Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ  Chapter9
 
1 ਅਸਲ ਵਿੱਚ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਦੀ ਇਸ ਮਦਦ ਬਾਰੇ ਲਿਖਣ ਦੀ, ਮੇਰੇ ਲਈ, ਕੋਈ ਜ਼ਰੂਰਤ ਨਹੀਂ।
 
2 ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਸਹਾਇਤਾ ਕਰਨੀ ਚਾਹੁੰਦੇ ਹੋ। ਇਸ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਨੂੰ ਮਾਣ ਨਾਲ ਕਹਿੰਦਾ ਰਿਹਾ ਹਾਂ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਸੀਂ ਅਖਾਯਾ ਦੇ ਲੋਕ ਪਿਛਲੇ ਵਰ੍ਹੇ ਤੋਂ ਹੀ ਦਾਨ ਦੇਣ ਲਈ ਤਿਆਰ ਸੀ। ਅਤੇ ਤੁਹਾਡੀ ਦੇਣ ਦੀ ਇਸ ਕਾਮਨਾ ਨੇ ਹੋਰ ਬਹੁਤ ਸਾਰੇ ਲੋਕਾਂ ਵਿੱਚ ਵੀ ਦੇਣ ਦੀ ਕਾਮਨਾ ਨੂੰ ਪੈਦਾ ਕੀਤਾ ਹੈ।
 
3 ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ।
 
4 ਜੇ ਮਕਦੂਨਿਯਾ ਤੋਂ ਕੋਈ ਲੋਕ ਮੇਰੇ ਨਾਲ ਆਉਂਦੇ ਹਨ ਤੇ ਉਨ੍ਹਾਂ ਨੂੰ ਪਤਾ ਚਲਦਾ ਹੈ ਕਿ ਤੁਸੀਂ ਇਸ ਬਾਰੇ ਤਿਆਰ ਨਹੀਂ ਹੋ ਤਾਂ ਇਹ ਸਾਡਾ ਅਪਮਾਨ ਹੋਵੇਗਾ। ਅਸੀਂ ਇਸ ਗੱਲੋਂ ਸ਼ਰਮਿੰਦੇ ਹੋਵਾਂਗੇ ਕਿ ਅਸੀਂ ਤੁਹਾਡੇ ਬਾਰੇ ਇੰਨੇ ਭਰੋਸੇਮੰਦ ਸਾਂ। ਆਖਣ ਦੀ ਲੋੜ ਨਹੀਂ ਕਿ ਤੁਸੀਂ ਵੀ ਸ਼ਰਮਿੰਦਾ ਹੋਵੋਂਗੇ।
 
5 ਇਸ ਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਆਰ ਹੋਵਗਾ ਜਿਹੜਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇੱਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇੱਛਿਤ।
 
6 ਇਹ ਯਾਦ ਰੱਖੋ; ਜਿਹੜਾ ਵਿਅਕਤੀ ਥੋੜਾ ਬੀਜਦਾ ਹੈ ਉਹ ਥੋੜਾ ਹੀ ਪ੍ਰਾਪਤ ਕਰਦਾ ਹੈ। ਪਰ ਜਿਹੜਾ ਬਹੁਤਾ ਬੀਜਦਾ ਹੈ ਉਹ ਬਹੁਤਾ ਕੱਟੇਗਾ।
 
7 ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।
 
8 ਤੇ ਪਰਮੇਸ਼ੁਰ ਤੁਹਾਨੂੰ ਤੁਹਾਡੀ ਲੋੜਾਂ ਨਾਲੋਂ ਵੱਧ ਅਸੀਸਾਂ ਦੇ ਸਕਦਾ ਹੈ। ਜਦੋਂ ਤੁਹਾਡੇ ਕੋਲ ਹਮੇਸ਼ਾ ਹਰ ਚੀਜ਼ ਦੀ ਬਹੁਤਾਤ ਹੋਵੇਗੀ। ਤੁਹਾਡੇ ਕੋਲ ਹਰ ਚੰਗੇ ਕਾਰਜ ਲਈ ਦੇਣ ਲਈ ਕਾਫ਼ੀ ਕੁਝ ਹੋਵੇਗਾ।
 
9 ਇਹ ਪੋਥੀਆਂ ਵਿੱਚ ਲਿਖਿਆ ਹੈ; “ਉਹ ਗਰੀਬਾਂ ਨੂੰ ਵੱਡੇ ਦਿਲ ਨਾਲ ਦਿੰਦਾ ਹੈ, ਉਸਦੀ ਮਿਹਰ ਸਦਾ ਸਥਿਰ ਰਹਿੰਦੀ ਹੈ।” ਜ਼ਬੂਰ 112:
 
10 ਪਰਮੇਸ਼ੁਰ ਹੀ ਹੈ ਜਿਹੜਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹੜਾ ਇਸਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵੱਢੇਗਾ।
 
11 ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।
 
12 ਜਿਹੜਾ ਚੰਦਾ ਤੁਸੀਂ ਇਸ ਸੇਵਾ ਲਈ ਦਿੰਦੇ ਹੋ ਉਹ ਪਰਮੇਸ਼ੁਰ ਦੇ ਲੋਕਾਂ ਦੀਆਂ ਲੋੜਾਂ ਵਿਚ ਮਦਦ ਕਰਦਾ ਹੈ। ਪਰ ਤੁਹਾਡੀ ਸੇਵਾ ਕੇਵਲ ਇੰਨੀ ਹੀ ਨਹੀਂ ਹੈ। ਇਹ ਪਰਮੇਸ਼ੁਰ ਲਈ ਹੋਰ ਵਧੇਰੇ ਸ਼ੁਕਰਾਨੇ ਲਿਆਉਂਦੀ ਹੈ।
 
13 ਜਿਹੜਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਇੰਜੀਲ ਪਿਛੇ ਚਲਦੇ ਹੋ ਉਹ ਇੰਜੀਲ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।
 
14 ਅਤੇ ਜਦੋਂ ਉਹ ਲੋਕ ਪ੍ਰਾਰਥਨਾ ਕਰਨਗੇ, ਉਹ ਕਲਪਨਾ ਕਰਨਗੇ ਕਿ ਤੁਹਾਡੇ ਨਾਲ ਰਹਿਣ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਪਰਮੇਸ਼ੁਰ ਦੀ ਭਰਪੂਰ ਕਿਰਪਾ ਤੁਹਾਡੇ ਨਾਲ ਹੈ।
 
15 ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ।
 
 

  [ Prev ] 1 | 2 | 3 | 4 | 5 | 6 | 7 | 8 | | 10 | 11 | 12 | 13 | [ Next ]