Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੀ ਦੂਜੀ ਪੱਤ੍ਰੀ Chapter1
 
1 ਬਜ਼ੁਰਗ ਵੱਲੋਂ ਸ਼ੁਭ ਕਾਮਨਾਵਾਂ। ਪਰਮੇਸ਼ੁਰ ਵੱਲੋਂ ਚੁਣੀ ਹੋਈ ਇਸ ਸੁਆਣੀ ਅਤੇ ਉਸਦੇ ਬੱਚਿਆਂ ਨੂੰ। ਮੈਂ ਸੱਚਾਈ ਵਿੱਚ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਉਹ ਸਾਰੇ ਲੋਕ ਵੀ ਜਿਹੜੇ ਸੱਚਾਈ ਨੂੰ ਜਾਣਦੇ ਹਨ, ਤੁਹਾਨੂੰ ਪਿਆਰ ਕਰਦੇ ਹਨ।
 
2 ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹੜਾ ਸਾਡੇ ਅੰਦਰ ਵੱਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ।
 
3 ਪਰਮੇਸ਼ੁਰ ਪਿਤਾ ਅਤੇ ਉਸਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ।
 
4 ਮੈਨੂੰ ਤੁਹਾਡੇ ਕੁਝ ਬੱਚਿਆਂ ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ।
 
5 ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ।
 
6 ਪਿਆਰ ਕਰਨ ਦਾ ਅਰਥ ਪਰਮੇਸ਼ੁਰ ਦੁਆਰਾ ਸਾਨੂੰ ਦਿੱਤੇ ਗਏ ਹੁਕਮ ਅਨੁਸਾਰ ਜਿਉਣਾ ਹੈ। ਪਰਮੇਸ਼ੁਰ ਦਾ ਹੁਕਮ ਇੱਕ ਪਿਆਰ ਦਾ ਜੀਵਨ ਜਿਉਣਾ ਹੈ। ਤੁਸੀਂ ਇਹ ਹੁਕਮ ਸ਼ੁਰੂ ਤੋਂ ਸੁਣਿਆ ਹੈ।
 
7 ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜ਼ੂਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਬਾਲ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਣ ਗਿਆ। ਜਿਹੜਾ ਵਿਅਕਤੀ ਇਸ ਸੱਚ ਦਾ ਇਕਬਾਲ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ।
 
8 ਹੁਸ਼ਿਆਰ ਰਹੋ। ਉਹ ਇਨਾਮ ਨਾ ਗਵਾਓ ਜਿਸ ਵਾਸਤੇ ਅਸੀਂ ਕੜੀ ਮਿਹਨਤ ਕੀਤੀ ਹੈ, ਤਾਂ ਜੋ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸਕੇ।
 
9 ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ।
 
10 ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ
 
11 ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ।
 
12 ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਮ੍ਹਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।
 
13 ਪਰਮੇਸ਼ੁਰ ਦੁਆਰਾ ਚੁਣੇ ਗਏ ਤੁਹਾਡੀ ਭੈਣ ਦੇ ਬੱਚੇ ਤੁਹਾਨੂੰ ਆਪਣਾ ਪਿਆਰ ਭੇਜਦੇ ਹਨ।
 
 

  |