ਹੈ ਤਾਂ ਤੁਸੀਂ ਧੰਨ ਹੋ। “ਉਨ੍ਹਾਂ ਲੋਕਾਂ ਤੋਂ ਨਾ ਡਰੋ ਜਿਹੜੇ ਤੁਹਾਨੂੰ ਧਮਕਾਉਂਦੇ ਹਨ ਅਤੇ ਪਰੇਸ਼ਾਨ ਨਾ ਹੋਵੋ।”*
 
15 ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹੜਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹੜੀ ਤੁਹਾਨੂੰ ਹੈ।
 
16 ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ।
 
17 ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।
 
18 ਮਸੀਹ ਨੇ ਵੀ ਦੁੱਖ ਝੱਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸਰੀਰ ਮਰ ਗਿਆ ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ।
 
19 ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ।
 
20 ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸਕੇ।
 
21 ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ।
 
22 ਹੁਣ ਯਿਸੂ ਸਵਰਗ ਵਿੱਚ ਚਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।
 
 

  [ Prev ] 1 | 2 | | 4 | 5 | [ Next ]