Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਰਸੂਲਾਂ ਦੇ ਕਰਤੱਬ Chapter14
 
1 ਪੌਲੁਸ ਅਤੇ ਬਰਨਬਾਸ ਤਦ ਇਕੋਦਿਯਾਮ ਸ਼ਹਿਰ ਵਿੱਚ ਪਹੁੰਚੇ। ਉੱਥੇ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ।
 
2 ਪਰ ਕੁਝ ਯਹੂਦੀ ਲੋਕਾਂ ਨੇ ਵਿਸ਼ਵਾਸ ਨਾ ਕੀਤਾ, ਅਤੇ ਇਨ੍ਹਾਂ ਲੋਕਾਂ ਨੇ ਗੈਰ-ਯਹੂਦੀਆਂ ਨੂੰ ਭੜਕਾਇਆ ਅਤੇ ਨਿਹਚਾਵਾਨਾਂ ਬਾਰੇ ਉਨ੍ਹਾਂ ਦੇ ਮਨਾਂ ਵਿੱਚ ਜ਼ਹਿਰ ਭਰ ਦਿੱਤਾ।
 
3 ਇਸ ਦੇ ਬਾਵਜੂਦ, ਪੌਲੁਸ ਅਤੇ ਬਰਨਬਾਸ ਬਹੁਤ ਦਿਨਾ ਲਈ ਇਕੋਨਿਯੁਮ ਵਿੱਚ ਰੁਕੇ ਅਤੇ ਨਿਰਭੈ ਹੋਕੇ ਪ੍ਰਭੂ ਬਾਰੇ ਬੋਲੇ। ਉਨ੍ਹਾਂ ਨੇ ਲੋਕਾਂ ਨੂੰ ਪਰਮੇਸ਼ੁਰ ਦੀ ਕਿਰਪਾ ਬਾਰੇ ਪ੍ਰਚਾਰ ਕੀਤਾ। ਪ੍ਰਭੂ ਨੇ ਉਨ੍ਹਾਂ ਦੇ ਸੰਦੇਸ਼ ਨੂੰ ਕਰਾਮਾਤੀ ਨਿਸ਼ਾਨ ਅਤੇ ਅਚੰਭੇ ਕਰਨ ਦੀ ਯੋਗਤਾ ਦੇਕੇ ਸਾਬਤ ਕੀਤਾ।
 
4 ਪਰ ਨਗਰ ਵਿੱਚ ਲੋਕਾਂ ਦਾ ਬਟਵਾਰਾ ਹੋ ਗਿਆ। ਕੁਝ ਲੋਕ ਯਹੂਦੀਆਂ ਨਾਲ ਸਹਿਮਤ ਹੋਣ ਲੱਗੇ ਅਤੇ ਕੁਝ ਪੌਲੁਸ ਅਤੇ ਬਰਨਬਾਸ ਨੂੰ ਮੰਨਣ ਲੱਗੇ।
 
5 ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ।
 
6 ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਨਗਰ ਛੱਡ ਦਿੱਤਾ ਅਤੇ ਲੁਕਾਉਨਿਯਾ ਵਿੱਚ ਲੁਸਤ੍ਰਾ ਅਤੇ ਦਰਬੇ ਸ਼ਹਿਰਾਂ ਵਿੱਚ ਅਤੇ ਉਸਦੇ ਆਸ-ਪਾਸ ਦੇ ਇਲਾਕਿਆਂ ਨੂੰ ਚਲੇ ਗਏ।
 
7 ਉੱਥੇ ਜਾਕੇ ਇਹ ਖੁਸ਼ਖਬਰੀ ਬਾਰੇ ਪਰਚਾਰ ਕਰਦੇ ਰਹੇ।
 
8 ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗੜਾ ਸੀ, ਉਸਨੇ ਕਦੇ ਚੱਲਕੇ ਨਹੀਂ ਸੀ ਵੇਖਿਆ।
 
9 ਇਹ ਆਦਮੀ ਉੱਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ ਤਾਂ ਪੌਲੁਸ ਨੇ ਉਸਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪਰਮੇਸ਼ੁਰ ਉਸਨੂੰ ਰਾਜ਼ੀ ਕਰ ਸਕਦਾ ਹੈ
 
10 ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ।” ਉਹ ਆਦਮੀ ਉੱਥੋਂ ਕੁਦਿਆ ਅਤੇ ਉਸਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ।
 
11 ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।”
 
