Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਅਫ਼ਸੀਆਂ ਨੂੰ  ਪੱਤ੍ਰੀ  Chapter4
 
1 ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।
 
2 ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰੱਖੋ ਅਤੇ ਇੱਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁੜੇ ਰਹੋ।
 
3 ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।
 
4 ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ।
 
5 ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ।
 
6 ਉੱਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ।
 
7 ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸਨੂੰ ਦੇਣਾ ਚਾਹੁੰਦਾ ਸੀ।
 
8 ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।” ਜ਼ਬੂਰ 68:18
 
9 ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।
 
10 ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹੜਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ।
 
11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
 
12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸਕੇ।
 
13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
 
14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
 
15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ।
 
16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇੱਕਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।
 
17 ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਵਿਸ਼ਵਾਸੀਆਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿਚਾਰ ਕਿਸੇ ਕੰਮ ਦੇ ਨਹੀਂ ਹਨ।
 
18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।
 
19 ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵੱਧ ਤੋਂ ਵੱਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।
 
20 ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿੱਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ।
 
21 ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੋ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ।
 
22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।
 
23 ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿਖਾਇਆ ਗਿਆ ਹੈ।
 
24 ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।
 
25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।
 
26 ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ।
 
27 ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹੜਾ ਤੁਹਾਨੂੰ ਹਰਾ ਸਕੇ।
 
28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।
 
29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
 
30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।
 
31 ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ।
 
32 ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
 
 

  [ Prev ] 1 | 2 | 3 | | 5 | 6 | [ Next ]