Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ  Chapter1
 
1 ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭ ਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ।
 
2 ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਵਿੱਚ ਇੱਕ ਸੱਚੇ ਪੁੱਤਰ ਵਰਗਾ ਹੈ। ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ ਮਿਲਦੀ ਰਹੇ।
 
3 ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸਕੋਂ।
 
4 ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹੜੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪੱਤ੍ਰੀਆਂ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖੜ੍ਹਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ।
 
5 ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।
 
6 ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹੜੀਆਂ ਨਿਕਾਰਥਕ ਹਨ।
 
7 ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪੱਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ।
 
8 ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਸਹੀ ਢੰਗ ਨਾਲ ਸ਼ਰ੍ਹਾ ਦੀ ਵਰਤੋਂ ਕਰਦਾ ਹੈ ਤਾਂ ਸ਼ਰ੍ਹਾ ਚੰਗੀ ਹੈ।
 
9 ਅਸੀਂ ਇਹ ਵੀ ਜਾਣਦੇ ਹਾਂ ਕਿ ਸ਼ਰ੍ਹਾ ਚੰਗੇ ਲੋਕਾਂ ਲਈ ਨਹੀਂ ਬਣਾਈ ਗਈ। ਸਗੋਂ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਸ਼ਰ੍ਹਾ ਦੇ ਵਿਰੁੱਧ ਹਨ ਅਤੇ ਉਨ੍ਹਾਂ ਲੋਕਾਂ ਲਈ ਜਿਹੜੇ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹਨ। ਸ਼ਰ੍ਹਾ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹਨ, ਉਨ੍ਹਾਂ ਲਈ ਜੋ ਪਾਪੀ ਹਨ, ਉਨ੍ਹਾਂ ਲਈ ਜਿਹੜੇ ਅਪਵਿੱਤਰ ਹਨ, ਉਨ੍ਹਾਂ ਲਈ ਜਿਹੜੇ ਮਜ਼ਹਬ ਦੇ ਖਿਲਾਫ਼ ਹਨ, ਉਨ੍ਹਾਂ ਲਈ ਜਿਹੜੇ ਆਪਣੇ ਮਾਤਾ ਪਿਤਾ ਨੂੰ ਮਾਰਦੇ ਹਨ, ਖੂਨੀਆਂ ਲਈ,
 
10 ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
 
11 ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।
 
12 ਮੈਂ ਮਸੀਹ ਯਿਸੂ, ਸਾਡੇ ਪ੍ਰਭੂ, ਦਾ ਧੰਨਵਾਦ ਕਰਦਾ ਹਾਂ ਕਿਉਂ ਕਿ ਉਸਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ।
 
13 ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸਨੂੰ ਸਤਾਇਆ ਅਤੇ ਮੈਂ ਉਸਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।
 
14 ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ।
 
15 ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ।
 
16 ਪਰ ਮੈਨੂੰ ਕਿਰਪਾ ਦਿਤੀ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹੜੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦੀਪਕ ਪ੍ਰਾਪਤ ਕਰਦੇ ਹਨ।
 
17 ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸਨੂੰ ਤਬਾਹ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਦੇਖਿਆ ਜਾ ਸਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ!
 
18 ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ।
 
19 ਵਿਸ਼ਵਾਸ ਵਿੱਚ ਸਥਿਰ ਰਹੋ, ਅਤੇ ਉਸਦੇ ਆਧਾਰ ਤੇ ਜੀਣ ਜਿਸਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਇਸ ਲਈ ਉਹ ਵਿਸ਼ਵਾਸ ਤੋਂ ਡਿੱਗ ਗਏ।
 
20 ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ।
 
 

  | 2 | 3 | 4 | 5 | 6 | [ Next ]