Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਗਲਾਤੀਆਂ ਨੂੰ  ਪੱਤ੍ਰੀ  Chapter1
 
1 ਪੌਲੁਸ ਰਸੂਲ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਮਨੁੱਖਾਂ ਵੱਲੋਂ ਰਸੂਲ ਵਜੋਂ ਨਹੀਂ ਚੁਣਿਆ ਗਿਆ ਸੀ। ਮੈਂ ਲੋਕਾਂ ਦੁਆਰਾ ਨਹੀਂ ਭੇਜਿਆ ਗਿਆ। ਨਹੀਂ! ਯਿਸੂ ਮਸੀਹ ਅਤੇ ਪਰਮੇਸ਼ੁਰ ਪਿਤਾ ਨੇ ਮੈਨੂੰ ਇੱਕ ਰਸੂਲ ਬਣਾਇਆ। ਪਰਮੇਸ਼ੁਰ ਹੀ ਹੈ ਜਿਸਨੇ ਯਿਸੂ ਨੂੰ ਮੌਤ ਤੋਂ ਜਿਵਾਲਿਆ।
 
2 ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮੇਰੇ ਨਾਲ ਹਨ।
 
3 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡਾ ਪਿਤਾ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਨੂੰ ਸ਼ਾਂਤੀ ਦੇਵੇਗਾ।
 
4 ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ।
 
5 ਸਦੀਵੀ ਮਹਿਮਾ ਪਰਮੇਸ਼ੁਰ ਨਾਲ ਸੰਬੰਧਿਤ ਹੈ। ਆਮੀਨ।
 
6 ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ ਖਬਰੀ ਵੱਲ ਮੁੜ ਰਹੇ ਹੋ।
 
7 ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ ਖਬਰੀ ਨੂੰ ਬਦਲਣਾ ਚਾਹੁੰਦੇ ਹਨ।
 
8 ਅਸੀਂ ਤੁਹਾਨੂੰ ਸੱਚੀ ਖੁਸ਼ ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵੱਖਰੀ ਤਰ੍ਹਾਂ ਦੀ ਖੁਸ਼ ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸਕਾਰ ਕਰ ਦੇਣਾ ਚਾਹੀਦਾ ਹੈ।
 
9 ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸਨੂੰ ਨਿੰਦਿਆ ਜਾਣਾ ਚਾਹੀਦਾ ਹੈ।
 
10 ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।
 
11 ਭਰਾਵੋ ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਿਹੜੀ ਖੁਸ਼ ਖਬਰੀ ਦਾ ਪ੍ਰਚਾਰ ਮੈਂ ਤੁਹਾਨੂੰ ਕੀਤਾ ਸੀ ਉਹ ਮਨੁੱਖਾਂ ਦੀ ਬਣਾਈ ਹੋਈ ਨਹੀਂ ਸੀ।
 
12 ਮੈਨੂੰ ਇਹ ਖੁਸ਼ ਖਬਰੀ ਕਿਸੇ ਮਨੁੱਖ ਵਲੋਂ ਨਹੀਂ ਮਿਲੀ ਸੀ। ਕਿਸੇ ਮਨੁੱਖ ਨੇ ਮੈਨੂੰ ਇਹ ਖੁਸ਼ ਖਬਰੀ ਨਹੀਂ ਪੜ੍ਹਾਈ। ਮੈਨੂੰ ਇਹ ਯਿਸੂ ਮਸੀਹ ਨੇ ਦਿੱਤੀ ਸੀ। ਉਸਨੇ ਇਹ ਖੁਸ਼ ਖਬਰੀ ਮੈਨੂੰ ਪ੍ਰਗਟ ਕੀਤੀ ਸੀ।
 
13 ਤੁਸੀਂ ਮੇਰੇ ਪਿਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।
 
14 ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵਧੇਰੇ ਵੱਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।
 
15 ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।
 
16 ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੇ ਪੁੱਤਰ ਬਾਰੇ ਪ੍ਰਕਾਸ਼ ਕੀਤਾ। ਜਦੋਂ ਪਰਮੇਸ਼ੁਰ ਨੇ ਮੈਨੂੰ ਬੁਲਾਇਆ, ਮੈਂ ਕਿਸੇ ਮਨੁੱਖ ਪਾਸੋਂ ਸਲਾਹ ਜਾਂ ਸਹਾਇਤਾ ਨਹੀਂ ਮੰਗੀ।
 
17 ਮੈਂ ਯਰੂਸ਼ਲਮ ਵਿੱਚ ਰਸੂਲਾਂ ਨੂੰ ਮਿਲਣ ਨਹੀਂ ਗਿਆ। ਇਹ ਲੋਕ ਮੇਰੇ ਤੋਂ ਵੀ ਪਹਿਲਾਂ ਹੀ ਰਸੂਲ ਸਨ। ਪਰ ਮੈਂ ਤੁਰੰਤ ਅਰਬ ਦੇਸ਼ ਨੂੰ ਚਲਾ ਗਿਆ। ਬਾਦ ਵਿੱਚ ਮੈਂ ਦੰਮਿਸਕ ਸ਼ਹਿਰ ਵਿੱਚ ਵਾਪਸ ਚਲਾ ਗਿਆ।
 
18 ਤਿੰਨਾਂ ਸਾਲਾਂ ਬਾਦ ਮੈਂ ਯਰੂਸ਼ਲਮ ਚਲਾ ਗਿਆ। ਮੈਂ ਪਤਰਸ ਨੂੰ ਮਿਲਣਾ ਚਾਹੁੰਦਾ ਸਾਂ। ਮੈਂ ਪਤਰਸ ਕੋਲ ਪੰਦਰ੍ਹਾਂ ਦਿਨਾਂ ਤੱਕ ਠਹਿਰਿਆ।
 
19 ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ।
 
20 ਪਰਮੇਸ਼ੁਰ ਜਾਣਦਾ ਹੈ ਕਿ ਇਹ ਜਿਹੜੀਆਂ ਗੱਲਾਂ ਮੈਂ ਲਿਖ ਰਿਹਾ ਹਾਂ ਝੂਠੀਆਂ ਨਹੀਂ ਹਨ।
 
21 ਬਾਦ ਵਿੱਚ ਮੈਂ ਸੁਰਿਯਾ ਤੋਂ ਕਿਲਿਕਿਯਾ ਦੇ ਇਲਾਕੇ ਵੱਲ ਚਲਾ ਗਿਆ।
 
22 ਯਹੂਦਿਯਾ ਵਿੱਚ ਮਸੀਹ ਦੀਆਂ ਕਲੀਸਿਯਾਵਾਂ ਮੈਨੂੰ ਨਿਜੀ ਤੌਰ ਤੇ ਨਹੀਂ ਮਿਲੀਆਂ।
 
23 ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।”
 
24 ਇਨ੍ਹਾਂ ਵਿਸ਼ਵਾਸੀਆਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।
 
 

  | 2 | 3 | 4 | 5 | 6 | [ Next ]