Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ  Chapter3
 
1 ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।
 
2 ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸਨੂੰ ਇੱਜ਼ਤ ਦੇ ਸਕਣ। ਉਸਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
 
3 ਉਸਨੂੰ ਬਹੁਤੀ ਸੁਰਾ ਨਹੀਂ ਪੀਣੀ ਚਾਹੀਦੀ। ਉਸਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।
 
4 ਉਸਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।
 
5 ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸਕਦਾ।
 
6 ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।
 
7 ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸਕਦਾ।
 
8 ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸ਼ਰਾਬ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।
 
9 ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸਨੂੰ ਉਹ ਸਹੀ ਸਮਝਦੇ ਹਨ।
 
10 ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸਕਦੇ ਹਨ।
 
11 ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸਕੇ।
 
12 ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।
 
13 ਉਹ ਜਿਹੜੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ।
 
14 ਮੈਨੂੰ ਉਮੀਦ ਹੈ ਕਿ ਮੈਂ ਛੇਤੀ ਹੀ ਤੁਹਾਡੇ ਵੱਲ ਆ ਸਕਦਾ ਹਾਂ। ਪਰ ਹੁਣ ਮੈਂ ਤੁਹਾਨੂੰ ਇਹ ਗੱਲਾਂ ਲਿਖ ਰਿਹਾ ਹਾਂ।
 
15 ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹੜੀਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।
 
16 ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ: ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।
 
 

  [ Prev ] 1 | 2 | | 4 | 5 | 6 | [ Next ]