12 ਲੋਕਾਂ ਨੇ ਬਰਨਬਾਸ ਨੂੰ ਦਿਓਸ ਅਤੇ ਪੌਲੁਸ ਨੂੰ “ਹਰਮੇਸ”* ਨਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ।
 
13 ਦਿਓਸ* ਦਾ ਮੰਦਰ ਸ਼ਹਿਰ ਦੇ ਕੋਲ ਹੀ ਸੀ। ਇਸ ਮੰਦਰ ਦਾ ਜਾਜਕ ਕੁਝ ਬਲਦ ਅਤੇ ਫ਼ੁੱਲ ਸ਼ਹਿਰ ਦੇ ਫ਼ਾਟਕਾਂ ਤੇ ਲਿਆਇਆ। ਉਹ ਲੋਕ ਪੌਲੁਸ ਅਤੇ ਬਰਨਬਾਸ ਨੂੰ ਬਲੀਆਂ ਦੇਣਾ ਚਾਹੁੰਦੇ ਸਨ।
 
14 ਪਰ ਜਦੋਂ ਪੌਲੁਸ ਅਤੇ ਬਰਨਬਾਸ ਰਸੂਲਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਆਪਣੇ ਵਸਤਰ ਪਾੜੇ ਅਤੇ ਲੋਕਾਂ ਵਿੱਚ ਬਾਹਰ ਨੂੰ ਦੌੜ ਪਏ ਅਤੇ ਉੱਚੀ-ਉੱਚੀ ਚਿਲਾਉਣ ਲੱਗ ਪਏ,
 
15 “ਹੇ ਪੁਰਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇੱਥੇ ਤੁਹਾਨੂੰ ਖੁਸ਼ ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਕਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।
 
16 “ਪਿਛਲੇ ਸਮਿਆਂ ਵਿੱਚ ਪਰਮੇਸ਼ੁਰ ਨੇ ਕੌਮਾਂ ਨੂੰ ਉਹ ਕਰਨ ਦਿੱਤਾ ਜੋ ਉਨ੍ਹਾਂ ਨੇ ਚਾਹਾ।
 
17 ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸਨੇ ਅਕਾਸ਼ ਤੋਂ ਤੁਹਾਡੇ ਲਈ ਬਰਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ਼ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”
 
18 ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਇਹ ਗੱਲਾਂ ਕਹੀਆਂ, ਪਰ ਉਹ ਬੜੀ ਮੁਸ਼ਕਿਲ ਨਾਲ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਲਈ ਬਲੀਆਂ ਦੇਣ ਤੋਂ ਰੋਕ ਸਕੇ।
 
19 ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ।
 
20 ਯਿਸੂ ਦੇ ਚੇਲੇ ਪੌਲੁਸ ਦੇ ਆਸ-ਪਾਸ ਇਕੱਤਰ ਹੋਏ, ਉਹ ਉੱਠਿਆ ਅਤੇ ਨਗਰ ਵਿੱਚ ਵਾਪਸ ਚਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਵਿੱਚ ਚਲੇ ਗਏ।
 
21 ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇੱਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ।
 
22 ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪਵੇਗਾ।”
 
23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।
 
24 ਤੱਦ ਉਹ ਦੋਨੋਂ ਪਿਸਿਦਿਯਾ ਦੇਸ਼ ਵਿੱਚੋਂ ਦੀ ਲੰਘੇ ਅਤੇ ਪੰਫ਼ਲਿਯਾ ਦੇਸ਼ ਵਿੱਚ ਪਹੁੰਚੇ।
 
25 ਫ਼ਿਰ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪਰਗਾ ਵਿੱਚ ਦਿੱਤਾ ਅਤੇ ਉਸਤੋਂ ਬਾਅਦ ਉਹ ਅੰਤਾਕਿਯਾ ਸ਼ਹਿਰ ਵੱਲ ਗਏ।
 
26 ਉੱਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿੱਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।
 
27 ਜਦੋਂ ਉੱਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇੱਕਠੇ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦਸੀਆਂ ਜਿਹੜੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸਕਣ।”
 
28 ਉੱਥੇ ਪੌਲੁਸ ਅਤੇ ਬਰਨਬਾਸ ਮਸੀਹ ਦੇ ਚੇਲਿਆਂ ਨਾਲ ਬਹੁਤ ਦਿਨ ਰਹੇ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]