Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਪਤਰਸ ਦੀ ਦੂਜੀ ਪੱਤ੍ਰੀ Chapter3
 
1 ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।
 
2 ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹੜੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।
 
3 ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।
 
4 ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।”
 
5 ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉੱਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸਦੇ ਬਚਨ ਨਾਲ ਸਾਜਿਆ ਗਿਆ ਹੈ।
 
6 ਉਸ ਦੁਨੀਆਂ ਵਿੱਚ ਹੜ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।
 
7 ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।
 
8 ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।
 
9 ਪ੍ਰਭੂ ਉਹ ਗੱਲ ਕਰਨ ਵਿੱਚ ਢਿੱਲ ਨਹੀਂ ਲਾ ਰਿਹਾ ਜਿਸ ਬਾਰੇ ਉਸ ਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ।
 
10 ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।
 
11 ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ।
 
12 ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।
 
13 ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ।
 
14 ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂ ਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁੱਧ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।
 
15 ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ।
 
16 ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁੱਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ।
 
17 ਪਿਆਰੇ ਮਿੱਤਰੋ ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।
 
18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਈਹ ਦੀ ਕਿਰਪਾ ਅਤੇ ਗਿਆਨ ਵਿੱਚ ਵਧੋ। ਹੁਣ ਅਤੇ ਸਦਾ ਲਈ ਮਹਿਮਾ ਉਸਨੂੰ ਹੋਵੇ। ਆਮੀਨ।
 
 

  [ Prev ] 1 | 2 | |