Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਅਫ਼ਸੀਆਂ ਨੂੰ  ਪੱਤ੍ਰੀ  Chapter3
 
1 ਇਉਂ, ਮੈਂ, ਪੌਲੁਸ, ਮਸੀਹ ਯਿਸੂ ਦਾ ਇੱਕ ਕੈਦੀ ਹਾਂ। ਮੈਂ ਤੁਹਾਡੇ ਲੋਕਾਂ ਲਈ, ਜਿਹੜੇ ਯਹੂਦੀ ਨਹੀਂ ਹਨ, ਇੱਕ ਕੈਦੀ ਹਾਂ।
 
2 ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ।
 
3 ਪਰਮੇਸ਼ੁਰ ਨੇ ਆਪਣੀ ਗੁਪਤ ਯੋਜਨਾ ਮੇਰੇ ਤੇ ਪਰਗਟ ਕੀਤੀ। ਉਸਨੇ ਮੈਨੂੰ ਇਹ ਦਰਸਾ ਦਿੱਤਾ। ਇਸ ਬਾਰੇ ਮੈਂ ਪਹਿਲਾਂ ਵੀ ਕੁਝ ਲਿਖ ਚੁੱਕਿਆ ਹਾਂ।
 
4 ਅਤੇ ਜੇਕਰ ਤੁਸੀਂ ਮੇਰੀਆਂ ਲਿਖਤਾਂ ਪੜ੍ਹੋ, ਤੁਸੀਂ ਜਾਣ ਜਾਵੋਂਗੇ ਕਿ ਸੱਚਮੁੱਚ ਮੈਂ ਮਸੀਹ ਬਾਰੇ ਸੱਚ ਨੂੰ ਸਮਝਦਾ ਹਾਂ।
 
5 ਹੋਰਨਾਂ ਸਮਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਸ ਗੁਪਤ ਸੱਚਾਈ ਬਾਰੇ ਨਹੀਂ ਦੱਸਿਆ ਗਿਆ ਸੀ। ਪਰ ਹੁਣ ਪਵਿੱਤਰ ਆਤਮਾ ਦੇ ਰਾਹੀਂ, ਪਰਮੇਸ਼ੁਰ ਨੇ ਇਹ ਗੁਪਤ ਸੱਚ ਆਪਣੇ ਪਵਿੱਤਰ ਰਸੂਲਾਂ ਅਤੇ ਨਬੀਆਂ ਤੇ ਪ੍ਰਗਟ ਕੀਤਾ ਹੈ।
 
6 ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇੱਕਠੇ ਇੱਕੋ ਸਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇੱਕਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਇਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ।
 
7 ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ।
 
8 ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦੀਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ।
 
9 ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ।
 
10 ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵੱਖ-ਵੱਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸਨੂੰ ਕਲੀਸਿਯਾ ਦੇ ਕਾਰਣ ਜਾਨਣਗੇ।
 
11 ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹੜੀ ਉਸਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ।
 
12 ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਮ੍ਹਣੇ ਨਿਰਭੈ ਹੋਕੇ ਆ ਸਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸਕਦੇ ਹਾਂ।
 
13 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹਾੜੇ ਦੁੱਖ ਮੈਂ ਤੁਹਾਡੀ ਖਾਤਰ ਸਹਾਰ ਰਿਹਾ ਹਾਂ ਉਨ੍ਹਾਂ ਕਾਰਣ ਹੌਂਸਲਾ ਨਾ ਗੁਆਓ। ਮੇਰੀਆਂ ਤਕਲੀਫ਼ਾਂ ਤੁਹਾਡੇ ਲਈ ਸਤਿਕਾਰ ਲਿਆਉਂਦੀਆਂ ਹਨ।
 
14 ਇਸ ਲਈ ਮੈਂ ਪ੍ਰਾਰਥਨਾ ਵਿੱਚ ਪਿਤਾ ਅੱਗੇ ਝੁਕਦਾ ਹਾਂ।
 
15 ਧਰਤੀ ਅਤੇ ਸਵਰਗ ਉੱਤੇ ਹਰ ਪਰਿਵਾਰ ਆਪਣਾ ਅਸਲੀ ਨਾਮ ਉਸਤੋਂ ਪ੍ਰਾਪਤ ਕਰਦਾ ਹੈ।
 
16 ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮਾ ਰਾਹੀਂ ਦੇਵੇਗਾ।
 
17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ।
 
18 ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸਕਣ ਦੀ ਸ਼ਕਤੀ ਰੱਖੋਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ।
 
19 ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸਕੋਂਗੇ।
 
20 ਪਰਮੇਸ਼ੁਰ ਆਪਣੀ ਸ਼ਕਤੀ ਨਾਲ, ਜੋ ਸਾਡੇ ਵਿੱਚ ਕੰਮ ਕਰਦੀ ਹੈ ਨਾਲੋਂ ਕਿਤੇ ਵਧੇਰੇ ਜ਼ਿਆਦਾ ਕਰ ਸਕਦਾ ਹੈ ਜੋ ਕਿ ਅਸੀਂ ਉਸ ਪਾਸੋਂ ਮੰਗ ਸਕਦੇ ਹਾਂ ਜਾਂ ਉਸ ਬਾਰੇ ਸੋਚ ਸਕਦੇ ਹਾਂ।
 
21 ਪਰਮੇਸ਼ੁਰ ਦੀ ਕਲੀਸਿਯਾ ਵਿੱਚ ਅਤੇ ਯਿਸੂ ਮਸੀਹ ਵਿੱਚ ਸਦਾ ਸਦਾ ਲਈ ਮਹਿਮਾ ਹੋਵੇ। ਆਮੀਨ
 
 

  [ Prev ] 1 | 2 | | 4 | 5 | 6 | [ Next ]