Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ  Chapter4
 
1 ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ।
 
2 ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।
 
3 ਉਹ ਖੁਸ਼ ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂ ਲਈ ਛੁਪੀ ਹੋਈ ਹੈ ਜਿਹੜੇ ਗੁਆਚੇ ਹੋਏ ਹਨ।
 
4 ਇਸ ਦੁਨੀਆਂ ਦੇ ਮਾਲਕ6 ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।
 
5 ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।
 
6 ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸਨੂੰ ਸਾਨੂੰ ਦਿੱਤਾ।
 
7 ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤੱਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ।
 
8 ਅਸੀਂ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਾਂ ਪਰ ਅਸੀਂ ਹਾਰੇ ਹੋਏ ਨਹੀਂ ਹਾਂ। ਬਹੁਤੀ ਵਾਰ ਸਾਨੂੰ ਇਹ ਪਤਾ ਨਹੀਂ ਹੁੰਦਾ ਕਿ ਅਸੀਂ ਕੀ ਕਰੀਏ ਪਰ ਅਸੀਂ ਹਿੰਮਤ ਨਈਂ ਹਾਰਦੇ।
 
9 ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ।
 
10 ਯਿਸੂ ਦੀ ਮੌਤ ਸਾਡੇ ਸ਼ਰੀਰਾਂ ਵਿੱਚ ਹੈ ਅਤੇ ਜਿੱਥੇ ਵੀ ਅਸੀਂ ਜਾਂਦੇ ਹਾਂ, ਅਸੀਂ ਇਸ ਮੌਤ ਨੂੰ ਹਮੇਸ਼ਾ ਆਪਣੇ ਨਾਲ ਚੁੱਕਦੇ ਹਾਂ, ਤਾਂ ਜੋ ਯਿਸੂ ਦਾ ਜੀਵਨ ਸਾਡੇ ਸ਼ਰੀਰਾਂ ਵਿੱਚ ਵਿਖਾਇਆ ਜਾ ਸਕੇ।
 
11 ਅਸੀਂ ਜਿਉਂਦੇ ਹਾਂ ਪਰ ਯਿਸੂ ਲਈ ਅਸੀਂ ਸਾਰੇ ਮੌਤ ਦੇ ਖਤਰੇ ਹੇਠਾਂ ਰਹਿੰਦੇ ਹਾਂ ਇਹ ਸਾਡੇ ਨਾਲ ਵਾਪਰਦਾ ਹੈ ਤਾਂ ਜੋ ਸਾਡੇ ਮਰ ਜਾਣ ਵਾਲੇ ਸ਼ਰੀਰਾਂ ਵਿੱਚ ਯਿਸੂ ਦਾ ਜੀਵਨ ਦੇਖਿਆ ਜਾ ਸਕਦਾ ਹੈ।
 
12 ਇਸੇ ਲਈ ਮੌਤ ਸਾਡੇ ਵਿੱਚ ਕੰਮ ਕਰ ਰਹੀ ਹੈ, ਪਰ ਜੀਵਨ ਤੁਹਾਡੇ ਵਿੱਚ ਕੰਮ ਕਰ ਰਿਹਾ ਹੈ।
 
13 ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਮੈਂ ਵਿਸ਼ਵਾਸ ਕੀਤਾ ਇਸ ਲਈ, ਮੈਂ ਬੋਲਿਆ ਹਾਂ।”* ਸਾਡੀ ਨਿਹਚਾ ਵੀ ਉਸੇ ਤਰ੍ਹਾਂ ਦੀ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਇਸੇ ਲਈ ਬੋਲਦੇ ਹਾਂ।
 
14 ਪਰਮੇਸ਼ੁਰ ਨੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ। ਅਤੇ ਸਾਨੂੰ ਪਤਾ ਹੈ ਕਿ ਪਰਮੇਸ਼ੁਰ ਸਾਨੂੰ ਵੀ ਯਿਸੂ ਦੇ ਸਮੇਤ ਜਿਵਾਲੇਗਾ। ਪਰਮੇਸ਼ੁਰ ਸਾਨੂੰ ਤੁਹਾਡੇ ਨਾਲ ਲਿਆਵੇਗਾ ਅਸੀਂ ਉਸਦੇ ਸਨਮੁੱਖ ਖੜ੍ਹੇ ਹੋਵਾਂਗੇ।
 
15 ਇਹ ਸਾਰੀਆਂ ਚੀਜ਼ਾਂ ਤੁਹਾਡੇ ਵਾਸਤੇ ਹਨ। ਇਸ ਲਈ ਪਰਮੇਸ਼ੁਰ ਦੀ ਕਿਰਪਾ ਵੱਧ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਹੈ। ਇਸ ਲਈ ਪਰਮੇਸ਼ੁਰ ਨੂੰ ਉਸਦੀ ਮਹਿਮਾ ਲਈ ਵੱਧ ਤੋਂ ਵੱਧ ਸ਼ੁਕਰਾਨੇ ਹੋਣਗੇ।
 
16 ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸਰੀਰ ਬੁੱਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ।
 
17 ਹੁਣ ਥੋੜੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ।
 
18 ਇਸ ਲਈ ਅਸੀਂ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਦੇ ਜੋ ਅਸੀਂ ਦੇਖਦੇ ਹਾਂ, ਸਗੋਂ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਾਂ ਜੋ ਅਸੀਂ ਦੇਖ ਨਹੀਂ ਸਕਦੇ। ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਥੋੜੇ ਚਿਰ ਲਈ ਹਨ ਅਤੇ ਜੋ ਚੀਜ਼ਾਂ ਅਸੀਂ ਦੇਖ ਨਹੀਂ ਸਕਦੇ, ਸਦੀਵੀ ਹਨ।
 
 

  [ Prev ] 1 | 2 | 3 | | 5 | 6 | 7 | 8 | 9 | 10 | 11 | 12 | 13 | [ Next ]