Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ  Chapter6
 
1 ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹੜੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।
 
2 ਪਰਮੇਸ਼ੁਰ ਦਾ ਕਥਨ ਹੈ; “ਮੈਂ ਸਹੀ ਸਮੇਂ ਤੁਹਾਨੂੰ ਸੁਣਿਆ ਅਤੇ ਮੁਕਤੀ ਦੇ ਦਿਹਾੜੇ ਤੁਹਾਡੀ ਸਹਾਇਤਾ ਕੀਤੀ।” ਯਸਾਯਾਹ 49:8 ਮੈਂ ਤੁਹਾਨੂੰ ਆਖਦਾ ਹਾਂ ਕਿ “ਸਹੀ ਸਮਾਂ” ਹੁਣ ਹੈ “ਮੁਕਤੀ ਦਾ ਦਿਹਾੜਾ” ਹੁਣ ਹੈ।
 
3 ਅਸੀਂ ਨਹੀਂ ਚਾਹੁੰਦੇ ਕਿ ਲੋਕ ਸਾਡੇ ਕੰਮ ਵਿੱਚ ਕੋਈ ਨੁਕਸ ਲੱਭ ਸਕਣ। ਇਸ ਲਈ ਅਸੀਂ ਅਜਿਹਾ ਕੁਝ ਨਹੀਂ ਕਰਦੇ ਜੋ ਲੋਕਾਂ ਲਈ ਰੁਕਾਵਟਾਂ ਪਾਉਂਦਾ ਹੋਵੇ।
 
4 ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁੱਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮਸਿਆਵਾਂ ਵਿੱਚ।
 
5 ਸਾਨੂੰ ਮਾਰਿਆ ਕੁੱਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲੜਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ।
 
6 ਅਸੀਂ ਆਪਣੀ ਸਮਝ ਰਾਹੀਂ, ਆਪਣੇ ਧੀਰਜ, ਆਪਣੀ ਮਿਹਰਬਾਨੀ ਅਤੇ ਆਪਣੇ ਸ਼ੁੱਧ ਜੀਵਨ ਰਾਹੀਂ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ। ਅਜਿਹਾ ਅਸੀਂ ਪਵਿੱਤਰ ਆਤਮਾ ਰਾਹੀਂ, ਸੱਚੇ ਪ੍ਰੇਮ ਰਾਹੀਂ ਦਰਸ਼ਾਉਂਦੇ ਹਾਂ।
 
7 ਸੱਚ ਬੋਲਕੇ ਅਤੇ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਅਸੀਂ ਆਪਣੇ ਸਹੀ ਜੀਵਨ ਢੰਗ ਨੂੰ ਹਰ ਚੀਜ਼ ਦੇ ਖਿਲਾਫ਼ ਰੱਖਿਆ ਕਰਨ ਲਈ ਵਰਤਦੇ ਹਾਂ।
 
8 ਕੁਝ ਲੋਕ ਸਾਡਾ ਸਤਿਕਾਰ ਕਰਦੇ ਹਨ, ਪਰ ਦੂਸਰੇ ਲੋਕ ਸਾਡਾ ਨਿਰਾਦਰ ਕਰਦੇ ਹਨ। ਕੁਝ ਲੋਕ ਸਾਡੇ ਬਾਰੇ ਭਲੀਆਂ ਗੱਲਾਂ ਕਹਿੰਦੇ ਹਨ, ਦੂਸਰੇ ਲੋਕ ਮੰਦਿਆਂ ਗੱਲਾਂ ਬੋਲਦੇ ਹਨ। ਕੁਝ ਲੋਕ ਆਖਦੇ ਹਨ ਕਿ ਅਸੀਂ ਝੂਠੇ ਹਾਂ ਪਰ ਅਸੀਂ ਸੱਚ ਬੋਲਦੇ ਹਾਂ।
 
9 ਕੁਝ ਲੋਕਾਂ ਵੱਲੋਂ ਸਾਨੂੰ ਅਗਿਆਤ ਸਮਝਿਆ ਜਾਂਦਾ ਹੈ, ਜਦਕਿ ਅਸੀਂ ਚੰਗੀ ਤਰ੍ਹਾਂ ਪ੍ਰਸਿੱਧ ਹਾਂ। ਸਾਨੂੰ ਮਰੇ ਹੋਏ ਕਰਾਰ ਦਿੱਤਾ ਗਿਆ, ਪਰ ਦੇਖੋ ਅਸੀਂ ਜਿਉਂ ਰਹੇ ਹਾਂ। ਸਾਨੂੰ ਦੁੱਖ ਦਿੱਤੇ ਜਾਂਦੇ ਹਨ ਪਰ ਅਸੀਂ ਮਾਰੇ ਨਹੀਂ ਗਏ।
 
10 ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ।
 
11 ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ।
 
12 ਤੁਹਾਡੇ ਲਈ ਸਾਡਾ ਪ੍ਰੇਮ ਖਤਮ ਨਹੀਂ ਹੋਇਆ। ਪਰ ਤੁਸੀਂ ਸਾਡੇ ਵੱਲ ਆਪਣਾ ਪਿਆਰ ਰੋਕ ਦਿੱਤਾ ਹੈ।
 
13 ਮੈਂ ਤੁਹਾਡੇ ਨਾਲ ਗੱਲਾਂ ਕਰ ਰਿਹਾ ਹਾਂ ਜਿਵੇਂ ਤੁਸੀਂ ਮੇਰੇ ਬੱਚੇ ਹੋਵੋਂ। ਉਵੇਂ ਹੀ ਕਰੋ ਜਿਵੇਂ ਅਸੀਂ ਕੀਤਾ ਹੈ-ਆਪਣੇ ਹਿਰਦੇ ਵੀ ਖੋਲ੍ਹ ਦਿਓ।
 
14 ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸਕਦੀ।
 
15 ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸਕਦਾ? ਇੱਕ ਵਿਸ਼ਵਾਸੀ ਅਤੇ ਅਵਿਸ਼ਵਾਸੀ ਵਿੱਚ ਕੀ ਸਾਂਝ ਹੈ।
 
16 ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।” ਲੇਵੀਆਂ 26:11-12
 
17 “ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ। ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।” ਯਸਾਯਾਹ 52:11
 
18 “ਮੈਂ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।” 2 ਸਮੂਏਲ 7:8, 14
 
 

  [ Prev ] 1 | 2 | 3 | 4 | 5 | | 7 | 8 | 9 | 10 | 11 | 12 | 13 | [ Next ]