Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਕੁਲੁੱਸੀਆਂ ਨੂੰ ਪੱਤ੍ਰੀ Chapter2
 
1 ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ।
 
2 ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ।
 
3 ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ।
 
4 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ।
 
5 ਹਾਲਾਂ ਕਿ ਮੈਂ ਤੁਹਾਡੇ ਨਾਲ, ਸਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕੜੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ।
 
6 ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ।
 
7 ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ।
 
8 ਸਾਵਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
 
9 ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ।
 
10 ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ।
 
11 ਮਸੀਹ ਦੇ ਨਮਿੱਤ ਤੁਸੀਂ ਵੱਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ।
 
12 ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਮਸੀਹ ਦੇ ਨਾਲ ਜਿਵਾਲੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਸੀ।
 
13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।
 
14 ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂ ਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸਨੂੰ ਲੈ ਲਿਆ ਅਤੇ ਇਸਨੂੰ ਸਲੀਬ ਉੱਤੇ ਟੰਗ ਦਿੱਤਾ।
 
15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।
 
16 ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮੱਸਿਯਾ ਜਾਂ ਸਬਤ।
 
17 ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹੜੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲੱਭਦੀਆਂ ਹਨ।
 
18 ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।
 
19 ਉਹ ਲੋਕ ਮਸੀਹ ਨਾਲ ਏਕਤਾ ਵਿੱਚ ਨਹੀਂ ਜਿਉਂਦੇ। ਮਸੀਹ ਸਰੀਰ ਦਾ ਮੁਖੀ ਹੈ। ਸਾਰਾ ਸਰੀਰ ਮਸੀਹ ਉੱਤੇ ਨਿਰਭਰ ਕਰਦਾ ਹੈ। ਇਸ ਲਈ ਸਰੀਰ ਦੇ ਸਾਰੇ ਅੰਗ ਇੱਕਠੇ ਜੁੜੇ ਹੋਏ ਹਨ। ਇੱਕ ਦੂਸਰੇ ਦਾ ਧਿਆਨ ਰੱਖੋ ਅਤੇ ਇੱਕ ਦੂਸਰੇ ਦੀ ਮਦਦ ਕਰੋ। ਇਹ ਸਰੀਰ ਨੂੰ ਤਾਕਤ ਪ੍ਰਾਪਤ ਕਰਨ ਵਿੱਚ ਅਤੇ ਉਸੇ ਢੰਗ ਨਾਲ ਵਧਣ ਵਿੱਚ ਮਦਦ ਕਰਦਾ ਹੈ, ਜਿਵੇਂ ਪਰਮੇਸ਼ੁਰ ਚਾਹੁੰਦਾ ਹੈ।
 
20 ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।
 
21 “ਇਸਨੂੰ ਨਾ ਫ਼ੜੋ,” “ਇਸਦਾ ਸੁਆਦ ਨਾ ਵੇਖੋ,” “ਇਸਨੂੰ ਨਾ ਛੂਹੋ?”
 
22 ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹੜੇ ਲੋਕਾਂ ਤੋਂ ਆਉਂਦੇ ਹਨ।
 
23 ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸ਼ਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ।
 
 

  [ Prev ] 1 | | 3 | 4 | [ Next ]